spot_img
Homeਮਾਝਾਗੁਰਦਾਸਪੁਰਵਿਸ਼ਵ ਆਬਾਦੀ ਪੰਦਰਵਾੜੇ ਤਹਿਤ ਕੀਤੀ ਬੈਠਕ* *27 ਜੂਨ ਤੋਂ 24 ਜੁਲਾਈ ਤੱਕ...

ਵਿਸ਼ਵ ਆਬਾਦੀ ਪੰਦਰਵਾੜੇ ਤਹਿਤ ਕੀਤੀ ਬੈਠਕ* *27 ਜੂਨ ਤੋਂ 24 ਜੁਲਾਈ ਤੱਕ ਚਲਾਈ ਜਾ ਰਹੀ ਹੈ ਵਿਸ਼ੇਸ਼ ਜਾਗਰੂਕਤਾ ਮੁਹਿੰਮ

ਹਰਚੋਵਾਲ,2 ਜੁਲਾਈ (ਸੁਰਿੰਦਰ ਕੋਰ )ਮਾਣਯੋਗ ਸਿਵਲ ਸਰਜਨ ਗੁਰਦਾਸਪੁਰ ਡਾ. ਵਿਜੇ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਵਿਸ਼ਵ ਆਬਾਦੀ ਪੰਦਰਵਾੜੇ ਦੇ ਸੰਬੰਧ ਵਿਚ ਸੀ.ਅੈਚ.ਸੀ ਭਾਮ ਵਿਖੇ ਸਟਾਫ ਨਾਲ ਮੀਟਿੰਗ ਕੀਤੀ ਗਈ। ਜਿਸ ਵਿਚ ਐਸ ਐਮ ਓ ਡਾਕਟਰ ਜਤਿੰਦਰ ਸਿੰਘ ਗਿੱਲ ਵੱਲੋਂ ਸਾਰੇ ਹੀ ਫੀਲਡ ਸਟਾਫ ਨੂੰ ਆਪਣੇ-ਆਪਣੇ ਏਰੀਏ ਦੇ ਲੋਕਾਂ ਨੂੰ ਫੈਮਲੀ ਪਲੈਨਿੰਗ ਦੇ ਪੱਕੇ ਸਾਧਨਾਂ ਜਿਵੇਂ ਕਿ ਨਲਬੰਦੀ ਅਤੇ ਨਸਬੰਦੀ ਕਰਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਫੈਮਿਲੀ ਪਲੈਨਿੰਗ ਰਾਹੀਂ ਵੱਧਦੀ ਹੋਈ ਆਬਾਦੀ ਨੂੰ ਸਥਿਰ ਰੱਖਿਆ ਜਾ ਸਕਦਾ ਹੈ। ਇਸ ਦੇ ਨਾਲ ਮਾਵਾਂ ਅਤੇ ਬੱਚਿਆਂ ਦੀ ਸਿਹਤ ਠੀਕ ਰਹੇਗੀ ਤੇ ਮਾਂ ਦੀ ਮੌਤ ਦਰ ਅਤੇ ਬੱਚਿਆਂ ਦੀ ਮੌਤ ਦਰ ਘਟੇਗੀ।ਹਾਈ ਰਿਸਕ ਪ੍ਰੈਗਨੈਂਸੀ ਵੱਲ ਧਿਆਨ ਦਵਾਉਂਦੇ ਹੋਏ ਉਹਨਾਂ ਦਾ ਪੂਰਾ ਫਾਲੋਅੱਪ ਕਰਨ ਲਈ ਕਿਹਾ ਅਤੇ ਸੰਸਥਾਗਤ ਜਣੇਪੇ ਕਰਵਾਉਣ ਲਈ ਵੀ ਕਿਹਾ। ਓਹਨਾ ਦੱਸਿਆ ਕਿ ਇੱਸੇ ਸਬੰਧ ਵਿਚ ਮਿਤੀ 4 ਜੁਲਾਈ ਨੂੰ ਸੀ ਐੱਚ ਸੀ ਭਾਮ ਵਿਖੇ ਫੈਮਿਲੀ ਪਲਾਨਿੰਗ ਦਾ ਕੈੰਪ ਲਗਾਇਆ ਜਾ ਰਿਹਾ ਹੈ। ਇਸ ਮੌਕੇ ਤੇ ਬੀ ਈ ਈ ਸੁਰਿੰਦਰ ਕੌਰ ਨੇ ਦੱਸਿਆ ਕਿ ਪੰਦਰਵਾੜਾ ਤਹਿਤ ਮਿਤੀ 27 ਜੂਨ ਤੋਂ 10 ਜੁਲਾਈ ਤੱਕ ਜਾਗਰੂਕਤਾ ਕੈਂਪ ਲਗਾਏ ਜਾਣਗੇ ਅਤੇ ਮਿਤੀ 11 ਜੁਲਾਈ ਤੋਂ 24 ਜੁਲਾਈ ਤੱਕ ਨਸਬੰਦੀ ਤੇ ਨਲਬੰਦੀ ਆਪ੍ਰੇਸ਼ਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਮੌਕੇ ਤੇ ਐਸ ਐਮ ਉ ਡਾਕਟਰ ਜਤਿੰਦਰ ਸਿੰਘ ਗਿੱਲ , ਬੀ ਈ ਈ ਸੁਰਿੰਦਰ ਕੌਰ ,ਐਲ ਐਚ ਵੀ ਹਕਰਭਜਨ ਕੌਰ, ਰਾਜਵਿੰਦਰ ਕੌਰ, ਬਰਿੰਦਰ ਕੌਰ ਐਲ ਐੱਚ ਵੀ, ਨੀਲਾਮ, ਰਾਜਵਿੰਦਰ ਕੌਰ, ਰੀਨਾ ,ਕੁਲਜੀਤ ਸਿੰਘ ਹੇਲਥ ਇੰਸਪੈਕਟਰ, ਕੁਲਦੀਪ ਸਿੰਘ ਅਤੇ ਫੀਲਡ ਸਟਾਫ ਹਾਜਿਰ ਸੀ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments