spot_img
Homeਮਾਝਾਗੁਰਦਾਸਪੁਰਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸੁੰਦਰ ਦਸਤਾਰ ਸਜਾਉਣ ਦੇ...

ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

ਕਾਦੀਆਂ 19 ਜੁਲਾਈ (ਮੁਨੀਰਾ ਸਲਾਮ ਤਾਰੀ) :- ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਬਟਾਲਾ ਤੋਂ ਧਾਰਮਿਕ ਨੁਮਾਇੰਦਗੀ ਕਰ ਰਹੇ ਧਾਰਮਿਕ ਆਗੂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ  ਮੋਰਚਾ ਗੁਰੂ ਕਾ ਬਾਗ ਦੇ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸਾਹਿਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰ ਬਲਵਿੰਦਰ ਸਿੰਘ ਕਾਹਲਵਾਂ ਸਕੱਤਰ ਧਰਮ ਪ੍ਰਚਾਰ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਹਲਕਾ ਬਟਾਲਾ ਦੇ ਵੱਖ-ਵੱਖ ਸਕੂਲਾਂ ਵਿੱਚ ਸਕੂਲ ਦੇ ਵਿਦਿਆਰਥੀਆਂ ਦਾ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।ਇਸ ਲੜੀ ਤਹਿਤ ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਕਾਦੀਆਂ ਵਿਖੇ ਵਿਦਿਆਰਥੀਆਂ ਦੇ ਸੁੰਦਰ ਦਸਤਾਰ ਮੁਕਾਬਲਾ ਕਰਵਾਇਆ ਗਿਆ।
ਇਸ ਮੌਕੇ ਤੇ ਬੱਚਿਆਂ ਵੱਲੋਂ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚ ਭਾਗ ਲੈ ਦੇ ਸੁੰਦਰ ਦਸਤਾਰਾਂ ਸਜਾਈਆਂ ਗਈਆਂ।
ਇਸ ਮੌਕੇ ਤੇ ਸ੍ਰ ਸਿਮਰਨਜੀਤ ਸਿੰਘ ਕੋਟ ਟੋਡਰ ਮੱਲ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਸ੍ਰ ਅਰਸ਼ਪ੍ਰੀਤ ਸਿੰਘ ਸਾਹਿਬ,ਸ ਨਵਪ੍ਰੀਤ ਸਿੰਘ ਪ੍ਰਿੰਸ ਨੇ ਜੱਜ ਦੀ ਭੂਮਿਕਾ ਬਾਖੂਬੀ ਨਿਭਾਈ।ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚ ਪਹਿਲਾਂ ਸਥਾਨ ਸ੍ਰ ਮਨਜੋਤ ਸਿੰਘ,ਦੂਸਰਾ ਸਥਾਨ ਸ੍ਰ ਸਾਜਨਪ੍ਰੀਤ ਸਿੰਘ ,ਅਤੇ ਸ੍ਰ ਅਨਹਦਨਾਦ ਸਿੰਘ  ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਮੁਕਾਬਲੇ ਵਿੱਚ ਪਹਿਲੇ ਤੇ ਦੂਸਰੇ ਸਥਾਨ ਤੇ ਆਉਣ ਵਾਲਿਆ ਨੂੰ ਫਾਈਨਲ ਮੁਕਾਬਲੇ ਵਾਸਤੇ ਸ਼ਾਮਲ ਕੀਤਾ ਗਿਆ।
ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਮੌਕੇ ਤੇ ਸੰਬੋਧਨ ਹੁੰਦਿਆਂ ਕਿਹਾ ਕਿ ਸਿੱਖ ਨੂੰ ਦਸਤਾਰ ਸਜਾਉਣੀ ਬਹੁਤ ਜ਼ਰੂਰੀ ਹੈ। ਦਸਤਾਰ ਹੀ ਸਿੱਖ ਦੀ ਅਸਲ ਪਹਿਚਾਣ ਅਤੇ ਸ਼ਾਨ ਹੈ। ਜਥੇਦਾਰ ਗੋਰਾ ਨੇ ਡਾਕਟਰ ਬਲਚਰਨ ਜੀਤ ਸਿੰਘ ਭਾਟੀਆ ਸਕੱਤਰ ਸਿੱਖ ਐਜੂਕੇਸ਼ਨ ਕਮੇਟੀ ਅਤੇ ਸਟਾਫ ਵੱਲੋਂ ਦਿੱਤੇ ਗਏ ਵਿਸ਼ੇਸ਼ ਸਹਿਯੋਗ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚ ਪਹਿਲੇ, ਦੂਸਰੇ , ਤੀਸਰੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਅਤੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰ ਬਲਵਿੰਦਰ ਸਿੰਘ ਕਾਹਲਵਾਂ ਸਕੱਤਰ ਧਰਮ ਪ੍ਰਚਾਰ ਕਮੇਟੀ ਵੱਲੋਂ ਵਧਾਈ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਡਲ, ਸਨਮਾਨ ਪੱਤਰ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਤੇ ਪ੍ਰਿੰਸੀਪਲ ਡਾਕਟਰ ਹਰਪ੍ਰੀਤ ਸਿੰਘ ਹੁੰਦਲ ਨੇ ਜਥੇਦਾਰ ਗੋਰਾ ਵੱਲੋਂ ਨੋਜਵਾਨਾਂ ਨੂੰ ਸਿੱਖੀ ਨਾਲ ਜੋੜਨ ਅਤੇ ਦਸਤਾਰਾਂ ਸਜਾਉਣ ਲਈ ਉਤਸ਼ਾਹਿਤ ਕਰਨ ਦੇ ਕੀਤੇ ਜਾ ਰਹੇ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਤੇ ਸੈਮੀਨਾਰ ਪਿੰਡ ਪਿੰਡ ਦੇ ਸਕੂਲਾਂ ਕਾਲਜਾਂ ਵਿੱਚ ਲਗਾਏ ਜਾਣੇ ਚਾਹੀਦੇ ਹਨ।
ਇਸ ਮੌਕੇ ਤੇ ਡਾਕਟਰ ਬਲਚਰਨ ਜੀਤ ਸਿੰਘ ਭਾਟੀਆ ਸਕੱਤਰ ਪ੍ਰਬੰਧਕ ਕਮੇਟੀ, ਡਾਕਟਰ ਹਰਪ੍ਰੀਤ ਸਿੰਘ ਹੁੰਦਲ ਪ੍ਰਿੰਸੀਪਲ,ਸ੍ਰ ਅੰਗਰੇਜ਼ ਸਿੰਘ ਪ੍ਰਬੰਧਕ ਕਮੇਟੀ, ਲੈਕਚਰਾਰ ਸ੍ਰ ਕੁਲਵਿੰਦਰ ਸਿੰਘ ਭਾਟੀਆ, ਲੈਕਚਰਾਰ ਸ੍ਰ ਰਵਿੰਦਰ ਸਿੰਘ, ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ,ਸ੍ਰ ਮਨਜੀਤ ਸਿੰਘ ਕਾਦੀਆਂ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ,ਸ੍ਰ ਸਿਮਰਨਜੀਤ ਸਿੰਘ ਕੋਟ ਟੋਡਰ ਮੱਲ ਪ੍ਰਚਾਰਕ, ਸ੍ਰ ਬਲਬੀਰ ਸਿੰਘ ਸੇਖਵਾਂ ਪ੍ਰਚਾਰਕ,ਸ੍ਰ ਗੁਰਮੁੱਖ ਸਿੰਘ ਖਾਲਸਾ ਪ੍ਰਚਾਰਕ, ਭਾਈ ਤਰਸੇਮ ਸਿੰਘ ਸੇਖਵਾਂ ਕਵੀਸ਼ਰ, ਭਾਈ ਮੋਹਣ ਸਿੰਘ ਕਵੀਸ਼ਰ, ਭਾਈ ਗੁਰਦੇਵ ਸਿੰਘ ਕਵੀਸ਼ਰ, ਸ੍ਰ ਅਰਸ਼ਪ੍ਰੀਤ ਸਿੰਘ ਸਾਹਿਬ,ਸ੍ਰ ਨਵਪ੍ਰੀਤ ਸਿੰਘ ਪ੍ਰਿੰਸ  ਆਦਿ ਹਾਜ਼ਰ ਸਨ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments