spot_img
Homeਮਾਝਾਗੁਰਦਾਸਪੁਰਗੈਂਗਸਟਰ ਜੱਗੂ ਭਗਵਾਨ ਪੁਰੀਆ ਨੂੰ ਗੁਰਦਾਸਪੁਰ ਅਦਾਲਤ 'ਚ ਕੀਤਾ ਪੇਸ਼

ਗੈਂਗਸਟਰ ਜੱਗੂ ਭਗਵਾਨ ਪੁਰੀਆ ਨੂੰ ਗੁਰਦਾਸਪੁਰ ਅਦਾਲਤ ‘ਚ ਕੀਤਾ ਪੇਸ਼

ਪੁਲੀਸ ਨੂੰ ਮਿਲਿਆ 6 ਦਿਨਾ ਦਾ ਪੁਲਿਸ  ਰਿਮਾਂਡ

ਕਾਦੀਆਂ 21 ਜੁਲਾਈ (ਮੁਨੀਰਾ ਸਲਾਮ ਤਾਰੀ) :- ਗੈਂਗਸਟਾਰ ਜੱਗੂ ਭਗਵਾਨ ਪੁਰੀਆ ਨੂੰ ਗੁਰਦਾਸਪੁਰ ਅਦਾਲਤ ‘ਚ ਟਰਾਂਜ਼ਿਟ ਰਿਮਾਂਡ ‘ਤੇ ਪੁੱਛਗਿੱਛ ਲਈ ਪੇਸ਼ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ ਐੱਸ ਪੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ 29 ਜਨਵਰੀ ਨੂੰ ਭਾਰਤ ਪਾਕ ਸੀਮਾ ਤੇ ਕਲਾਨੌਰ ਨੇੜੇ ਬੀ ਐਸ ਐਫ ਦੇ ਜਵਾਨਾਂ ਤੇ ਫਾਇਰਿੰਗ ਹੋਈ ਸੀ ਉਦੋਂ ਸਰਹੱਦ ਤੋਂ ਪਾਕਿਸਤਾਨ ਤੋਂ ਆਈ 53 ਕਿਲੋ ਹੈਰੋਇਨ ਅਤੇ ਦੋ ਪਿਸਤੌਲ ਬਰਾਮਦ ਕੀਤੇ ਗਏ ਸਨ। ਇਸ ਮਾਮਲੇ ‘ਚ ਅੱਜ ਜੱਗੂ ਭਗਵਾਨ ਪੁਰੀਆ ਨੂੰ ਗੁਰਦਾਸਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਮਾਨਯੋਗ ਅਦਾਲਤ ਨੇ ਕਲਾਨੌਰ ਪੁਲੀਸ ਨੂੰ 6 ਦਿਨ ਦਾ ਪੁਲੀਸ ਰਿਮਾਂਡ ਦਿੱਤਾ ਹੈ।

ਇਸ ਮਾਮਲੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਭਾਰਤ-ਪਾਕਿਸਤਾਨ ਸਰਹੱਦ ‘ਤੇ ਤਾਇਨਾਤ ਬੀ.ਐਸ.ਐਫ ਦੇ ਜਵਾਨਾ ਤੇ ਪਾਕਿਸਤਾਨ ਵੱਲੋਂ ਗੋਲੀਬਾਰੀ ਕੀਤੀ ਗਈ ਸੀ, ਇਸ ਮਾਮਲੇ ‘ਚ ਪੁਲਿਸ ਨੇ 53 ਕਿਲੋ ਹੈਰੋਇਨ ਅਤੇ ਦੋ ਪਿਸਤੌਲ ਬਰਾਮਦ ਕੀਤੇ ਹਨ। ਇਸ ਮਾਮਲੇ ‘ਚ ਗੈਂਗਸਟਰ ਜੱਗੂ ਭਗਵਾਨ ਪੁਰੀਆ ਨੂੰ ਅਦਾਲਤ ‘ਚ ਪੇਸ਼ ਕਰਕੇ 6 ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਪੁੱਛਗਿੱਛ ਕੀਤੀ ਜਾਵੇਗੀ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments