spot_img
Homeਮਾਝਾਗੁਰਦਾਸਪੁਰਨੈਸ਼ਨਲ ਲੋਕ ਅਦਾਲਤ 13 ਅਗਸਤ ਨੂੰ ਲੱਗੇਗੀ

ਨੈਸ਼ਨਲ ਲੋਕ ਅਦਾਲਤ 13 ਅਗਸਤ ਨੂੰ ਲੱਗੇਗੀ

ਗੁਰਦਾਸਪੁਰ, 8 ਜੁਲਾਈ  (ਮੁਨੀਰਾ ਸਲਾਮ ਤਾਰੀ) ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਤਜਿੰਦਰ ਸਿੰਘ ਢੀਂਡਸਾਪੰਜਾਬ ਅਤੇ ਹਰਿਆਣਾ ਹਾਈ ਕੋਰਟਚੰਡੀਗੜ੍ਹ  ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਰਜਿੰਦਰ ਅਗਰਵਾਲਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਪਰਸਨਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲਸਕੱਤਰਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਗੁਰਦਾਸਪੁਰ,  ਦੁਆਰਾਸੈਸ਼ਨਜ਼ ਡਵੀਜਨ ਗੁਰਦਾਸਪੁਰ ਅਧੀਨ ਸਮੂਹ ਨਿਆਇਕ ਅਦਾਲਤ ਵੱਲੋਂ ਕੇਸਾਂ ਦੇ ਨਿਪਟਾਰੇ ਲਈ 13 ਅਗਸਤ , 2022 ਨੂੰ ਜਿਲ੍ਹਾ ਗੁਰਦਾਸਪੁਰ ਅਤੇ ਸਬ-ਡਵੀਜਨਬਟਾਲਾ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਇਸ ਨੈਸ਼ਨਲ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ/ਰਾਜੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ ਨਾਲ ਉਹਨਾਂ ਦੀ ਆਪਸੀ ਦੁਸ਼ਮਨੀ ਘਟਾਈ ਜਾ ਸਕੇ। ਗੰਭੀਰ ਕਿਸਮ ਦੇ ਫੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾਂ ਦੇ ਕੇਸ ਜੋ ਵੱਖ ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣਨੈਸ਼ਨਲ ਲੋਕ ਅਦਾਲਤ ਵਿੱਚ ਫੈਸਲੇ ਲਈ ਸ਼ਾਮਲ ਕੀਤੇ ਜਾਂਦੇ ਹਨ। ਜੋ ਝਗੜਾ ਅਦਾਲਤ ਵਿੱਚ ਨਾ ਚੱਲਦਾ ਹੋਵੇਉਹ ਮਾਮਲਾ ਵੀ ਨੈਸ਼ਨਲ ਲੋਕ ਅਦਾਲਤ ਵਿੱਚ ਦਰਖਾਸਤ ਦੇ ਕੇ ਰਾਜੀਨਾਮੇ ਲਈ ਲਿਆਇਆ ਜਾ ਸਕਦਾ ਹੈ।

ਨੈਸ਼ਨਲ ਲੋਕ ਅਦਾਲਤਾ ਵਿੱਚ ਕੇਸ ਲਗਾਉਣ ਦਾ ਤਰੀਕਾ :

ਨੈਸ਼ਨਲ ਲੋਕ ਅਦਾਲਤ ਵਿੱਚ ਕੇਸ ਲਗਵਾਉਣ ਦੇ ਚਾਹਵਾਨ ਵਿਅਕਤੀਜੇਕਰ ਕੇਸ ਅਦਾਲਤ ਵਿੱਚ ਲੰਬਿਤ ਹੈ ਤਾਂ ਸਬੰਧਤ ਅਦਾਲਤ ਦੇ ਜੱਜ ਸਾਹਿਬਾਨ ਨੂੰ ਅਤੇ ਜੇਕਰ ਝਗੜਾ/ਕੇਸ ਅਦਾਲਤ ਵਿੱਚ ਲੰਬਿਤ ਨਹੀਂ ਹੈ ਤਾਂ ਸਕੱਤਰਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਲਿਖਤੀ ਦਰਖਾਸਤ ਰਾਹੀਂ ਬੇਨਤੀ ਕਰ ਸਕਦੇ ਹਨ।

ਨੈਸ਼ਨਲ ਲੋਕ-ਅਦਾਲਤਾਂ ਦੇ ਲਾਭ :

 ਛੇਤੀ ਤੇ ਸਸਤਾ ਨਿਆਂ ਮਿਲਦਾ ਹੈਇਸਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈਇਸਦੇ ਫੈਸਲੇ ਖਿਲਾਫ ਕੋਈ ਅਪੀਲ ਨਹੀਂ ਹੁੰਦੀਇਸ ਵਿੱਚ ਫੈਸਲਾ ਆਪਸੀ ਸਹਿਮਤੀ ਅਤੇ ਰਜਾਮਦੀ ਨਾਲ ਕਰਵਾਇਆ ਜਾਂਦਾ ਹੈ,  ਲੋਕ ਅਦਾਲਤ ਵਿੱਚ ਫੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਿਸ ਮਿਲ ਜਾਂਦੀ ਹੈ,  ਇਸ ਦੇ ਫੈਸਲੇ ਅੰਤਿਮ ਹੁੰਦੇ ਹਨ।

ਜਿਲ੍ਹਾ ਕਚਹਿਰੀਆਂ ਗੁਰਦਾਸਪੁਰ ਵਿਖੇ ਨੈਸ਼ਨਲ ਲੋਕ ਅਦਾਲਤ13 ਅਗਸਤ , 2022 ਦੇ ਸਬੰਧ ਵਿੱਚ ਸ੍ਰੀ ਰਜਿੰਦਰ ਅਗਰਵਾਲਜਿਲ੍ਹਾ ਅਤੇ ਸੈਸਨ  ਕਮ ਚੇਅਰਪਰਸਨਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਗੁਰਦਾਸਪੁਰ ਦੀਆਂ ਹਦਾਇਤਾਂ ਅਨੁਸਾਰ  ਗੁਰਦਾਸਪੁਰ ਦੀਆਂ ਸਮੂਹ ਅਦਾਲਤਾਂ ਵਿੱਚ ਹਰ ਰੋਜ਼ ਪ੍ਰੀ- ਲੋਕ ਅਦਾਲਤਾਂ ਲਗਾਈਆਂ  ਜਾ ਰਹੀਆਂ ਹਨ ਤਾਂ ਜੋ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ  ਮਿਤੀ 13 ਅਗਸਤ ਨੂੰ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ । ਇਹ ਜਾਣਕਾਰੀ ਦਿੰਦਿਆਂ ਸਕੱਤਰ ਮੈਡਮ ਨਵਦੀਪ ਕੋਰ ਗਿੱਲ ਨੇ ਜਿਲਾ ਵਾਸੀਆਂ ਨੂੰ ਲੋਕ ਅਦਾਲਤ ਦਾ ਲਾਭ ਲੈਣ ਦੀ ਅਪੀਲ ਕੀਤੀ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments