spot_img
Homeਦੋਆਬਾਕਪੂਰਥਲਾ-ਫਗਵਾੜਾਭ੍ਰਿਸ਼ਟ ਤੇ ਘੁਟਾਲਿਆਂ ਵਾਲੀ ਕਾਂਗਰਸ ਸਰਕਾਰ ਦਾ ਅੰਤ ਸ਼ੁਰੂ ਹੋ ਗਿਆ.ਐਡਵੋਕੇਟ ਪਰਮਜੀਤ...

ਭ੍ਰਿਸ਼ਟ ਤੇ ਘੁਟਾਲਿਆਂ ਵਾਲੀ ਕਾਂਗਰਸ ਸਰਕਾਰ ਦਾ ਅੰਤ ਸ਼ੁਰੂ ਹੋ ਗਿਆ.ਐਡਵੋਕੇਟ ਪਰਮਜੀਤ ਸਿੰਘ ਪੰਮਾ ਅਕਾਲੀ ਦਲ ਤੇ ਬਸਪਾ ਦਾ ਗਠਜੋੜ ਪੰਜਾਬ ਦੀ ਰਾਜਨੀਤੀ ਨੂੰ ਨਵੀਂ ਸੇਧ ਦੇਵੇਗਾ.ਅਕਾਲੀ ਦਲ ਬਾਦਲ

 

ਕਪੂਰਥਲਾ,22 ਜੂਨ( ਮੀਨਾ ਗੋਗਨਾ )

ਸ਼੍ਰੋਮਣੀ ਅਕਾਲੀ ਦਲ ਹਲਕਾ ਕਪੂਰਥਲਾ ਦੀ ਸਮੁੱਚੀ ਸੀਨੀਅਰ ਲੀਡਰ ਸ਼ਿਪ ਦੀ ਪਿੰਡ ਸਿੱਧਵਾਂ ਦੋਨਾਂ ਵਿਖ਼ੇ ਇੱਕ ਅਹਿਮ ਮੀਟਿੰਗ ਹੋਈ।ਜਿਸ ਵਿੱਚ ਸਿੱਧਵਾਂ ਦੋਨਾਂ ਦੇ ਬਹੁਤ ਹੀ ਸਤਿਕਾਰਤ ਵਿਅਕਤੀਆ ਵਲੋਂ ਜ਼ਿਲਾ ਜਥੇਬੰਦੀ ਵਿੱਚ ਨਵ ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦੇ ਹੋਏ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਹੋਇਆ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਡਵੋਕੇਟ ਪਰਮਜੀਤ ਸਿੰਘ ਪੰਮਾ ਨੇ ਆਖਿਆ ਕਿ 2022 ਵਿੱਚ ਵਿਧਾਨ ਸਭਾ ਦੀਆਂ ਹੋਣ ਵਾਲੀਆਂ ਚੋਣਾਂ ਨੂੰ ਮੁੱਖ ਰੱਖਦਿਆ ਹੋਇਆਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸੀਨੀਅਰ ਲੀਡਰ ਸ਼ਿਪ ਨੇ ਗਠਜੋੜ ਕਰਕੇ ਚੋਣਾਂ ਲੜਨ ਦਾ ਜੋ ਫ਼ੈਸਲਾ ਕੀਤਾ ਹੈ ਉਹ ਬਹੁਤ ਹੀ ਸ਼ਲਾਂਘਾ ਯੋਗ ਫ਼ੈਸਲਾ ਹੈ।ਇਸ ਦੌਰਾਨ ਸਮੁੱਚੀ ਲੀਡਰ ਸ਼ਿਪ ਵੱਲੋਂ ਦੋਹਾਂ ਹੀ ਪਾਰਟੀਆਂ ਨੂੰ ਵਧਾਈ ਦਿੱਤੀ ਗਈ ਅਤੇ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਗਿਆ।ਮੀਟਿੰਗ ਨੂੰ ਸੰਬੋਧਿਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਡਵੋਕੇਟ ਪਰਮਜੀਤ ਸਿੰਘ ਪੰਮਾ ਨੇ ਆਖਿਆ ਕਿ ਭ੍ਰਿਸ਼ਟ ਤੇ ਘੁਟਾਲਿਆਂ ਵਾਲੀ ਕਾਂਗਰਸ ਸਰਕਾਰ ਦਾ ਅੰਤ ਸ਼ੁਰੂ ਹੋ ਗਿਆ ਹੈ।ਉਹਨਾਂ ਕਿਹਾ ਕਿ ਅਕਾਲੀ ਦਲ ਤੇ ਬਸਪਾ ਦਾ ਗਠਜੋੜ ਪੰਜਾਬ ਦੀ ਰਾਜਨੀਤੀ ਨੂੰ ਨਵੀਂ ਸੇਧ ਦੇਵੇਗਾ।ਉਹਨਾਂ ਕਿਹਾ ਕਿ ਦੋਹਾਂ ਪਾਰਟੀਆਂ ਦੇ ਇਕੋ ਜਿਹੇ ਆਦਰਸ਼ਤ ਹਨ ਤੇ ਦੋਵੇਂ ਗਰੀਬਾਂ ਤੇ ਦਬੇ ਕੁਚਲਿਆਂ ਤੇ ਕਿਸਾਨ ਤੇ ਖੇਤ ਮਜ਼ਦੂਰਾਂ ਦੀ ਭਲਾਈ ਪ੍ਰਤੀ ਵਚਨਬੱਧ ਹਨ।ਉਹਨਾਂ ਕਿਹਾ ਕਿ ਅਕਾਲੀ ਦਲ ਇਕ ਜ਼ੁਬਾਨ ਵਾਲੀ ਪਾਰਟੀ ਹੈ ਤੇ ਅਸੀਂ ਭਾਜਪਾ ਨਾਲ ਗਠਜੋੜ ਚੰਗੇ ਮਾੜੇ ਸਮੇਂ ਵਿਚ ਨਿਭਾਇਆ ਪਰ ਜਦੋਂ ਉਸਨੇ ਕਿਸਾਨ ਹਿਤਾਂ ਤੇ ਹਮਲਾ ਕੀਤਾ ਤਾਂ ਸਾਡੇ ਕੋਲ ਗਠਜੋੜ ਛੱਡਣ ਤੋਂ ਇਲਾਵਾ ਹੋਰ ਕੋਈ ਚਾਰਾ ਬਾਕੀ ਨਹੀਂ ਰਹਿ ਗਿਆ।ਉਹਨਾਂ ਕਿਹਾ ਕਿ ਹੁਣ ਬਸਪਾ ਨਾਲ ਸਾਡਾ ਗਠਜੋੜ ਸਥਾਈ ਹੈ ਤੇ ਦੱਸਿਆ ਕਿ ਗਠਜੋੜ ਕਾਇਮ ਕਰਨ ਵਿਚ ਕੁਮਾਰੀ ਮਾਇਆਵਤੀ ਦੀ ਵੱਡੀ ਭੂਮਿਕਾ ਹੈ।ਪੰਮਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਚੋਣਾਂ ਦੌਰਾਨ ਪਵਿੱਤਰ ਗੁਟਕਾ ਸਾਹਿਬ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਚਰਨਾਂ ਦੀ ਸਹੁੰ ਚੁੱਕ ਕੇ ਵੀ ਵਾਅਦਾ ਖ਼ਿਲਾਫ਼ੀ ਕਰਨ ਨਾਲ ਪੰਜਾਬ ਵਾਸੀਆਂ ਦੀਆ ਭਾਵਨਾਵਾਂ ਆਹਤ ਹੋਈਆਂ ਹਨ।ਇਸ ਲਈ ਆਉਣ ਵਾਲੀਆਂ ਚੋਣਾਂ ਚ ਪੰਜਾਬ ਦੇ ਲੋਕ ਕਾਂਗਰਸ ਨੂੰ ਮੂੰਹ ਨਹੀਂ ਲਗਾਉਣਗੇ।ਉਨ੍ਹਾਂ ਕਿਹਾ ਕਿ ਰਾਜ ਦਾ ਵਿਕਾਸ ਠੱਪ ਹੋ ਕੇ ਰਹਿ ਗਿਆ ਹੈ,ਨਸ਼ੇ ਦੀ ਬੁਰਾਈ ਅੱਜ ਸਿਤਮ ਤੇ ਹੈ ਅਤੇ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ‘ਚ ਫ਼ੇਲ੍ਹ ਹੋਈ ਹੈ। ਬਿਜਲੀ ਦਰਾਂ ਚ ਵਾਧੇ ਨੇ ਲੋਕਾਂ ਦਾ ਕਚੂਮਰ ਕੱਢਿਆ ਹੋਇਆ ਹੈ।ਸਮੂਹ ਕਿਸਾਨ ਭਾਈਚਾਰਾ ਸਮਝ ਚੁੱਕਿਆ ਹੈ ਕਿ ਕਾਂਗਰਸ ਸਰਕਾਰ ਦੀ ਕਰਜ਼ਾ ਮੁਆਫ਼ੀ ਯੋਜਨਾ ਦਿਖਾਵਾ ਤੋਂ ਸਿਵਾ ਕੁਝ ਨਹੀਂ।ਕਾਂਗਰਸ ਦੇ ਸਾਢੇ ਚਾਰ ਸਾਲਾਂ ਦੇ ਰਾਜ ਕਾਲ ਦੌਰਾਨ ਭ੍ਰਿਸ਼ਟਾਚਾਰ,ਕੁਸ਼ਾਸਨ ਤੇ ਅਮਨ ਕਾਨੂੰਨ ਵਿਵਸਥਾ ਢਹਿ ਢੇਰੀ ਹੋ ਕੇ ਰਹਿ ਜਾਣ ਕਾਰਨ ਲੋਕ ਅਕਾਲੀ ਦਲ ਅਤੇ ਸ੍ਰ:ਪ੍ਰਕਾਸ਼ ਸਿੰਘ ਬਾਦਲ,ਸ:ਸੁਖਬੀਰ ਸਿੰਘ ਬਾਦਲ ਦੀ ਸਰਕਾਰ ਵੱਲੋਂ ਕਰਾਏ ਗਏ ਵਿਕਾਸ ਅਤੇ ਸੁਪ੍ਰਸ਼ਾਸਨ ਨੂੰ ਯਾਦ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਆਉਣ ਤੇ ਰਾਜ ਦਾ ਫਿਰ ਤੋਂ ਵਿਕਾਸ ਕੀਤਾ ਜਾਵੇਗਾ, ਗ਼ਰੀਬ ਵਰਗ ਦੇ ਲੋਕਾਂ ਨੂੰ ਮੁੜ ਤੋਂ ਸਹੂਲਤਾਂ ਦਿੱਤੀਆਂ ਜਾਣਗੀਆਂ ਅਤੇ ਕਿਸਾਨੀ ਅਤੇ ਕਾਰੋਬਾਰੀਆਂ ਨੂੰ ਮੁੜ ਪੈਰਾਂ ਸਿਰ ਕਰਨ ਦੀਆਂ ਪਹਿਲ ਕਦਮੀਆਂ ਹੋਣਗੀਆਂ।ਪੰਮਾ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਦਾ ਗਠਜੋੜ ਬਾਬੂ ਕਾਂਸ਼ੀ ਰਾਮ ਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਸੁਫਨੇ ਪੂਰੇ ਕਰੇਗਾ ਤੇ ਇਹ ਸੂਬੇ ਵਿਚੋਂ ਕਾਂਗਰਸ ਪਾਰਟੀ ਦੇ ਖਾਤਮੇ ਵੱਲ ਇਕ ਕਦਮ ਹੈ।ਪੰਮਾ ਨੇ ਕਾਂਗਰਸ ਦੇ ਲੁਧਿਆਣਾ ਤੋਂ ਐਮ ਪੀ ਰਵਨੀਤ ਬਿੱਟੂ ਵੱਲੋਂ ਆਪਣੇ ਹਾਲ ਹੀ ਬਿਆਨ ਨਾਲ ਦਲਿਤ ਭਾਈਚਾਰੇ ਦਾ ਅਪਮਾਨ ਕਰਨ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਇਸ ਸਬੰਧੀ ਐਮ ਪੀ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈਹੈ।ਉਹਨਾਂ ਨੇ ਇਹ ਵੀ ਕਿਹਾ ਕਿ ਸੂਬੇ ਦੇ ਦੋ ਲੱਖ ਐਸ ਸੀ ਵਿਦਿਆਰਥੀਆਂ ਨੂੰ ਸਿਰਫ ਇਸ ਕਰ ਕੇ ਰੋਲ ਨੰਬਰ ਨਹੀਂ ਦਿੱਤੇ ਜਾ ਰਹੇ ਕਿਉਂਕਿ ਕਾਂਗਰਸ ਸਰਕਾਰ ਨੇ ਉਹਨਾਂ ਦੀ ਸਕਾਲਰਸ਼ਿਪ ਦੀ ਅਦਾਇਗੀ ਨਹੀਂ ਕੀਤੀ ਤੇ ਉਹ ਦਲਿਤ ਵਿਦਿਆਰਥੀਆਂ ਨਾਲ ਵਿਤਕਰੇ ਪ੍ਰਤੀ ਮੂਕ ਦਰਸ਼ਕ ਬਣ ਕੇ ਬੈਠੀ ਹੋਈ ਹੈ।ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਹੋਏ ਇਤਹਾਸਿਕ ਸਮਝੌਤੇ ਨੇ ਕਈ ਪਾਰਟੀਆਂ ਦੇ ਆਗੂਆਂ ਦੀ ਨੀਦ ਹਰਮ ਕਰ ਦਿੱਤੀ ਅਤੇ ਸੂਬੇ ਵਿਚ ਹੋਣ ਵਾਲਿਆਂ ਵਿਧਾਨ ਸਭਾ ਦੀਆ ਚੋਣਾਂ ਵਿਚ ਸ਼੍ਰੋਮਈ ਅਕਾਲੀ ਦਲ ਤੇ ਬਸਪਾ ਦੇ ਉਮੀਦਵਾਰ ਬੜੀ ਸ਼ਾਨ ਨਾਲ ਜਿੱਤ ਪ੍ਰਾਪਤ ਕਰਕੇ ਸੂਬੇ ਵਿਚ ਆਪਣੀ ਸਰਕਾਰ ਬਣਾਉਣਗੇਇਸ ਮੀਟਿੰਗ ਵਿੱਚ ਸ.ਗੁਰਮੇਲ ਸਿੰਘ ਸਾਬਕਾ ਜ਼ਿਲਾ ਪ੍ਰੀਸ਼ਦ ਮੈਂਬਰ,ਸ.ਅਵਤਾਰ ਸਿੰਘ,ਸ.ਜੋਗਾ ਸਿੰਘ,ਸ.ਅਮਰਜੀਤ ਸਿੰਘ ਮਠਾੜੂ,ਸ. ਮਨਪ੍ਰੀਤ ਸਿੰਘ,ਸਨੀ ਗਿੱਲ,ਸ.ਤਰਵਿੰਦਰ ਸਿੰਘ ਅਤੇ ਹੋਰਨਾਂ ਨੂੰ ਸਿਰੋਪਾ ਦੇ ਕੇ ਸਨਮਾਨਤ ਕੀਤਾ ਗਿਆ।ਇਸ ਮੀਟਿੰਗ ਵਿੱਚ ਜਥੇਦਾਰ ਦਵਿੰਦਰ ਸਿੰਘ ਢਪੱਈ ਜਿਲਾ ਪ੍ਰਧਾਨ ਦਿਹਾਤੀ,ਜਥੇਦਾਰ ਹਰਜੀਤ ਸਿੰਘ ਵਾਲੀਆ ਜਿਲਾ ਪ੍ਰਧਾਨ ਸ਼ਹਿਰੀ,ਜਥੇਦਾਰ ਜਗੀਰ ਸਿੰਘ ਵਡਾਲਾ ਸਾਬਕਾ ਜਿਲਾ ਪ੍ਰਧਾਨ ਤੇ ਮੈਂਬਰ PAC,ਸ.ਅਮਰਬੀਰ ਸਿੰਘ ਲਾਲੀ ਸਾਬਕਾ ਚੇਅਰਮੈਨ ਪਲੈਨਿੰਗ ਬੋਰਡ,ਸ.ਇੰਦਰਜੀਤ ਸਿੰਘ ਮੰਨਣ ਸਰਕਲ ਪ੍ਰਧਾਨ,ਸ,ਮਨਵੀਰ ਸਿੰਘ ਵਡਾਲਾ ਜਿਲਾ ਪ੍ਰਧਾਨ ਯੂਥ ਅਕਾਲੀ ਦਲ,ਸ.ਹਰਿੰਦਰ ਸਿੰਘ ਬੜਿਆਲ ਬੁਲਾਰਾ ਯੂਥ ਅਕਾਲੀ ਦਲ ਸ਼ਹਿਰੀ ਤੋਂ ਇਲਾਵਾ ਹੋਰ ਵੀ ਸ਼ਖਸੀਅਤਾਂ ਹਾਜਿਰ ਸਨ।

RELATED ARTICLES
- Advertisment -spot_img

Most Popular

Recent Comments