spot_img
Homeਮਾਝਾਗੁਰਦਾਸਪੁਰਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਸਰਕਾਰੀ ਰਿਹਾਇਸ਼ੀ ਸਕੂਲ ਵਿਖੇ ਬੂਟਾ ਲਗਾ ਕੇ...

ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਸਰਕਾਰੀ ਰਿਹਾਇਸ਼ੀ ਸਕੂਲ ਵਿਖੇ ਬੂਟਾ ਲਗਾ ਕੇ ਹਰਿਆਵਲ ਮੁਹਿੰਮ ਦੀ ਸ਼ੁਰੂਆਤ ਕੀਤੀ

ਕਾਦੀਆਂ 22 ਜੁਲਾਈ (ਸਲਾਮ ਤਾਰੀ)

ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਾਤਾਵਰਣ ਨੂੰ ਸੰਭਾਲਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੇ ਅਧੀਨ ਅੱਜ ਨਜ਼ਦੀਕੀ ਪਿੰਡ ਸੇਖਵਾਂ ਦੇ ਸਰਕਾਰੀ ਰਿਹਾਇਸ਼ੀ ਸਕੂਲ ਵਿੱਚ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਬੂਟੇ ਲਗਾ ਕੇ ਹਰਿਆਵਲ ਲਹਿਰ ਦੀ ਸ਼ੁਰੂਆਤ ਕੀਤੀ । ਇਸ ਮੌਕੇ ਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਹਲਕਾ ਕਾਦੀਆਂ ਵਿਚ ਪੰਜਾਹ ਹਜ਼ਾਰ ਬੂਟੇ ਲਗਾਏ ਜਾਣਗੇ ।ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ । ਉਨ੍ਹਾਂ ਅੱਗੇ ਕਿਹਾ ਕਿ ਆਪਣੇ ਵਿਧਾਨ ਸਭਾ ਇਲਾਕੇ ਨੂੰ ਹਰਿਆ ਭਰਿਆ ਬਣਾਉਣ ਲਈ ਪੂਰੀ ਕੋਸ਼ਿਸ਼ ਕਰਾਂਗੇ । ਉਨ੍ਹਾਂ ਬਾਗਬਾਨੀ ਅਧਿਕਾਰੀਆਂ ਨਾਲ ਵੀ ਅਪੀਲ ਕੀਤੀ ਕਿ ਵਿਧਾਨ ਸਭਾ ਹਲਕਾ ਕਾਦੀਆਂ ਦੇ ਅਧੀਨ ਆਉਂਦੇ ਸਾਰੇ ਪਿੰਡਾਂ ਕਸਬਿਆਂ ਵਿੱਚ ਹਰ ਸੜਕ ਦੇ ਕਿਨਾਰੇ ਤੇ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇ । ਤਾਂ ਜੋ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਛਾਂ ਮਿਲ ਸਕੇ ਉਨ੍ਹਾਂ ਕਿਹਾ ਕਿ ਬੂਟਿਆਂ ਦੀ ਕਟਾਈ ਦੇ ਕਾਰਨ ਗਲੋਬਲ ਵਾਰਮਿੰਗ ਵਧ ਰਹੀ ਹੈ । ਜਿਸ ਦੇ ਕਾਰਨ ਗਰਮੀ ਦਾ ਪ੍ਰਕੋਪ ਵੀ ਨਜ਼ਰ ਆ ਰਿਹਾ ਹੈ ।ਜੇਕਰ ਸਾਨੂੰ ਆਪਣੇ ਭਵਿੱਖ ਨੂੰ ਸੁਰੱਖਿਅਤ ਰੱਖਣਾ ਹੈ ਤਾਂ ਉਸਦੇ ਲਈ ਹਰ ਇੱਕ ਵਿਅਕਤੀ ਨੂੰ ਬੂਟੇ ਲਗਾਉਣ ਦੇ ਨਾਲ ਨਾਲ ਉਨ੍ਹਾਂ ਦੀ ਸਾਂਭ ਸੰਭਾਲ ਲਈ ਵੀ ਕੋਸ਼ਿਸ਼ ਕਰਨੀ ਚਾਹੀਦੀ ਹੈ ।ਇਸ ਮੌਕੇ ਤੇ ਉਨ੍ਹਾਂ ਦੇ ਨਾਲ ਪੀ ਏ ਦਲਜੀਤ ਸਿੰਘ, ਅਸ਼ਵਨੀ ਵਰਮਾ , ਕਾਮਰੇਡ ਗੁਰਮੀਤ ਸਿੰਘ, ਰਾਕੇਸ਼ ਕਾਲੀਆ ਮੌਜੂਦ ਸੀ।
ਫੋਟੋ :–ਐਡਵੋਕੇਟ ਜਗਰੂਪ ਸਿੰਘ ਸੇਖਵਾਂ ਬੂਟਾ ਲਾਉਂਦੇ ਹੋਏ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments