spot_img
Homeਮਾਝਾਗੁਰਦਾਸਪੁਰਪੀ.ਏ. ਉਪਦੇਸ਼ ਕੁਮਾਰ ਨਮਿਤ ਅੰਤਿਮ ਅਰਦਾਸ ’ਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ...

ਪੀ.ਏ. ਉਪਦੇਸ਼ ਕੁਮਾਰ ਨਮਿਤ ਅੰਤਿਮ ਅਰਦਾਸ ’ਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ

ਕਾਦੀਆਂ 17 ਜੁਲਾਈ (ਮੁਨੀਰਾ ਸਲਾਮ ਤਾਰੀ) :- ਆਮ ਆਦਮੀ ਪਾਰਟੀ ਦੇ ਸੀਨਅੀਰ ਆਗੂ ਉਪਦੇਸ਼ ਕੁਮਾਰ (ਪੀ.ਏ.) ਜਿਨਾਂ ਦਾ ਬੀਤੇ ਦਿਨੀਂ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੇਹਾਂਤ ਹੋ ਗਿਆ ਸੀ, ਉਸ ਦੇ ਨਮਿਤ ਅੱਜ ਅੰਤਿਮ ਅਰਦਾਸ ਸਥਾਨਕ ਦਾਣਾ ਮੰਡੀ ਵਿਖੇ ਕੀਤੀ ਗਈ। ਅੰਤਿਮ ਅਰਦਾਸ ਵਿੱਚ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵਿਧਾਇਕ ਸ. ਅਮਨ ਸ਼ੇਰ ਸਿੰਘ ਕਲਸੀ, ਸਾਬਕਾ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸਮੇਤ ਹੋਰ ਵਿਧਾਇਕਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਨੁਮਾਇੰਦਿਆਂ ਵੱਲੋਂ ਸਵਰਗਵਾਸੀ ਉਪਦੇਸ਼ ਕੁਮਾਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।



ਸਭ ਤੋਂ ਪਹਿਲਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਜਾਪ ਕੀਤਾ ਗਿਆ ਉਪਰੰਤ ਭਾਈ ਦਵਿੰਦਰ ਸਿੰਘ, ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਦੇ ਕੀਰਤਨੀ ਜਥੇ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਇਸ ਤੋਂ ਬਾਅਦ ਸਮੂਹ ਸੰਗਤ ਵੱਲੋਂ ਸਵਰਗਵਾਸੀ ਉਪਦੇਸ਼ ਕੁਮਾਰ ਦੀ ਰੂਹ ਦੀ ਸ਼ਾਂਤੀ ਅਤੇ ਪਿਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸੰਗਤ ਨੇ ਸਵਰਗੀ ਸ੍ਰੀ ਉਪਦੇਸ਼ ਕੁਮਾਰ ਦੇ ਪਿਤਾ ਸ੍ਰੀ ਅਸ਼ੋਕ ਕੁਮਾਰ, ਭੈਣਾਂ ਵਿਜੇਤਾ ਅਤੇ ਏਕਤਾ, ਪਤਨੀ ਯੁਵਿਕਾ ਅਤੇ ਬੇਟੇ ਪੁਨੀਤ ਨਾਲ ਦੁੱਖ ਵੰਡਾਇਆ।

ਇਸ ਮੌਕੇ ਸ੍ਰੀ ਉਪਦੇਸ਼ ਕੁਮਾਰ ਨੂੰ ਯਾਦ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ  ਉਪਦੇਸ਼ ਉਨ੍ਹਾਂ ਦੇ ਛੋਟੇ ਭਰਾਵਾਂ ਵਾਂਗ ਸੀ ਅਤੇ ਉਸ ਨੇਕ ਇਨਸਾਨ ਦੇ ਜਾਣ ਦਾ ਹਰ ਕਿਸੇ ਨੂੰ ਵੱਡਾ ਦੁੱਖ ਲੱਗਾ ਹੈ। ਉਨ੍ਹਾਂ ਕਿਹਾ ਕਿ ਉਪਦੇਸ਼ ਵਿੱਚ ਨਿਮਰਤਾ, ਇਮਾਨਦਾਰੀ ਅਤੇ ਸਮਾਜ ਸੇਵਾ ਦੇ ਅਜਿਹੇ ਗੁਣ ਸਨ ਜੋ ਉਸਨੂੰ ਦੂਸਰਿਆਂ ਤੋਂ ਵੱਖ ਕਰਦੇ ਸਨ। ਉਨ੍ਹਾਂ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਹਨ ਅਤੇ ਅਰਦਾਸ ਕਰਦੇ ਹਨ ਕਿ ਪ੍ਰਮਾਤਮਾ ਉਪਦੇਸ਼ ਵਰਗੇ ਨੇਕ ਇਨਸਾਨਾਂ ਨੂੰ ਬਾਰ-ਬਾਰ ਇਸ ਧਰਤੀ ’ਤੇ ਭੇਜੇ।

ਇਸ ਮੌਕੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਵੀ ਪੀੜ੍ਹਤ ਪਰਿਵਾਰ ਨਾਲ ਆਪਣੀ ਦਿਲੀ ਸੰਵੇਦਨਾਂ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਉਪਦੇਸ਼ ਦੇ ਚਲੇ ਜਾਣ ਨਾਲ ਪਰਿਵਾਰ ਦੇ ਨਾਲ ਸਮੂਹ ਬਟਾਲੇ ਨੂੰ ਅਤੇ ਆਮ ਆਦਮੀ ਪਾਰਟੀ ਨੂੰ ਵੀ ਵੱਡਾ ਘਾਟਾ ਪਿਆ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ. ਜਰਨੈਲ ਸਿੰਘ ਅਤੇ ਸਹਿ ਇੰਚਾਰਜ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਵੀ ਦੁੱਖ ਸਾਂਝਾ ਕੀਤਾ।

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਬੀਬੀ ਬਲਜਿੰਦਰ ਕੌਰ ਅਤੇ ਚੇਤਨ ਸਿੰਘ ਵੱਲੋਂ ਭੇਜੇ ਸੋਕ ਸੁਨੇਹੇ ਵੀ ਪੜ੍ਹੇ ਗਏ। ਸਾਬਕਾ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵੀ ਉਪਦੇਸ਼ ਦੇ ਅਕਾਲ ਚਲਾਣੇ ਉੱਪਰ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਨੌਜਵਾਨ ਮੌਤ ਦਾ ਹੋਣਾ ਹਮੇਸ਼ਾਂ ਹੀ ਦੁੱਖਦਾਈ ਅਤੇ ਪਰਮਾਤਮਾ ਨੂੰ ਉਲਾਂਭਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਹਨ। ਇਸ ਮੌਕੇ ਵਿਧਾਇਕ ਸ. ਸੋਹਨ ਸਿੰਘ ਤਰਨਤਾਰਨ, ਵਿਧਾਇਕ ਹਰਦੇਵ ਸਿੰਘ ਮੁੰਡੀਆਂ, ਦਲਬੀਰ ਸਿੰਘ ਟੌਂਗ, ਸਮਾਜ ਸੇਵੀ ਨਵਤੇਜ ਸਿੰਘ ਗੁੱਗੂ, ਪ੍ਰਧਾਨ ਓਮ ਪ੍ਰਕਾਸ਼ ਵੱਲੋਂ ਵੀ ਸ੍ਰੀ ਉਪਦੇਸ਼ ਕੁਮਾਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਇਸ ਮੌਕੇ ਬਟਾਲਾ ਦੇ ਵਿਧਾਇਕ ਸ੍ਰੀ ਸ਼ੈਰੀ ਕਲਸੀ ਨੇ ਆਈ ਸਮੂਹ ਸੰਗਤ ਦਾ ਇਸ ਦੁੱਖ ਦੀ ਘੜੀ ਵਿੱਚ ਸਾਥ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਪਦੇਸ਼ ਦੀ ਕਮੀ ਕਦੀ ਪੂਰੀ ਨਹੀਂ ਹੋ ਸਕਦੀ ਅਤੇ ਉਪਦੇਸ਼ ਆਪਣੀਆਂ ਨੇਕੀਆਂ ਕਾਰਨ ਹਮੇਸ਼ਾਂ ਸਾਡੇ ਦਿਲਾਂ ਵਿੱਚ ਵੱਸਦਾ ਰਹੇਗਾ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾਂ ਉਪਦੇਸ਼ ਦੇ ਪਰਿਵਾਰ ਨਾਲ ਖੜ੍ਹੇ ਰਹਿਣਗੇ।

ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ, ਸਾਬਕਾ ਰਾਜ ਸਭਾ ਮੈਂਬਰ ਭੁਪਿੰਦਰ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ, ਆਪ ਆਗੂ ਜਗਰੂਪ ਸਿੰਘ ਸੇਖਵਾਂ, ਰਮਨ ਬਹਿਲ, ਗੁਰਦੀਪ ਸਿੰਘ ਰੰਧਾਵਾ, ਸ਼ਮਸ਼ੇਰ ਸਿੰਘ, ਬਲਬੀਰ ਸਿੰਘ ਪੰਨੂ, ਮਨਦੀਪ ਸਿੰਘ ਗਿੱਲ, ਪ੍ਰਿੰਸ ਰੰਧਾਵਾ, ਤਰੁਣ ਕਲਸੀ, ਮਲਕੀਤ ਸਿੰਘ ਬਾਠ, ਐਡਵੋਕੇਟ ਭਰਤ ਅਗਰਵਾਲ, ਨੈਸ਼ਨਲ ਐਵਾਰਡੀ ਸਰਪੰਚ ਪੰਥਦੀਪ ਸਿੰਘ ਛੀਨਾ, ਗੁਰਜੰਟ ਸਿੰਘ ਭਿੰਡਰ, ਸ਼ੇਰੇ ਪੰਜਾਬ ਸਿੰਘ ਕਾਹਲੋਂ, ਹਰਿੰਦਰਪਾਲ ਸਿੰਘ ਵਿਰਦੀ, ਰਣਜੀਤ ਸਿੰਘ ਗਲੋਬਲ, ਵਿਨੋਦ ਬੇਦੀ, ਸੁਖਦੇਵ ਸਿੰਘ ਮੱਟੂ, ਅਮਿਤ ਛਾਬੜਾ, ਐੱਸ.ਪੀ. ਪ੍ਰਿਥੀਪਾਲ ਸਿੰਘ, ਨਿਸ਼ਾਨ ਸਿੰਘ ਰੰਧਾਵਾ, ਗਗਨਦੀਪ ਸਿੰਘ ਪੀ.ਏ, ਨਿੱਕੂ ਹੰਸਪਾਲ, ਯਸਪਾਲ ਚੌਹਾਨ, ਲਾਇਨ ਡਾ. ਨਰੇਸ਼ ਅਗਰਵਾਲ, ਪ੍ਰੋ. ਜਸਬੀਰ ਸਿੰਘ, ਕਸਤੂਰੀ ਲਾਲ ਸੇਠ, ਧੀਰਜ ਵਰਮਾ, ਰਜਤ ਗੋਇਲ ਦਿੱਲੀ, ਆਸ਼ੂ ਗੋਇਲ, ਅਮਿਤ ਸ਼ਰਮਾਂ, ਰਜਿੰਦਰਾ ਫਾਊਂਡਰੀ ਤੋਂ ਸੁਖਜਿੰਦਰ ਸਿੰਘ, ਕੌਂਸਲਰ ਰਾਜੇਸ਼ ਤੁਲੀ, ਸਰਦੂਲ ਸਿੰਘ, ਬਲਵਿੰਦਰ ਮਿੰਟਾ, ਰਾਕੇਸ਼ ਤੁਲੀ  ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments