spot_img
Homeਮਾਝਾਗੁਰਦਾਸਪੁਰਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਸੇਫ ਸਕੂਲ...

ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ

ਗੁਰਦਾਸਪੁਰ, 21 ਜੁਲਾਈ (ਮੁਨੀਰਾ ਸਲਾਮ ਤਾਰੀ) ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ ) ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਅਧਿਕਾਰੀਆਂ ਨਾਲ ਆਨਲਾਈਨ ਵੈਬਕਸ ਮੀਟਿੰਗ ਕੀਤੀ ਗਈ ਤੇ ਅਧਿਕਾਰੀਆਂ ਨੂੰ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਅਣਸੁਰੱਖਿਅਤ ਸਕੂਲੀ ਵਾਹਨਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ਉਨਾਂ ਨੇ ਜ਼ਿਲਾ ਸਿੱਖਿਆ ਅਫਸਰ (ਸ) ਨੂੰ ਹਦਾਇਤ ਕਰਦਿਆਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੇ ਪਿ੍ਰੰਸੀਪਲਾਂ ਨਾਲ ਮੀਟਿੰਗਾਂ ਕੀਤੀਆਂ ਜਾਣ ਅਤੇ ਸਕੂਲ ਪੱਧਰ ’ਤੇ ਗਠਿਤ ਕਮੇਟੀਆਂ ਦੀਆਂ ਮੀਟਿੰਗਾਂ ਕਰਵਾ ਕੇ ਉਨਾਂ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਾਵੇ। ਉਨਾਂ ਕਿਹਾ ਕਿ ਸਕੂਲਾਂ ਦੇ ਪਿ੍ਰੰਸੀਪਲ ਇਹ ਯਕੀਨੀ ਬਣਾਉਣਗੇ ਕਿ ਜੋ ਉਨਾਂ ਦੇ ਸਕੂਲ ਵਿਚ ਬੱਚਿਆਂ ਲਈ ਸਕੂਲੀ ਵਾਹਨ ਲਗਾਏ ਗਏ ਹਨ, ਉਹ ਸਕੂਲ ਵਾਹਨ ਪਾਲਿਸੀ ਦੀ ਇੰਨਬਿੰਨ ਪਾਲਣਾ ਕਰਦੇ ਹਨ

ਵਧੀਕ ਡਿਪਟੀ ਕਮਿਸ਼ਨਰ ਨੇ ਟ੍ਰੈੇਫਿਕ ਪੁਲਿਸ ਵਿਭਾਗ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਉਨਾਂ ਕਿਹਾ ਕਿ ਸਖ਼ਤੀ ਨਾਲ ਹਦਾਇਤਾਂ ਦੀ ਪਾਲਣਾ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ  ਸੰਭਾਵਿਤ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਲਈ, ਜ਼ਿਲਾ ਪੱਧਰੀ ਕਮੇਟੀ ਸਖਤੀ ਨਾਲ ਕਾਰਵਾਈ ਕਰਨ। ਇਸ ਮੌਕੇ ਰਿਜ਼ਨਲ ਟਰਾਸਪੋਰਟੀ ਅਧਿਕਾਰੀ ਸੁਖਵਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੁਲਾਈ ਮਹੀਨੇ ਵਿਚ ਹੁਣ ਤਕ 6 ਸਕੂਲੀ ਬੱਸਾਂ ਦੇ ਚਲਾਨ ਕੱਟੇ ਗਏ ਹਨ ਅਤੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ

ਇਸ ਮੌਕੇ ਸ੍ਰੀਮਤੀ ਅਮਨਦੀਪ ਕੋਰ ਘੁੰਮਣ ਐਸ.ਡੀ.ਐਮ ਗੁਰਦਾਸਪੁਰ, ਸ੍ਰੀਮਤੀ ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ, ਸੁਖਵਿੰਦਰ ਕੁਮਾਰ, ਰਿਜ਼ਨਲ ਟਰਾਂਸਪੋਰਟ ਅਥਾਰਟੀ ਗੁਰਦਾਸਪੁਰ, ਸੁਮਨਦੀਪ ਕੋਰ ਜਿਲਾ ਪ੍ਰੋਗਰਾਮ ਅਫਸਰ, ਲਖਵਿੰਦਰ ਸਿੰਘ ਉੱਪ ਜਿਲਾ ਸਿੱਖਿਆ ਅਫਸਰ (ਸ) ਸਮੇਤ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments