spot_img
Homeਮਾਝਾਗੁਰਦਾਸਪੁਰਸਾਇੰਸ ਅਤੇ ਗਣਿਤ ਅਧਿਆਪਕਾਂ ਦੇ 2 ਰੋਜ਼ਾ ਸੈਮੀਨਾਰ ਸ਼ੁਰੂ

ਸਾਇੰਸ ਅਤੇ ਗਣਿਤ ਅਧਿਆਪਕਾਂ ਦੇ 2 ਰੋਜ਼ਾ ਸੈਮੀਨਾਰ ਸ਼ੁਰੂ

ਬਟਾਲਾ 13 ਜੁਲਾਈ ( ਮੁਨੀਰਾ ਸਲਾਮ ਤਾਰੀ) *

* ਇਸੇ ਲਗਾਤਾਰਤਾ ਵਿੱਚ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੀ ਦੇਖ-ਰੇਖ ਅਧੀਨ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਸੰਧਾਵਾਲੀਆ ਦੇ ਸਹਿਯੋਗ ਨਾਲ ਗਣਿਤ ਅਤੇ ਸਾਇੰਸ ਵਿਸ਼ਿਆਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਦੋ ਰੋਜ਼ਾ ਟ੍ਰੇਨਿੰਗ 13 ਜੁਲਾਈ ਤੋਂ ਸ਼ੁਰੂ ਹੋ ਗਈ ਹੈ। ਇਹ ਸਿਖਲਾਈ ਵਰਕਸ਼ਾਪ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹਾਉਣ ਵਾਲੇ ਗਣਿਤ ਅਤੇ ਸਾਇੰਸ ਵਿਸ਼ੇ ਦੇ ਅਧਿਆਪਕਾਂ ਦੀ ਗਿਣਤੀ ਅਨੁਸਾਰ ਛੇ ਗੇੜਾਂ ਵਿੱਚ ਸਮੂਹ ਡਾਈਟ ਪ੍ਰਿੰਸੀਪਲਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਦੀ ਦੇਖ-ਰੇਖ ਹੇਠ ਕਰਵਾਈ ਜਾ ਰਹੀ ਹੈ। ਗਣਿਤ ਅਤੇ ਸਾਇੰਸ ਵਿਸ਼ੇ ਦੀ ਦੋ-ਦੋ ਦਿਨਾਂ ਟ੍ਰੇਨਿੰਗ ਕਮ ਵਰਕਸ਼ਾਪ ਕ੍ਰਮਵਾਰ 13 ਜੁਲਾਈ ਤੋਂ 14 ਜੁਲਾਈ , 15 ਜੁਲਾਈ ਤੋਂ 16 ਜੁਲਾਈ , 18 ਜੁਲਾਈ ਤੋਂ 19 ਜੁਲਾਈ , 20 ਜੁਲਾਈ ਤੋਂ 21 ਜੁਲਾਈ , 22 ਜੁਲਾਈ ਤੋਂ 23 ਜੁਲਾਈ , 25 ਜੁਲਾਈ ਤੋਂ 26 ਜੁਲਾਈ ਤੱਕ ਵੱਖ-ਵੱਖ ਛੇ ਗੇੜਾਂ ਵਿੱਚ ਲਗਾਈ ਜਾਵੇਗੀ। ਇਸ ਦੌਰਾਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ ਵੱਲੋਂ ਵੱਖ-ਵੱਖ ਸਥਾਨਾਂ ਤੇ ਲਗਾਏ ਜਾ ਰਹੇ ਸੈਮੀਨਾਰ ਵਿਜਟ ਕਰਕੇ ਅਧਿਆਪਕਾਂ ਨੂੰ ਵਧੀਆ ਢੰਗ ਨਾਲ ਕਾਰਜ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਮੇਂ-ਸਮੇਂ ਤੇ ਸੈਮੀਨਾਰ ਲਗਾਏ ਜਾਂਦੇ ਹਨ ਤਾਂ ਜੋ ਅਧਿਆਪਕ ਆਧੁਨਿਕ ਤਕਨੀਕਾਂ ਦੁਆਰਾ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਸਕਣ। ਉਨ੍ਹਾਂ ਵੱਲੋਂ ਅੱਜ ਸਰਕਾਰੀ ਕੰਨਿਆਂ ਸੀਨੀਃ ਸੈਕੰਃ ਸਕੂਲ ਧਰਮਪੁਰਾ , ਸਰਕਾਰੀ ਸੀਨੀਃ ਸੈਕੰਃ ਸਕੂਲ ਧੁੱਪਸੜੀ ਅਤੇ ਸਰਕਾਰੀ ਸੀਨੀਃ ਸੈਕੰਃ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਲਗਾਏ ਜਾ ਰਹੇ ਸੈਮੀਨਾਰਾਂ ਦਾ ਦੌਰਾ ਕੀਤਾ। ਇਸ ਮੌਕੇ ਪ੍ਰਿੰਸੀਪਲ ਕਮ ਬੀ.ਐਨ.ਓ. ਰਾਮ ਲਾਲ , ਪ੍ਰਿੰਸੀਪਲ ਬਲਵਿੰਦਰ ਕੌਰ , ਪ੍ਰਿੰਸੀਪਲ ਪਰਮਜੀਤ ਕੌਰ , ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਬੀ.ਐਮ. ਵਿਪਨ ਕੁਮਾਰ। ਰਜਿੰਦਰ ਸਿੰਘ , ਬਲਜੀਤ ਸਿੰਘ , ਲਖਬੀਰ ਸਿੰਘ , ਪਲਵਿੰਦਰ ਸਿੰਘ , ਦੀਪਕ ਹਾਂਡਾ , ਗੁਰਮੀਤ ਸਿੰਘ , ਰਜਿੰਦਰ ਸਿੰਘ , ਅਰੁਣ ਕੁਮਾਰ , ਨਵਨੀਤ ਕੌਰ , ਬਲਜੀਤ ਸਿੰਘ , ਯੁੱਧਵੀਰ ਸਿੰਘ ਅਤੇ ਸਾਇੰਸ ਤੇ ਗਣਿਤ ਵਿਸ਼ੇ ਦੇ ਅਧਿਆਪਕ ਹਾਜ਼ਰ ਸਨ। *

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments