spot_img
Homeਮਾਝਾਗੁਰਦਾਸਪੁਰਡਾਕਟਰ ਦਿਵਸ' ਮੌਕੇ ਚੰਗੀਆਂ ਸੇਵਾਵਾਂ ਨਿਭਾਉਣ ਅਤੇ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ...

ਡਾਕਟਰ ਦਿਵਸ’ ਮੌਕੇ ਚੰਗੀਆਂ ਸੇਵਾਵਾਂ ਨਿਭਾਉਣ ਅਤੇ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਵੱਧ ਤੋਂ ਵੱਧ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਡਾਕਟਰਾਂ ਨੂੰ ਸਨਮਾਨਿਤ

ਗੁਰਦਾਸਪੁਰ,1 ਜੁਲਾਈ    (ਮੁਨੀਰਾ ਸਲਾਮ ਤਾਰੀ) ਡਾਕਟਰ ਮਨੁੱਖਤਾ ਦੀ ਤੰਦਰੁਸਤੀ ਤੇ ਸੇਵਾ ਲਈ ਹਮੇਸ਼ਾ ਤਤਪਰ ਰਹਿੰਦੇ ਹਨ। ਲੋਕਾਂ ਨੂੰ ਮੌਤ ਦੇ ਮੂੰਹ ਵਿਚੋਂ ਬਚਾਉਣ ਕਾਰਨ ਉਨ੍ਹਾਂ ਨੂੰ ਪ੍ਰਮਾਤਮਾ ਦਾ ਦਰਜਾ ਵੀ ਦਿੱਤਾ ਜਾਂਦਾ ਹੈ। ਇਨ੍ਹਾਂ ਡਾਕਟਰਾਂ ਦੀ ਇਸੇ ਸੇਵਾ ਭਾਵਨਾ ਦੀ ਕਦਰ ਕਰਦਿਆਂ ਡਾਕਟਰ ਦਿਵਸ‘ ਮੌਕੇ ਗੁਰਦਾਸਪੁਰ ਜ਼ਿਲ੍ਹੇ ਦੇ ਚਾਰ ਡਾਕਟਰਾਂ ਨੂੰ ਚੰਗੀਆਂ ਸੇਵਾਵਾਂ ਨਿਭਾਉਣ ਕਾਰਨ ਸਨਮਾਨਿਤ ਕੀਤਾ ਗਿਆ। ਇੱਕ ਜੁਲਾਈ ਨੂੰ ਕੌਮੀ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੀਡੀਓ ਕਾਨਫਰੰਸਿੰਗ ਰਾਹੀਂ ਹਰ ਜ਼ਿਲ੍ਹੇ ਦੇ ਸਿਵਲ ਸਰਜਨ ਦਫ਼ਤਰ ਵਿੱਚ ਚੰਗੀਆਂ ਸੇਵਾਵਾਂ ਨਿਭਾਉਣ ਅਤੇ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ  ਵੱਧ ਤੋਂ ਵੱਧ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਡਾਕਟਰਾਂ ਨੂੰ ਸਨਮਾਨਿਤ ਕੀਤਾ ਗਿਆ । ਇਸੇ ਪ੍ਰੋਗਰਾਮ ਤਹਿਤ ਗੁਰਦਾਸਪੁਰ ਦੇ ਸਿਵਲ ਸਰਜਨ ਦਫ਼ਤਰ ਵਿੱਚ ਵੀ ਸਨਮਾਨ ਸਮਾਗਮ ਕਰਵਾਇਆ ਗਿਆ।

                        ਇਸ ਮੌਕੇ ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਡਾ ਸੁਖਦੀਪ ਸਿੰਘ ਭਾਗੋਵਾਲੀਆ ,ਜਰਨਲ ਮੈਡੀਸ਼ਨ,ਡਾ ਮਨਜਿੰਦਰ ਕੌਰਡਾ ਪ੍ਰਗਤੀ ਸਿੰਘਡਾ ਰਜੇਸ਼ਵਰ ਮਹੰਤਨੂੰ ਸਿਵਲ ਸਰਜਨ ਡਾ ਵਿਜੇ ਕੁਮਾਰ ਵਲੋਂ ਸਨਮਾਨਤ ਕੀਤਾ ਗਿਆ। ਸਿਵਲ ਸਰਜਨ ਡਾ ਵਿਜੇ ਕੁਮਾਰ ਨੇ ਡਾਕਟਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਡਾ ਪੇਸ਼ਾ ਸੇਵਾ ਦਾ ਹੀ ਇੱਕ ਰੂਪ ਹੈ ਦਿਨ ਰਾਤ ਮਰੀਜ਼ਾਂ ਦੀ ਸੇਵਾ ਕਰਨ ਵਾਲੇ ਡਾਕਟਰਾਂ ਤੋਂ ਸਨਮਾਨਿਤ ਕਰਨ ਨਾਲ ਉਨ੍ਹਾਂ ਦੀ ਹੌਸਲਾ ਅਫਜ਼ਾਈ ਹੁੰਦੀ ਹੈ। ਇਸ ਮੌਕੇ ਡੀ ਐੱਮ ਸੀ ਡਾ ਰੋਮੀ ਰਾਜ ਨੇ  ਡਾਕਟਰ ਵਰਗ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਕੋਵਿੱਡ 19 ਵਰਗੇ ਮੁਸ਼ਕਲ ਦੌਰ ਵਿਚ ਕੀਤੀ ਗਈ ਸੇਵਾ ਹੋਰ ਵੀ ਮਹੱਤਵਪੂਰਨ ਹੈ ਕਿਉਂਕਿ ਇਸ ਸਮੇਂ ਪੂਰੇ ਸਮਾਜ ਨੂੰ ਇਸ ਜਾਨਲੇਵਾ ਬਿਮਾਰੀ ਤੋਂ ਬਚਾਉਣ ਲਈ ਡਾਕਟਰ ਆਪਣਾ ਪੂਰਾ ਸਮਾਂ ਸੇਵਾ ਨੂੰ ਸਮਰਪਿਤ ਰਹੇ ਹਨ। ਇਹ ਸੇਵਾ ਹਰ ਸਮੇਂ ਜਾਰੀ ਰੱਖਣੀ ਚਾਹੀਦੀ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਭਾਰਤ ਭੂਸ਼ਨਡੀਆਈਓ ਡਾ ਅਰਵਿੰਦ ਕੁਮਾਰਡੀਐਚਓ ਡਾ ਅਰਵਿੰਦ ਮਹਾਜਨਜ਼ਿਲ੍ਹਾ ਐਪੀਡਮੋਲੋਜਿਸਟ ਡਾ ਪ੍ਰਭਜੋਤ ਕਲਸੀਐੱਮ ਈ ਆਈ ਓ  ਗੁਰਿੰਦਰ ਕੌਰਡਾ ਅੰਕੁਰਡੀ ਐੱਮ ਈ ਆਈ ਓ ਸੁਖਵਿੰਦਰ ਕੌਰਬੀ ਈ ਈ ਹਰਦੀਪ ਸਿੰਘ ਆਦਿ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments