ਸਿਹਤ ਵਿਭਾਗ ਕਾਦੀਆਂ ਦੀ ਟੀਮ ਨੇ ਵੱਖ ਵੱਖ ਥਾਵਾਂ ਤੇ ਕੈਂਪ ਲਗਾ ਕੇ 40 ਲੋਕਾਂ ਨੂੰ ਲਗਾਏ ਕੋਰੋਨਾ ਵੈਕਸੀਨ ਦੇ ਟੀਕ

0
252

 

ਕਾਦੀਆਂ 5 ਜੁੂਨ (ਸਲਾਮ ਤਾਰੀ )ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੀਆਂ ਸਖਤ ਹਦਾਇਤਾਂ ਤੇ ਚੱਲਦਿਆਂ ਸਿਵਲ ਸਰਜਨ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ ਹੇਠ ਐੱਸ ਐੱਮ ਓ ਕਾਦੀਆਂ ਡਾ ਨਿਰੰਕਾਰ ਸਿੰਘ ਦੀ ਅਗਵਾਈ ਵਿੱਚ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਅਤੇ ਉਹਨਾਂ ਦੀ ਟੀਮ ਦੇ ਵੱਲੋਂ ਵੱਖ ਵੱਖ ਥਾਵਾਂ ਤੇ ਕੈਂਪ ਲਗਾ ਕੇ 40 ਲੋਕਾਂ ਨੂੰ ਕੋਰੋਨਾ ਵੈਕਸੀਨ ਦੇ ਟੀਕੇ ਲਗਾਏ ਗਏ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਦੇ ਵੱਲੋਂ ਵੱਖ ਵੱਖ ਥਾਵਾਂ ਤੇ ਰੋਜ਼ਾਨਾ ਹੀ ਕੈਂਪ ਲਗਾਏ ਜਾ ਰਹੇ ਹਨ ਅਤੇ ਕੋਰੋਨਾ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ ਜਿਸ ਦੇ ਚੱਲਦਿਆਂ ਅੱਜ ਵੱਖ ਵੱਖ ਥਾਵਾਂ ਤੇ ਲਗਾਏ ਗਏ ਕੈਂਪ ਦੌਰਾਨ 40 ਲੋਕਾਂ ਨੂੰ ਕੋਰੋਨਾ ਵੈਕਸੀਨ ਦੇ ਟੀਕੇ ਲਗਾਏ ਗਏ ਹਨ ਇਸੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਕੋਰੋਨਾਵਾਇਰਸ ਮਹਾਂਮਾਰੀ ਤੋਂ ਬਚਣ ਦੇ ਲਈ ਲੋਕ ਵੱਧ ਤੋਂ ਵੱਧ ਕੋਰੋਨਾ ਵੈਕਸੀਨ ਦੇ ਟੀਕੇ ਲਗਵਾਉਣ ਅਤੇ ਸਿਹਤ ਵਿਭਾਗ ਦੇ ਵੱਲੋਂ ਜਿਥੇ ਵੀ ਕੈਂਪ ਲਗਾਏ ਜਾ ਰਹੇ ਹਨ ਉੱਥੇ ਵੱਧ ਤੋਂ ਵੱਧ ਪਹੁੰਚ ਕੇ ਕਰੋਨਾ ਵੈਕਸਿੰਨ ਦੇ ਟੀਕੇ ਲਗਵਾਏ ਜਾਣ ।ਤਾਂ ਜੋ ਇਸ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਿਆ ਜਾ ਸਕੇ ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੇ ਵੱਲੋਂ ਦਿੱਤੀਅਾਂ ਗੲੀਅਾਂ ਹਦਾੲਿਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਣ ਮੂੰਹ ਤੇ ਮਾਸਕ ਪਾ ਕੇ ਰੱਖਣ ਇਕ ਦੂਸਰੇ ਤੋਂ ਦੂਰੀ ਬਣਾਏ ਰੱਖਣ ਅਤੇ ਇੱਕ ਦੂਸਰੇ ਨਾਲ ਹੱਥ ਨਾ ਮਿਲਾਉਣ ।ਉਨ੍ਹਾਂ ਕਿਹਾ ਕਿ ਜੇਕਰ ਅਸੀਂ ਪ੍ਰਸ਼ਾਸਨ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਾਂਗੇ ਤਾਂ ਹੀ ਇਸ ਮਹਾਂਮਾਰੀ ਤੋਂ ਬਚ ਸਕਾਂਗੇ ਇਸਦੇ ਨਾਲ ਹੀ ਵੱਖ ਵੱਖ ਥਾਵਾਂ ਤੇ ਲਗਾਏ ਗਏ ਕੈਂਪ ਦੌਰਾਨ ਸਹਿਯੋਗ ਕਰਨ ਵਾਲੇ ਲੋਕਾਂ ਦਾ ਸਿਹਤ ਵਿਭਾਗ ਵੱਲੋਂ ਧੰਨਵਾਦ ਕੀਤਾ ਗਿਆ ।ਇਸ ਮੌਕੇ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਤੋਂ ਇਲਾਵਾ ਸੱਤਪਾਲ ਸਿੰਘ ,ਲਖਬੀਰ ਸਿੰਘ ,ਬਲਵਿੰਦਰ ਸਿੰਘ ,ਏ ਐੱਨ ਐੱਮ ਨੀਲਮ ਕੁਮਾਰੀ ,ਏ ਐੱਨ ਐੱਮ ਗੁਰਪ੍ਰੀਤ ਕੌਰ, ਏ ਐੱਨ ਐੱਮ ਰਾਜ ਰਾਣੀ , ਅਤੇ ਸਮੂਹ ਸਿਹਤ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ।

 

Previous articleਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕਰਨ ਲਈ ਸੰਜੀਵਨੀ ਨਸ਼ਾ ਛੁਡਾਊ ਕੇਂਦਰ ਨੇ ਵਿਸ਼ੇਸ਼ ਜਾਗਰੂਕਤਾ ਬੱਸ ਚਲਾਈ ਐੱਸ.ਐੱਸ.ਪੀ. ਬਟਾਲਾ ਨੇ ਹਰੀ ਝੰਡੀ ਦਿਖਾ ਕੇ ਜਾਗਰੂਕਤਾ ਬੱਸ ਨੂੰ ਰਵਾਨਾ ਕੀਤਾ
Next article6 ਜੂਨ ਰੋਸ ਦਿਵਸ ਵਜੋਂ ਮਨਾਓ- ਕਿਸਾਨ ਮੋਰਚਾ
Editor-in-chief at Salam News Punjab

LEAVE A REPLY

Please enter your comment!
Please enter your name here