spot_img
Homeਮਾਝਾਗੁਰਦਾਸਪੁਰਸੀ ਐਮ ਮਾਨ ਵਲੋਂ ਦਿਵਿਆਂਗ ਵਿਅਕਤੀਆਂ ਲਈ ਸਮਰਪਿਤ ਸੈਲ ਕਾਇਮ ਕਰਨ ਦੇ...

ਸੀ ਐਮ ਮਾਨ ਵਲੋਂ ਦਿਵਿਆਂਗ ਵਿਅਕਤੀਆਂ ਲਈ ਸਮਰਪਿਤ ਸੈਲ ਕਾਇਮ ਕਰਨ ਦੇ ਹੁਕਮ ਦੀ ਕੀਤੀ ਸ਼ਲਾਘਾ

ਕਾਦੀਆਂ 17 ਜੁਲਾਈ(ਸਲਾਮ ਤਾਰੀ) ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਸਮਰਪਿਤ ਸੈੱਲ ਕਾਇਮ ਕਰਨ ਦੇ ਹੁਕਮਾਂ ਦੀ ਸ਼ਲਾਘਾ ਕਰਦਿਆਂ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਪ੍ਰਧਾਨ ਲਖਵੀਰ ਸਿੰਘ ਸੈਣੀ ਅਤੇ ਗੁਰਿੰਦਰਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਨੇ ਸਾਂਝੇ ਤੌਰ ਤੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦੇਣ ਲਈ ਦਿਵਿਆਂਗ ਵਿਅਕਤੀਆਂ ਲਈ ਜੋ ਸਿੰਗਲ ਵਿੰਡੋ ਵਜੋਂ ਸੈੱਲ ਸਥਾਪਿਤ ਕੀਤਾ ਜਾਵੇਗਾ ਉਸ ਵਿੱਚ ਕੁੱਝ ਚੋਣਵੇਂ ਦਿਵਿਆਂਗ ਵਿਅਕਤੀਆਂ ਨੂੰ ਵੀ ਸ਼ਾਮਿਲ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਦਿਵਿਆਂਗ ਵਿਅਕਤੀਆਂ ਨੂੰ ਜ਼ਮੀਨੀ ਪੱਧਰ ਤੇ ਆ ਰਹੀਆਂ ਮੁਸ਼ਕਿਲਾਂ ਨੂੰ ਦਿਵਿਅਂਗ ਵਿਅਕਤੀ ਹੀ ਦੱਸ ਸਕਦਾ ਹੈ। ਲੰਬੇ ਅਰਸੇ ਦੌਰਾਨ ਵੱਖ-ਵੱਖ ਸਰਕਾਰਾਂ ਵੱਲੋਂ ਅਣਗੋਲਿਆਂ ਕੀਤੇ ਗਏ ਵਰਗ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਸਮਾਨ ਮੌਕੇ, ਅਧਿਕਾਰਾਂ ਦੀ ਸੁਰੱਖਿਆ, ਪੂਰਨ ਸ਼ਮੂਲੀਅਤ ਤਾਂ ਹੀ ਸੰਭਵ ਹੋ ਸਕਦੀ ਹੈ ਜੇਕਰ ਦਿਵਿਆਂਗਾ ਲਈ ਬਣਾਏ ਕਾਨੂੰਨ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments