spot_img
Homeਮਾਝਾਗੁਰਦਾਸਪੁਰਮੋਸਮੀ ਬਿਮਾਰੀਆਂ ਤੋਂ ਬਚਣ ਲਈ ਲੋਕ ਆਪਣਾ ਧਿਆਨ ਰੱਖਣ : ਹੈਲਥ ਇੰਸਪੈਕਟਰ...

ਮੋਸਮੀ ਬਿਮਾਰੀਆਂ ਤੋਂ ਬਚਣ ਲਈ ਲੋਕ ਆਪਣਾ ਧਿਆਨ ਰੱਖਣ : ਹੈਲਥ ਇੰਸਪੈਕਟਰ ਕੁਲਬੀਰ ਸਿੰਘ

ਕਾਦੀਆਂ 22 ਜੁਲਾਈ (ਮੁਨੀਰਾ ਸਲਾਮ ਤਾਰੀ) :- ਬਰਸਾਤ ਦੇ ਮੌਸਮ ਚ ਡੇਂਗੂ ਤੇ ਮਲੇਰੀਏ ਅਤੇ ਹੋਰ ਮੌਸਮੀ ਬੀਮਾਰੀਆਂ ਤੋਂ ਬਚਾਉਣ ਲਈ ਸਿਵਲ ਸਰਜਨ ਗੁਰਦਾਸਪੁਰ ਡਾ ਹਰਭਜਨ ਲਾਲ ਮਾਂਡੀ ਜੀ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਨੋਡਲ ਅਫਸਰ ਡਾ ਸ਼ੁਭਦੀਪ ਕੁਮਾਰ ਦੀ ਅਗਵਾਈ ਹੇਠ ਸਿਹਤ ਵਿਭਾਗ ਕਾਦੀਆਂ ਇੰਸਪੈਕਟਰ ਕੁਲਬੀਰ ਸਿੰਘ ਦੀ ਟੀਮ ਵਲੋਂ ਸ਼ਹਿਰ ਦੀਆਂ ਗਲੀਆਂ ਅਤੇ ਮੁਹੱਲਿਆਂ ਵਿਸ਼ੇਸ਼ ਕਰਕੇ ਕਬਾੜ ਦੀਆਂ ਦੁਕਾਨਾਂ ਤੇ ਜਾ ਕੇ ਡੇਂਗੂ ਮਲੇਰੀਏ ਦੇ ਲਾਰਵੇ ਦੀ ਜਾਂਚ ਕੀਤੀ ਗਈ। ਇਸ ਮੌਕੇ ਸਿਹਤ ਵਿਭਾਗ ਦੇ ਹੈਲਥ ਇੰਸਪੈਕਟਰ ਸ. ਕੁਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਮੌਸਮੀ ਬੀਮਾਰੀਆਂ ਤੋਂ ਬਚਣ ਲਈ ਲੋਕ ਆਪਣੀ ਸਿਹਤ ਦਾ ਧਿਆਨ ਰੱਖਣ ਅਤੇ ਆਪਣੇ ਆਲੇ ਦੁਆਲੇ ਦੀ ਚੰਗੀ ਤਰ੍ਹਾਂ ਸਫਾਈ ਰੱਖਣ ਤਾਂ ਜੋ ਡੇਂਗੂ ਮਲੇਰੀਆ ਦਾ ਲਾਰਵਾ ਪੈਦਾ ਨਾ ਹੋ ਸਕੇ ਅਤੇ ਹਰ ਸ਼ੁੱਕਰਵਾਰ ਹਫ਼ਤੇ ਦੇ ਵਿੱਚ ਇੱਕ ਦਿਨ ਡਰਾਈ ਡੇਅ ਦੇ ਤੌਰ ਤੇ ਮਨਾਇਆ ਜਾਵੇ। ਲੋਕ ਆਪਣੇ ਕੂਲਰਾਂ ਫਰਿੱਜਾਂ ਦੀਆਂ ਟਰੇਆਂ ਪੌਦਿਆਂ ਦੇ ਗਮਲੇ ਤੇ ਹੋਰ ਅਜਿਹੇ ਸਾਮਾਨ ਚ ਬਰਸਾਤ ਦਾ ਪਾਣੀ  ਨਾ ਜਮ੍ਹਾ ਹੋਣ ਦਿੱਤਾ ਜਾਵੇ। ਉਸ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿਉਂਕਿ ਮੱਛਰ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਮੌਕੇ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਦੇ ਨਾਲ ਸਤਪਾਲ ਸਿੰਘ, ਲਖਬੀਰ ਸਿੰਘ, ਪਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਨਰਿੰਦਰ ਸਿੰਘ, ਜੁਗਰਾਜ ਸਿੰਘ ਸਮੇਤ ਟੀਮ ਦੇ ਸਾਰੇ ਮੈਂਬਰ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments