spot_img
Homeਮਾਝਾਗੁਰਦਾਸਪੁਰਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਰਜੋਆ ਦੇ ਵਿਦਿਆਰਥੀਆਂ ਨੂੰ 90 ਫੀਸਦ ਅੰਕ...

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਰਜੋਆ ਦੇ ਵਿਦਿਆਰਥੀਆਂ ਨੂੰ 90 ਫੀਸਦ ਅੰਕ ਪ੍ਰਾਪਤ ਕਰਨ ਦੇ ਲਈ ਪ੍ਰਿੰਸੀਪਲ ਰਾਮਲਾਲ ਵੱਲੋਂ ਸਨਮਾਨਿਤ ਕੀਤਾ ਗਿਆ ।

ਕਾਦੀਆਂ 1 ਜੁਲਾਈ  (ਮੁਨੀਰਾ ਸਲਾਮ ਤਾਰੀ)
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਰਜੋਆ ਦੇ ਵਿਦਿਆਰਥੀਆਂ ਵੱਲੋਂ 90 ਫ਼ੀਸਦ ਤੋਂ ਵੱਧ ਅੰਕ ਪ੍ਰਾਪਤ ਕਰਨ ਦੇ ਲਈ ਉਹਨਾਂ ਨੂੰ ਪ੍ਰਿੰਸੀਪਲ ਰਾਮ ਲਾਲ ਵੱਲੋਂ ਸਨਮਾਨਿਤ ਕੀਤਾ ਗਿਆ ਹੈ । ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਰਾਮਲਾਲ ਜੀ ਨੇ ਦੱਸਿਆ ਕਿ ਰਮਨਦੀਪ ਕੌਰ ਨੇ ,ਬਲੈਸੀ ਅਤੇ ਨਵਜੋਤ ਕੌਰ ਨੇ ਸਕੂਲ ਵਿੱਚ ਪਹਿਲਾ ਦੂਸਰਾ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ । ਇਸੇ ਤਰ੍ਹਾਂ ਜਸ਼ਨਪ੍ਰੀਤ ਸਿੰਘ ਨੇ ਅਤੇ ਪਰਮਪਾਲ ਸਿੰਘ ਨੇ ਚੌਥੀ ਅਤੇ ਪੰਜਵੀਂ ਪੁਜੀਸ਼ਨ ਪ੍ਰਾਪਤ ਕੀਤੀ ਹੈ। ਉਕਤ ਵਿਦਿਆਰਥੀਆਂ ਨੂੰ ਸਕੂਲ ਦੇ ਗਾਈਡੈਂਸ ਕੌਂਸਲਰ ਦਿਲਬਾਗ ਸਿੰਘ ਬਸਰਾਵਾਂ ਦੇ ਵੱਲੋਂ ਭਵਿੱਖ ਵਿਚ ਚੰਗੇ ਖੇਤਰ ਵਿੱਚ ਜਾਣ ਲਈ ਵਿਸ਼ੇਸ਼ ਜਾਣਕਾਰੀਆਂ ਮੁਹੱਈਆ ਕਰਵਾਈਆਂ ਗਈਆਂ । ਇਸ ਮੌਕੇ ਤੇ ਉਨ੍ਹਾਂ ਦੇ ਨਾਲ ਰਮਨਦੀਪ ਕੌਰ ਲੈਕਚਰਾਰ ਪੰਜਾਬੀ ਬਚਿੱਤਰ ਸਿੰਘ ਕੰਪਿਊਟਰ ਫੈਕਲਟੀ ਗਗਨਦੀਪ ਕੌਰ, ਬਲਜੀਤ ਕੌਰ ਪੰਜਾਬੀ ਮਿਸਟ੍ਰੈਸ ਰਾਜਿੰਦਰ ਸਿੰਘ ਬਲਜੀਤ ਕੌਰ ,ਗੁਰਪ੍ਰੀਤ ਸਿੰਘ , ਹਰਜਿੰਦਰ ਸਿੰਘ ਆਦਿ ਮੌਜੂਦ ਸੀ।
ਫੋਟੋ:— ਨੱਬੇ ਫ਼ੀਸਦ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਰਾਮਲਾਲ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments