spot_img
Homeਮਾਝਾਗੁਰਦਾਸਪੁਰ'ਪਰਿਵਾਰ ਨਿਯੋਜਨ ਦਾ ਅਪਣਾਓ ਉਪਾਏ, ਲਿਖੋ ਤੱਰਕੀ ਦਾ ਨਵਾਂ ਅਧਿਆਏ" ਨਾਅਰੇ ਹੇਠ...

‘ਪਰਿਵਾਰ ਨਿਯੋਜਨ ਦਾ ਅਪਣਾਓ ਉਪਾਏ, ਲਿਖੋ ਤੱਰਕੀ ਦਾ ਨਵਾਂ ਅਧਿਆਏ” ਨਾਅਰੇ ਹੇਠ ਮਨਾਇਆ ਵਿਸ਼ਵ ਅਬਾਦੀ ਦਿਵਸ

ਕਾਦੀਆ 11 ਜੁਲਾਈ,(ਸੁਰਿੰਦਰ ਕੌਰ ) ਸਿਵਲ ਸਰਜਨ ਗੁਰਦਾਸਪੁਰ ਡਾਕਟਰ ਵਿਜੇ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਸੀ ਐਚ ਸੀ ਭਾਮ ਵਿਖੇ ਵਿਸ਼ਵ ਆਬਾਦੀ ਦਿਵਸ ਮੌਕੇ ਜਾਗਰੂਕਤਾ ਪ੍ਰਚਾਰ ਕੀਤਾ ਗਿਆ । ਇਸ ਮੌਕੇ ਤੇ ਡਾਕਟਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਸਾਲ ਵਿਸ਼ਵ ਅਬਾਦੀ ਦਿਵਸ ‘ਪਰਿਵਾਰ ਨਿਯੋਜਨ ਦਾ ਅਪਣਾਓ ਉਪਾਏ, ਲਿਖੋ ਤੱਰਕੀ ਦਾ ਨਵਾਂ ਅਧਿਆਏ” ਦੇ ਨਾਅਰੇ ਹੇਠ ਮਨਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਨਿਰੰਤਰ ਵੱਧ ਰਹੀ ਅਬਾਦੀ ਇੱਕ ਗੰਭੀਰ ਚਿੰਤਨ ਦਾ ਵਿਸ਼ਾ ਹੈ, ਜਿਸ ‘ਤੇ ਕਾਬੂ ਪਾਉਣ ਲਈ ਜਿੱਥੇ ਸਰਕਾਰ ਆਪਣੀ ਸਰਗਰਮ ਭੂਮਿਕਾ ਨਿਭਾਅ ਰਹੀ ਹੈ, ਉੱਥੇ ਇਸ ਕਾਰਜ ਵਿੱਚ ਚੰਗੀ ਸਫਲਤਾ ਪ੍ਰਾਪਤ ਕਰਨ ਲਈ ਸਾਂਝੇ ਸਮਾਜਕ ਯਤਨਾਂ ਦੀ ਵੀ ਲੋੜ ਹੈ।ਉਨ੍ਹਾਂ ਕਿਹਾ ਕਿ ਅਬਾਦੀ ਵਧਣ ਦੇ ਕਈ ਕਾਰਨਾਂ ਵਿੱਚੋਂ ਇੱਕ ਕਾਰਨ ਲੜਕੀ ਦੀ ਬਜਾਏ ਲੜਕੇ ਦੀ ਲਾਲਸਾ ਹੈ, ਪਰ ਮੋਜੂਦਾ ਸਮੇਂ ਕੋਈ ਵੀ ਖੇਤਰ ਅਜਿਹਾ ਨਹੀਂ ਰਿਹਾ, ਜਿਸ ਵਿੱਚ ਲੜਕੀਆਂ ਨੇ ਮੱਲ੍ਹਾਂ ਨਾ ਮਾਰੀਆਂ ਹੋਣ।ਉਨ੍ਹਾਂ ਕਿਹਾ ਕਿ ਸਿਹਤਮੰਦ ਪਰਿਵਾਰ ਲਈ ਲਾਜ਼ਮੀ ਹੈ ਕਿ ਦੋ ਬੱਚਿਆਂ ਦੇ ਜਨਮ ਵਿੱਚ ਘੱਟੋ ਘੱਟ ਤਿੰਨ ਸਾਲ ਦਾ ਫ਼ਰਕ ਰੱਖਿਆ ਜਾਵੇ ਅਤੇ ਵਿਆਹ ਸਹੀ ਉਮਰ ਵਿੱਚ ਕੀਤਾ ਜਾਵੇ। ਬੀ ਈ ਈ ਸੁਰਿੰਦਰ ਕੌਰ ਨੇ ਕਿਹਾ ਕਿ ਵਧਦੀ ਅਬਾਦੀ ਪਰਿਵਾਰ ਨਿਯੋਜਨ ਦੇ ਕੱਚੇ ਅਤੇ ਪੱਕੇ ਤਰੀਕੇ ਅਪਨਾਏ ਜਾ ਸਕਦੇ ਹਨ, ਜਿਨ੍ਹਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਪਰਿਵਾਰ ਭਲਾਈ ਸਕੀਮਾਂ ਤਹਿਤ ਸਿਹਤ ਵਿਭਾਗ ਵੱਲੋਂ ਪੰਦਰਵਾੜਾ ਮਨਾਇਆ ਜਾਂਦਾ ਹੈ ਜਿਸ ਵਿਚ ਪਹਲੇ ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਦੇ ਤਰੀਕਿਆਂ ਬਾਰੇ ਦੱਸਿਆ ਜਾਂਦਾ ਹੈ। ਪਰਿਵਾਰ ਨਿਯੋਜਨ ਦੇ ਪੱਕੇ ਤਰੀਕਿਆਂ ਸਬੰਦੀ ਕੈੰਪ ਲਗਾਏ ਜਾਂਦੇ ਹਨ।ਇਸ ਮੌਕੇ ਤੇ ਐਸ ਐਮ ਓ ਡਾਕਟਰ ਜਤਿੰਦਰ ਸਿੰਘ ਗਿੱਲ, ਬੀ ਈ ਈ ਸੁਰਿੰਦਰ ਕੌਰ, ਐੱਲ ਐਚ ਵੀ ਹਰਭਜਨ ਕੌਰ, ਸਰਬਜੀਤ ਕੌਰ,ਸਰਬਜੀਤ ਸਿੰਘ ਵਰਕਰ, ਗੁਰਜੀਤ ਸਿੰਘ ਫਾਰਮਾਸਿਸਟ, ਨਵਦੀਪ ਸਿੰਘ ਫਾਰਮਾਸਿਸਟ, ਪਰਮਜੀਤ ਕੌਰ ਸਰਬਜੀਤ ਕੌਰ ਆਸ਼ਾ ਫਸੀਲਿਟੇਟਰ , ਗਗਨਦੀਪ ਕੌਰ,ਬਰਿੰਦਰ ਕੌਰ, ਅਤੇ ਆਮ ਜਨਤਾ ਮੌਜੂਦ ਰਹੀ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments