spot_img
Homeਮਾਝਾਗੁਰਦਾਸਪੁਰਸ੍ਰੀ ਦੀਪਕ ਹਿਲੋਰੀ, ਆਈ.ਪੀ.ਐਸ ਨੇ ਐਸ.ਐਸ ਪੀ ਗੁਰਦਾਸਪੁਰ ਦਾ ਅਹੁੱਦਾ ਸੰਭਾਲਿਆ

ਸ੍ਰੀ ਦੀਪਕ ਹਿਲੋਰੀ, ਆਈ.ਪੀ.ਐਸ ਨੇ ਐਸ.ਐਸ ਪੀ ਗੁਰਦਾਸਪੁਰ ਦਾ ਅਹੁੱਦਾ ਸੰਭਾਲਿਆ

ਗੁਰਦਾਸਪੁਰ, 22 ਜੁਲਾਈ (ਮੁਨੀਰਾ ਸਲਾਮ ਤਾਰੀ) ਸ੍ਰੀ ਦੀਪਕ ਹਿਲੋਰੀ, ਆਈ.ਪੀ.ਐਸ (2011) ਵਲੋਂ ਅੱਜ ਐਸ.ਐਸ.ਪੀ ਗੁਰਦਾਸਪੁਰ ਦਾ ਅਹੁੱਦਾ ਸੰਭਾਲ ਲਿਆ ਗਿਆ ਹੈ। ਐਸ.ਐਸ.ਪੀ ਦਾ ਅਹੁੱਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਦੀਪਕ ਹਿਲੋਰੀ, ਐਸ.ਐਸ.ਪੀ (ਰੂਰਲ) ਲੁਧਿਆਣਾ ਵਿਖੇ ਸੇਵਾਵਾਂ ਨਿਭਾਅ ਰਹੇ ਸਨ। ਦੱਸਣਯੋਗ ਹੈ ਕਿ ਇਨਾਂ ਤੋਂ ਪਹਿਲਾਂ ਹਰਜੀਤ ਸਿੰਘ ਆਈ.ਪੀ.ਐਸ, ਜ਼ਿਲ੍ਹਾ ਗੁਰਦਾਸਪੁਰ ਵਿਖੇ ਐਸ.ਐਸ.ਪੀ ਵਜੋਂ ਸੇਵਾਵਾਂ ਨਿਭਾ ਰਹੇ ਸਨ ਅਤੇ ਹੁਣ ਉਹ ਗੁਰਦਾਸਪੁਰ ਤੋਂ ਬਦਲ ਕੇ ਐਸ.ਐਸ.ਪੀ (ਰੂਰਲ) ਲੁਧਿਆਣਾ ਦੇ ਐਸ.ਐਸ.ਪੀ ਵਜੋਂ ਤਾਇਨਾਤ ਹੋਏ ਹਨ

                  2011 ਬੈਚ ਦੇ ਆਈ.ਪੀ.ਐਸ, ਸ੍ਰੀ ਦੀਪਕ ਹਿਲੋਰੀ, ਐਸ.ਐਸ.ਪੀ ਲੁਧਿਆਣਾ, ਪਠਾਨਕੋਟ ਤੋਂ ਇਲਾਵਾ ਵੱਖ-ਵੱਖ ਉੱਚ ਅਹੁਦਆਂ ’ਤੇ ਸੇਵਾਵਾਂ ਨਿਭਾ ਚੁੱਕੇ ਹਨ। ਐਸ.ਐਸ.ਪੀ ਗੁਰਦਾਸਪੁਰ ਦਾ ਅਹੁਦਾ ਸੰਭਾਲਣ ਉਪਰੰਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਐਸ.ਐਸ.ਪੀ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਹੋਰ ਨਕੇਲ ਕੱਸੀ ਜਾਵੇਗੀ ਅਤੇ ਨਸ਼ਿਆਂ ਅਤੇ ਗੈਂਗਸਟਰ ਕਲਚਰ ਨੂੰ ਖਤਮ ਕਰਨਾ,  ਪੁਲਿਸ ਪ੍ਰਸ਼ਾਸਨ ਗੁਰਦਾਸਪੁਰ ਦੀ ਪ੍ਰਮੁੱਖਤਾ ਹੋਵੇਗੀ

           ਐਸ.ਐਸ.ਪੀ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਕੀਤੀਆਂ ਜਾਣਗੀਆਂ ਤੇ ਹਰੇਕ ਨਾਗਰਿਕ ਦਾ ਉਨਾਂ ਦੇ ਦਫ਼ਤਰ ਵਿਚ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ। ਉਨਾਂ ਅਧਿਕਾਰੀਆਂ ਨੂੰ ਇਕ ਟੀਮ ਵਜੋਂ ਜਿਲੇ ਅੰਦਰ ਸੇਵਾਵਾਂ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ

                   ਇਸ ਤੋਂ ਪਹਿਲਾਂ ਸ੍ਰੀ ਦੀਪਕ ਹਿਲੋਰੀ ਆਈ.ਪੀ.ਐਸ ਦਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਫਤਰ ਗੁਰਦਾਸਪੁਰ ਵਿਖੇ ਪੁਹੰਚਣ ਤੇ ਪੁਲਿਸ ਅਧਿਕਾਰੀਆਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments