spot_img
Homeਮਾਝਾਗੁਰਦਾਸਪੁਰਘਰਾਂ ਅਤੇ ਆਲੇ ਦੁਆਲੇ ਨੂੰ ਸਾਫ ਰੱਖਿਆ ਜਾਵੇ ਅਤੇ ਪਾਣੀ ਖੜ੍ਹਾ ਨਾ...

ਘਰਾਂ ਅਤੇ ਆਲੇ ਦੁਆਲੇ ਨੂੰ ਸਾਫ ਰੱਖਿਆ ਜਾਵੇ ਅਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ-ਐਚ ਆਈ ਕੁਲਬੀਰ ਸਿੰਘ

ਕਾਦੀਆਂ 15 ਜੂਨ(ਸਲਾਮ ਤਾਰੀ )ਸਿਵਲ ਸਰਜਨ ਗੁਰਦਾਸਪੁਰ ਡਾ ਵਿਜੇ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ ਅਤੇ ਐਸ ਐਮ ਓ ਕਾਦੀਆਂ ਦੀ ਯੋਗ ਅਗਵਾਈ ਹੇਠ ਕਾਦੀਆਂ ਦੇ ਆਈਟੀਆਈ ਵਿਖੇ ਸਿਖਿਆਰਥੀਆਂ ਨੂੰ ਬਰਸਾਤੀ ਮੌਸਮ ਸ਼ੁਰੂ ਹੋਣ ਕਰਕੇ ਡੇਂਗੂ ਅਤੇ ਮਲੇਰੀਆ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਤੇ ਬੋਲਦੇ ਹੋਏ ਐਚ ਆਈ ਕੁਲਬੀਰ ਸਿੰਘ ਨੇ ਦੱਸਿਆ ਕਿ ਹਰ ਸਾਲ ਜੂਨ ਮਹੀਨਾ ਮਲੇਰੀਆ ਜਾਗਰੂਕਤਾ ਵੱਜੋਂ ਮਨਾਇਆ ਜਾਂਦਾ ਹੈ। ਬਰਸਾਤੀ ਮੌਸਮ ਵਿੱਚ ਅਜਿਹੀਆਂ ਜਾਨਲੇਵਾ ਬਿਮਾਰੀਆਂ ਫੈਲਣ ਦਾ ਖਤਰਾ ਹੁੰਦਾ ਹੈ। ਇਸ ਕਰਕੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਸਬੰਧੀ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਦੱਸਿਆ ਇਸ ਕਰਕੇ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਵਾਲੇ ਦਿਨ ਡਰਾਈ ਡੇਅ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਸਮੂਹ ਹੈਲਥ ਵਰਕਰ ਜਾਗਰੂਕਤਾ ਅਭਿਆਨ ਚਲਾਉਂਦੇ ਹੋਏ ਕੂਲਰਾਂ ਗਮਲਿਆਂ ,ਪਾਣੀ ਦੇ ਭਾਂਡਿਆਂ ਵਿਚ ਖੜ੍ਹੇ ਪਾਣੀ ਦੇ ਨੁਕਸਾਨ ਸਬੰਧੀ ਪਿੰਡ ਪੱਧਰ ਤੇ ਲੋਕਾਂ ਨੂੰ ਸਮਝਾਉਂਦੇ ਹਨ। ਇਸਦੇ ਮੁੱਖ ਲੱਛਣ ਹਨ ਤੇਜ਼ ਬੁਖਾਰ,ਸਿਰ ਦਰਦ ਮਸੂੜਿਆਂ ਅਤੇ ਨੱਕ ਵਿਚੋਂ ਖੂਨ ਦਾ ਵਗਣਾ ਚਮੜੀ ਤੇ ਦਾਣੇ ਆਦਿ ਹੋਣਾ ਹਨ ।ਇਸ ਤੋਂ ਬਚਾਅ ਲਈ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣਾ ਚਾਹੀਦਾ ਹੈ ,ਪਾਣੀ ਕਿਸੇ ਰੂਪ ਵਿੱਚ ਖੜ੍ਹਾ ਨਹੀਂ ਰਹਿਣ ਦਿੱਤਾ ਜਾਣਾ ਚਾਹੀਦਾ। ਸੌਣ ਵੇਲੇ ਮੱਛਰਦਾਨੀ ਦਾ ਉਪਯੋਗ ਕਰਨਾ ਚਾਹੀਦਾ ਹੈ। ਹੈੱਲਥ ਇੰਸਪੈਕਟਰ
ਨੇ ਦੱਸਿਆ ਕਿ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਵਿੱਚ ਕੀਤਾ ਜਾਂਦਾ ਹੈ। ਡੇਂਗੂ ਅਤੇ ਮਲੇਰੀਆ ਸਬੰਧੀ ਵਧੇਰੇ ਜਾਣਕਾਰੀ ਡੇਂਗੂ ਫ਼੍ਰੀ ਪੰਜਾਬ ਨਾਂ ਦੀ ਐਪ ਰਾਹੀਂ ਵੀ ਲੈ ਸਕਦੇ ਹਨ ਸੋ ਸਿਹਤ ਵਿਭਾਗ ਹਰ ਮੌਕੇ ਤੇ ਆਮ ਜਨਤਾ ਨੂੰ ਜਾਗਰੂਕ ਕਰਨ ਦੇ ਲਈ ਤੱਤਪਰ ਰਹਿੰਦਾ ਹੈ। ਇਸ ਮੌਕੇ ਤੇ ਪ੍ਰਿੰਸੀਪਲ ਤਜਿੰਦਰ ਸਿੰਘ ਵੋਹਰਾ ,ਸ ਸੁਖਬੀਰ ਸਿੰਘ ਗਿੱਲ ਸ ਦਲਜੀਤ ਸਿੰਘ, ਸ ਗੁਰਿੰਦਰਜੀਤ ਸਿੰਘ ,ਸ ਭੁਪਿੰਦਰ ਸਿੰਘ , ਸ ਜਗਜੀਤ ਸਿੰਘ , ਸ ਦਲਜੀਤ ਸਿੰਘ ,ਸ ਦਮਨਬੀਰ ਸਿੰਘ ਰੰਧਾਵਾ, ਸ ਅੰਮ੍ਰਿਤਪਾਲ ਸਿੰਘ ਕਾਹਲੋਂ , ਸ ਕੁਲਦੀਪ ਸਿੰਘ, ਸ੍ਰੀਮਤੀ ਸਾਂਵਰੀ ਸਾਨਨ ,ਯੁਵਰਾਜ ਪੂਰੀ ,ਸ ਬਲਦੇਵ ਸਿੰਘ , ਸਿਖਿਆਰਥੀ ਅਤੇ ਸਮੂਹ ਸਟਾਫ ਹਾਜ਼ਰ ਸੀ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments