spot_img
Homeਮਾਝਾਗੁਰਦਾਸਪੁਰਡੇਂਗੂ ਮਲੇਰੀਆ ਤੋਂ ਬਚਣ ਲਈ ਦੁਕਾਨਦਾਰ ਵੀ ਆਪਣੀ ਜ਼ਿੰਮੇਵਾਰੀ ਨਿਭਾਉਣ : ਇੰਸਪੈਕਟਰ...

ਡੇਂਗੂ ਮਲੇਰੀਆ ਤੋਂ ਬਚਣ ਲਈ ਦੁਕਾਨਦਾਰ ਵੀ ਆਪਣੀ ਜ਼ਿੰਮੇਵਾਰੀ ਨਿਭਾਉਣ : ਇੰਸਪੈਕਟਰ ਕੁਲਬੀਰ ਸਿੰਘ

ਕਾਦੀਆਂ 13 ਜੂਨ (ਮੁਨੀਰਾ ਸਲਾਮ ਤਾਰੀ) :- ਸਿਹਤ ਵਿਭਾਗ ਪੰਜਾਬ ਵੱਲੋਂ ਸੂਬੇ ਨੂੰ ਡੇਂਗੂ ਮਲੇਰੀਆ ਮੁਕਤ ਕਰਨ ਲਈ ਚਲਾਈ ਗਈ ਮੁਹਿੰਮ ਦੌਰਾਨ ਸਿਵਲ ਸਰਜਨ ਗੁਰਦਾਸਪੁਰ ਡਾ ਵਿਜੇ ਕੁਮਾਰ, ਜਿਲ੍ਹਾ ਐਪੀਡਿਮਾਲੋਜ਼ਿਸਟ ਡਾ.ਪ੍ਰਭਜੋਤ ਕੌਰ ਕਲਸੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਐੱਸ ਐੱਮ ਓ ਕਾਦੀਆਂ ਡਾ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਵਿੱਚ ਅੱਜ ਸਿਵਲ ਹਸਪਤਾਲ ਕਾਦੀਆਂ ਦੇ ਇੰਸਪੈਕਟਰ ਸਰਦਾਰ ਕੁਲਬੀਰ ਸਿੰਘ ਦੀ ਟੀਮ ਵੱਲੋਂ ਡ੍ਰਾਈ ਡੇ ਮੌਕੇ ਸ਼ਹਿਰ ਵਿਚ ਵੱਖ ਵੱਖ ਟਾਈਰਾਂ ਵਾਲੀਆਂ ਦੁਕਾਨਾਂ ਤੇ ਜਾ ਕੇ ਚੈਕਿੰਗ ਕੀਤੀ ਅਤੇ ਉਨ੍ਹਾਂ ਨੂੰ ਡੇਂਗੂ ਮਲੇਰੀਆ ਅਤੇ ਚਿਕਨਗੁਨੀਆ ਤੋਂ ਬਚਣ ਲਈ ਹਦਾਇਤਾਂ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਡੇਂਗੂ ਮਲੇਰੀਆ ਆਦਿ ਮੱਛਰ ਦੀ ਰੋਕਥਾਮ ਲਈ ਸਿਹਤ ਵਿਭਾਗ ਦੇ ਨਾਲ ਨਾਲ ਦੁਕਾਨਦਾਰ ਵੀ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਉਹ ਆਪਣੀਆਂ ਦੁਕਾਨਾਂ, ਘਰਾਂ ਅਤੇ ਆਲਾ ਦੁਆਲਾ ਸਾਫ ਰੱਖਣ। ਉਨਾਂ ਕਿਹਾ ਕਿ ਹਰ ਸ਼ੁੱਕਰਵਾਰ ਡਰਾਈ ਡੇਅ ਦੇ ਤੌਰ ’ਤੇ ਮਨਾਇਆ ਜਾਵੇ, ਤਾਂ ਜੋ ਹਰ ਸ਼ੁੱਕਰਵਾਰ ਨੂੰ ਘਰਾਂ, ਸਰਕਾਰੀ ਦਫ਼ਤਰਾਂ ਅਤੇ ਹੋਰ ਸਥਾਨਾਂ ’ਤੇ ਮੌਜੂਦ ਕੂਲਰਾਂ ਅਤੇ ਪਾਣੀ ਦੀਆਂ ਟੰਕੀਆਂ ਆਦਿ ਦੀ ਸਫਾਈ ਕੀਤੀ ਜਾਵੇ। ਉਨਾਂ ਦੱਸਆ ਕਿ ਡੇਂਗੂ ਦਾ ਮੱਛਰ ਹਫਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ, ਇਸ ਲਈ ਕੂਲਰਾਂ, ਗਮਲਿਆਂ, ਫਿ੍ਰਜਾਂ ਦੀਆਂ ਟਰੇਆਂ ਅਤੇ ਹੋਰ ਪਾਣੀ ਦੇ ਬਰਤਣਾਂ ਨੂੰ ਹਫਤੇ ਦੇ ਹਰ ਸ਼ੁੱਕਰਵਾਰ ਸਾਫ ਕਰਕੇ ਸੁਕਾ ਕੇ ਰੱਖਿਆ ਜਾਵੇ।
      ਉਨਾਂ ਦੱਸਿਆ ਕਿ ਸਾਵਧਾਨੀ ਦਾ ਪ੍ਰਯੋਗ ਕਰਕੇ ਅਸੀਂ ਇਨਾਂ ਬਿਮਾਰੀਆਂ ਤੋਂ ਬਚ ਸਕਦੇ ਹਨ। ਮੱਛਰ ਦੇ ਕੱਟਣ ਤੋਂ ਬਚਣ ਲਈ ਦਿਨ ਦੇ ਸਮੇਂ ਪੂਰੇ ਸਰੀਰ ਨੂੰ ਢਕਣ ਵਾਲੇ ਕੱਪੜੇ ਪਾਏ ਜਾਣ, ਕੂਲਰਾਂ ਅਤੇ ਗਮਲਿਆਂ ਦੀਆਂ ਟਰੇਆਂ ਵਿੱਚ ਖੜੇ ਪਾਣੀ ਨੂੰ ਹਫ਼ਤੇ ਵਿੱਚ ਇਕ ਬਾਰ ਜ਼ਰੂਰ ਸਾਫ ਕੀਤਾ ਜਾਵੇ, ਛੱਤਾਂ ’ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਅਤੇ ਚੰਗੀ ਤਰਾਂ ਬੰਦ ਕਰ ਕੇ ਰੱਖਿਆ ਜਾਵੇ, ਟੁਟੇ ਬਰਤਣਾਂ, ਡਰੰਮਾਂ ਅਤੇ ਟਾਇਰਾਂ ਆਦਿ ਨੂੰ ਖੁੱਲੇ ਵਿੱਚ ਨਾ ਰੱਖਿਆ ਜਾਵੇ, ਪਾਣੀ ਜਾਂ ਤਰਲ ਪਦਾਰਥ ਜ਼ਿਆਦਾ ਪੀਣ ਅਤੇ ਆਰਾਮ ਕਰਨ, ਸੌਣ ਸਮੇਂ ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਜਾਂ ਤੇਲ ਦਾ ਉਪਯੋਗ ਕਰਨਾ ਚਾਹੀਦਾ ਹੈ।
    ਇੰਸਪੈਕਟਰ ਸ ਕੁਲਬੀਰ ਸਿੰਘ ਨੇ ਅੱਗੇ ਕਿਹਾ ਕਿ ਬੁਖਾਰ ਹੋਣ ’ਤੇ ਐਸਪ੍ਰੀਨ ਅਤੇ ਬਰੁਫਿਨ ਨਾ ਲਓ, ਬੁਖਾਰ ਹੋਣ ’ਤੇ ਸਿਰਫ ਪੈਰਾਸੀਟਾਮੋਲ ਹੀ ਲਈ ਜਾਵੇ। ਜੇਕਰ ਕਿਸੇ ਨੂੰ ਕੰਬਣੀ ਨਾਲ ਤੇਜ ਬੁਖਾਰ, ਤੇਜ ਸਿਰਦਰਦ ਜਾਂ ਜੋੜਾਂ ਵਿੱਚ ਦਰਦ ਆਦਿ ਹੁੰਦਾ ਹੈ, ਤਾਂ ਨਜਦੀਕੀ ਸਿਹਤ ਕੇਂਦਰ ’ਤੇ ਤੁਰੰਤ ਸੰਪਰਕ ਕੀਤਾ ਜਾਵੇ। ਇਸ ਮੌਕੇ ਸਤਪਾਲ ਸਿੰਘ, ਯੁਗਰਾਜ ਸਿੰਘ, ਨਰਿੰਦਰ ਸਿੰਘ ਬਿੱਲਾ ਆਦਿ ਹਾਜਰ ਸਨ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments