spot_img
Homeਮਾਝਾਗੁਰਦਾਸਪੁਰਦਲਵੀਰ ਸਿੰਘ ਗੋਲਡੀ ਖੰਗੂਰਾ ਸੰਗਰੂਰ ਹਲਕੇ ਤੋਂ ਭਾਰੀ ਵੋਟਾਂ ਨਾਲ ਜਿੱਤ ਹਾਸਲ...

ਦਲਵੀਰ ਸਿੰਘ ਗੋਲਡੀ ਖੰਗੂਰਾ ਸੰਗਰੂਰ ਹਲਕੇ ਤੋਂ ਭਾਰੀ ਵੋਟਾਂ ਨਾਲ ਜਿੱਤ ਹਾਸਲ ਕਰਨਗੇ : ਚਰਨਜੀਤ ਕੌਰ ਬਾਜਵਾ

ਕਾਦੀਆਂ 21 ਜੂਨ (ਮੁਨੀਰਾ ਸਲਾਮ ਤਾਰੀ) :- ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਖੰਗੂੜਾ ਦੇ ਚੋਣ ਪ੍ਰਚਾਰ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਵਿਧਾਨ ਸਭਾ ਹਲਕਾ ਕਾਦੀਆਂ ਕਾਂਗਰਸ ਪਾਰਟੀ ਦੀ ਸਾਬਕਾ ਐਮ ਐਲ ਏ ਸ੍ਰੀਮਤੀ ਚਰਨਜੀਤ ਕੌਰ ਬਾਜਵਾ ਪਤਨੀ ਸ. ਪ੍ਰਤਾਪ ਸਿੰਘ ਬਾਜਵਾ ਨੇਤਾ ਵਿਰੋਧੀ ਧਿਰ ਨੇ ਘਰ ਘਰ ਜਾ ਕੇ ਕਾਂਗਰਸ ਪਾਰਟੀ ਦੇ ਇਮਾਨਦਾਰ ਅਤੇ ਸੂਝਵਾਨ ਉਮੀਦਵਾਰ ਦਲਵੀਰ ਸਿੰਘ ਗੋਲਡੀ ਜੇ ਹੱਕ ਚ ਚੋਣ ਪ੍ਰਚਾਰ ਕੀਤਾ । ਸ੍ਰੀਮਤੀ ਚਰਨਜੀਤ ਕੌਰ ਬਾਜਵਾ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਹੁਣ ਲੋਕ ਇਨ੍ਹਾਂ ਦੀ ਚਾਲਾਂ ਵਿਚ ਨਹੀਂ ਆਉਣਗੇ ਕਿਉਂਕਿ ਇਨ੍ਹਾਂ ਨੇ ਸਿਰਫ਼ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਹੀ ਕੀਤਾ ਹੈ । ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਵੀ ਹੁਣ ਚੰਗੀ ਤਰ੍ਹਾਂ ਦੇਖ ਲਿਆ ਹੈ ਜੋ ਇਨ੍ਹਾਂ ਨੇ ਪੰਜਾਬ ਦੇ ਲੋਕਾਂ ਦੇ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਵਿੱਚੋਂ ਇਨ੍ਹਾਂ ਨੇ ਇਕ ਵੀ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਅਤੇ ਇਹ ਪੰਜਾਬੀਆਂ ਨੂੰ ਸਵਾਏ ਲੌਲੀਪੋਪ ਜਾਂ ਸਹਿਜ ਬਾਜ਼ ਦਿਖਾਉਣ ਤੋਂ ਇਲਾਵਾ ਕੁਝ ਵੀ ਨਹੀਂ ਕਰ ਰਹੇ । ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੀ ਹੈ । ਪੰਜਾਬ ਵਿੱਚ ਗੈਂਗਸਟਰਾਂ ਅਤੇ ਗੁੰਡਾ ਅਨਸਰਾਂ ਦਾ ਇਸ ਵੇਲੇ ਪੂਰਾ ਬੋਲਬਾਲਾ ਹੈ ਇਹ ਲੋਕ ਜਦੋਂ ਮਰਜ਼ੀ ਦਿਨ ਦਿਹਾੜੇ ਆਮ ਲੋਕਾਂ ਨੂੰ ਗੋਲੀਆਂ ਨਾਲ ਭੁੰਨ ਕੇ ਮਾਰ ਦਿੰਦੇ ਹਨ ਅਤੇ ਲੋਕਾਂ ਕੋਲੋਂ ਲੁੱਟਾਂ ਖੋਹਾਂ ਕਰਦੇ ਹਨ । ਇਨ੍ਹਾਂ ਦੇ ਰਾਜ ਵਿੱਚ ਪੰਜਾਬ ਦਾ ਹਰ ਇਕ ਨੂੰ ਜੂਨ ਪਰ ਇੱਕ ਵਿਅਕਤੀ ਖੌਫ਼ ਦੇ ਵਿੱਚ ਰਹਿ ਰਿਹਾ ਹੈ ਤੇ ਉਸ ਨੂੰ ਆਪਣਾ ਭਵਿੱਖ ਧੂਮਿਲ ਨਜ਼ਰ ਆ ਰਿਹਾ ਹੈ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments