spot_img
Homeਮਾਝਾਗੁਰਦਾਸਪੁਰਪੰਜਾਬ ਸਰਕਾਰ ਨੇ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਇਕ ਹੋਰ ਹੁਲਾਰਾ

ਪੰਜਾਬ ਸਰਕਾਰ ਨੇ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਇਕ ਹੋਰ ਹੁਲਾਰਾ

ਕਾਦੀਆਂ 25 ਜੂਨ (ਸਲਾਮ ਤਾਰੀ ) :- ਪੰਜਾਬ ਸਰਕਾਰ ਨੇ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਇਕ ਹੋਰ ਹੁਲਾਰਾ ਦਿੰਦਿਆਂ ਮੌਜੂਦਾ ਸਨਅਤੀ ਇਕਾਈਆਂ (ਐਮ.ਐਸ.ਐਮ.ਈਜ਼) ਦੇ ਵਿਸਤਾਰ ਨੂੰ ‘ਪੰਜਾਬ ਰਾਈਟ ਟੂ ਬਿਜ਼ਨਸ ਐਕਟ, 2020 ਦੇ ਘੇਰੇ ਹੇਠ ਲਿਆਉਣ ਲਈ ‘ਪੰਜਾਬ ਰਾਈਟ ਟੂ ਬਿਜ਼ਨਸ ਰੂਲਜ਼, 2020’ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਵਿਧਾਨ ਸਭਾ ਹਲਕਾ ਕਾਦੀਆਂ ਆਮ ਆਦਮੀ ਪਾਰਟੀ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਵਪਾਰ ਨੂੰ ਸੁਖਾਲਾ ਬਣਾਉਣ ਲਈ 6 ਫਰਵਰੀ, 2020 ਨੂੰ ‘ਪੰਜਾਬ ਰਾਈਟ ਟੂ ਬਿਜ਼ਨਸ ਐਕਟ, 2020’ ਨੋਟੀਫਾਈ ਕੀਤਾ ਗਿਆ ਸੀ ਅਤੇ ਇਸ ਤੋਂ ਬਾਅਦ ‘ਪੰਜਾਬ ਰਾਈਟ ਟੂ ਬਿਜ਼ਲਸ ਰੂਲਜ਼, 2020’ ਨੂੰ 29 ਜੁਲਾਈ 2020 ਨੂੰ ਨੋਟੀਫਾਈ ਕੀਤਾ ਗਿਆ। ਇਹ ਨਿਯਮ ਪੰਜਾਬ ਵਿਚਲੀਆਂ ਨਵੀਆਂ ਲਘੂ, ਛੋਟੀਆਂ ਤੇ ਦਰਮਿਆਨੀਆਂ ਸਨਅਤੀ ਇਕਾਈਆਂ (ਐਮ.ਐਸ.ਐਮ.ਈਜ਼.) ਉਤੇ ਲਾਗੂ ਹੁੰਦੇ ਸਨ ਪਰ ‘ਰਾਈਟ ਟੂ ਬਿਜ਼ਨਸ ਐਕਟ, 2020’ ਵਿਚਲੀ ਇਹ ਨਵੀਂ ਸੋਧ ਸੂਬੇ ਵਿੱਚ ਮੌਜੂਦਾ ਐਮ.ਐਸ.ਐਮ.ਈਜ਼. ਨੂੰ ਆਪਣੇ ਵਿਸਤਾਰ ਲਈ ਤੇਜ਼ੀ ਨਾਲ ਮਨਜ਼ੂਰੀਆਂ, ਛੋਟਾਂ ਤੇ ਸਵੈ-ਘੋਸ਼ਣਾ ਦਾ ਮੌਕਾ ਮੁਹੱਈਆ ਕਰਾਇਆ।

           ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਗੇ ਕਿਹਾ ਕਿ ਇਸ ਅਹਿਮ ਕਦਮ ਨਾਲ ਆਪਣੇ ਵਿਸਤਾਰ ਵਿੱਚ ਲੱਗੇ ਸਾਰੇ ਮੌਜੂਦਾ ਕਾਰੋਬਾਰੀ ਅਦਾਰਿਆਂ ਨੂੰ ਇਸ ਐਕਟ ਅਧੀਨ ਸੱਤ ਸੇਵਾਵਾਂ ਦੀ ਸਿਧਾਂਤਕ ਪ੍ਰਵਾਨਗੀ ਲਈ ਸਰਟੀਫਿਕੇਟ ਹਾਸਲ ਕਰਨ ਦੇ ਯੋਗ ਬਣਾਏਗਾ। ਇਸ ਸੋਧ ਮੁਤਾਬਕ ਵਿਸਤਾਰ ਕਰ ਰਹੀਆਂ ਮੌਜੂਦਾ ਐਮ.ਐਸ.ਐਮ.ਈਜ਼. ਸਿਧਾਂਤਕ ਪ੍ਰਵਾਨਗੀ ਦਾ ਸਰਟੀਫਿਕੇਟ ਜਾਰੀ ਹੋਣ ਮਗਰੋਂ ਆਪਣੇ ਵਿਸਤਾਰ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਯੋਗ ਬਣਨਗੀਆਂ। ਇਸ ਲਈ ਫੋਕਲ ਪੁਆਇੰਟਾਂ ਵਿੱਚ ਸਿਧਾਂਤਕ ਮਨਜ਼ੂਰੀ ਪੰਜ ਕੰਮਕਾਜੀ ਦਿਨਾਂ ਤੇ ਫੋਕਲ ਪੁਆਇੰਟਾਂ ਤੋਂ ਬਾਹਰ 20 ਕੰਮਕਾਜੀ ਦਿਨਾਂ ਵਿੱਚ ਮਿਲੇਗੀ
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments