ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਲਈ ਪੁਲਿਸ ਵਿਭਾਗ ਪੂਰੀ ਤਰਾਂ ਮੁਸ਼ਤੈਦ – ਐੱਸ.ਐੱਸ.ਪੀ. ਬਟਾਲਾ

0
250

ਬਟਾਲਾ, 23 ਜੂਨ ( ਸਲਾਮ ਤਾਰੀ ) – ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਨੇ ਸਮੂਹ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਸਮੇਂ ਮੂੰਹ ਉੱਪਰ ਮਾਸਕ ਜਰੂਰ ਪਾਉਣ। ਉਨਾਂ ਕਿਹਾ ਕਿ ਕੋਰੋਨਾ ਵਾਇਰਸ ਅਜੇ ਖਤਮ ਨਹੀਂ ਹੋਇਆ ਹੈ ਇਸ ਲਈ ਸਾਰਿਆਂ ਨੂੰ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਉਨਾਂ ਕਿਹਾ ਕਿ ਹਰ ਕਿਸੇ ਨੂੰ ਘੱਟੋ-ਘੱਟ 6 ਫੁੱਟ ਦੀ ਸਮਾਜਿਕ ਦੂਰੀ ਰੱਖਣੀ ਚਾਹੀਦੀ ਹੈ ਅਤੇ ਭੀੜ ਵਾਲੀਆਂ ਥਾਵਾਂ ਉੱਪਰ ਨਹੀਂ ਜਾਣਾ ਚਾਹੀਦਾ। ਉਨਾਂ ਕਿਹਾ ਕਿ ਜਨਤਕ ਥਾਵਾਂ ਉੱਪਰ ਥੁੱਕਣ ’ਤੇ ਸਖਤ ਮਨਾਹੀ ਹੈ। ਉਨ੍ਹਾਂ ਕਿਹਾ ਕਿ ਬਾਰ-ਬਾਰ ਹੱਥਾਂ ਨੂੰ ਸਾਬਣ ਨਾਲ ਚੰਗੀ ਤਰਾਂ ਧੋਣਾ ਚਾਹੀਦਾ ਹੈ, ਦੂਸਰੇ ਵਿਅਕਤੀਆਂ ਨਾਲ ਹੱਥ ਮਿਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਵੈਕਸੀਨ ਜਰੂਰ ਲਗਵਾਉਣੀ ਚਾਹੀਦੀ ਹੈ।

ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਪੁਲਿਸ ਜਵਾਨਾਂ ਵਲੋਂ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸ ਮੁਹਿੰਮ ਵਿੱਚ ਪੁਲਿਸ ਨੂੰ ਲੋਕਾਂ ਦਾ ਵੀ ਸਹਿਯੋਗ ਮਿਲ ਰਿਹਾ ਹੈ। ਉਨਾਂ ਕਿਹਾ ਕਿ ਕੁਝ ਵਿਅਕਤੀ ਜੋ ਜਾਣਬੁੱਝ ਕੇ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਮਾਸਕ ਨਹੀਂ ਪਾ ਰਹੇ ਹਨ, ਪੁਲਿਸ ਵਿਭਾਗ ਵਲੋਂ ਉਨਾਂ ਦੇ ਚਲਾਨ ਕੱਟੇ ਜਾ ਰਹੇ ਹਨ। ਉਨਾਂ ਕਿਹਾ ਕਿ ਕੋਰੋਨਾ ਵਾਇਰਸ ਇੱਕ ਲਾਗ ਦੀ ਬਿਮਾਰੀ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਹਦਾਇਤਾਂ ਦੀ ਪਾਲਣਾ ਤੋਂ ਛੋਟ ਨਹੀਂ ਦਿੱਤੀ ਜਾ ਸਕਦੀ। ਉਨਾਂ ਕਿਹਾ ਕਿ ਕਿਸੇ ਇੱਕ ਵਿਅਕਤੀ ਦੀ ਲਾਪਰਵਾਹੀ ਪੂਰੇ ਸਮਾਜ ਲਈ ਖਤਰਾ ਬਣ ਸਕਦਾ ਹੈ ਇਸ ਲਈ ਪੁਲਿਸ ਵਿਭਾਗ ਵਲੋਂ ਪੂਰੀ ਮੁਸ਼ਤੈਦੀ ਵਰਤੀ ਜਾ ਰਹੀ ਹੈ। ਉਨਾਂ ਸਮੂਹ ਪੁਲਿਸ ਜ਼ਿਲਾ ਬਟਾਲਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ਨਾਲ ਜੁੜਨ ਅਤੇ ਕੋਰੋਨਾ ਨੂੰ ਹਰਾਉਣ ਵਿਚ ਆਪਣਾ ਯੋਗਦਾਨ ਪਾਉਣ।

Previous articleਕੈਪਟਨ ਸਰਕਾਰ ਦੀ ਅਗਵਾਈ ਹੇਠ ਪਿੰਡਾਂ ਦਾ ਸਰਬਪੱਖੀ ਵਿਕਾਸ ਜਾਰੀ – ਚੇਅਰਮੈਨ ਰਵੀਨੰਦਨ ਬਾਜਵਾ
Next articleਸਾਰੇ ਮੈਡੀਕਲ ਕਾਲਜ, ਜਿਲਾ ਹਸਪਤਾਲ, ਸਬ-ਡਵੀਜਨਲ ਹਸਪਤਾਲ ਅਤੇ ਏਆਰਟੀ, ਓਐਸਟੀ ਕੇਂਦਰ ਹੈਪੇਟਾਈਟਸ ਬੀ ਸਕ੍ਰੀਨਿੰਗ ਟੈਸਟ ਕਰਨਗੇ – ਚੇਅਰਮੈਨ ਚੀਮਾ
Editor-in-chief at Salam News Punjab

LEAVE A REPLY

Please enter your comment!
Please enter your name here