spot_img
Homeਮਾਝਾਗੁਰਦਾਸਪੁਰਗੁਰਦਾਸਪੁਰ ਜ਼ਿਲੇ ਅੰਦਰ ਸਰਬਪੱਖੀ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਨੂੰ ਹੇਠਲੇ...

ਗੁਰਦਾਸਪੁਰ ਜ਼ਿਲੇ ਅੰਦਰ ਸਰਬਪੱਖੀ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਜਾਵੇ-ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ

ਗੁਰਦਾਸਪੁਰ, 23 ਜੁਲਾਈ ( ਮੁਨੀਰਾ ਸਲਾਮ ਤਾਰੀ) ਸ. ਕੁਲਦੀਪ ਸਿੰਘ ਧਾਲੀਵਾਲ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਖੇਤੀਬਾੜੀ ਮੰਤਰੀ ਪੰਜਾਬ, ਜੋ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲਿ੍ਹਆਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ, ਉਨਾਂ ਵਲੋਂ ਅੱਜ ਸਥਾਨਕ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਅਧਿਕਾਰੀਆਂ ਨੂੰ ਗੁਰਦਾਸਪੁਰ ਜ਼ਿਲੇ ਦੇ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਉਣ ਅਤੇ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ’ਤੇ ਲਾਗੂ ਕਰਨ ਦੀ ਸਖ਼ਤ ਹਦਾਇਤ ਦਿੱਤੀ। ਇਸ ਮੌਕੇ ਅਮਨਸ਼ੇਰ ਸਿੰਘ ਸੈਰੀ ਕਲਸੀ ਹਲਕਾ ਵਿਧਾਇਕ ਬਟਾਲਾ, ਦੀਪਕ ਹਿਲੋਰੀ ਐਸ.ਐਸ.ਪੀ ਗੁਰਦਾਸਪੁਰ. ਡਾ. ਨਿਧੀ ਕੁਮੁਦ ਬਾਮਬਾ ਵਧੀਕ ਡਿਪਟੀ ਕਮਿਸ਼ਨਰ (ਜ), ਡਾ. ਅਮਨਦੀਪ ਕੋਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਪਰਮਜੀਤ ਕੋਰ ਵਧੀਕ ਡਿਪਟੀ ਕਮਿਸਨਰ (ਵਿਕਾਸ), ਰਮਨ ਬਹਿਲ ਹਲਕਾ ਇੰਚਰਾਜ ਗੁਰਦਾਸਪੁਰ, ਸਮਸ਼ੇਰ ਸਿੰਘ ਹਲਕਾ ਇੰਚਾਰਜ ਦੀਨਾਨਗਰ, ਐਡਵੋਕੈਟ ਜਗਰੂਪ ਸਿੰਘ ਸੇਖਵਾਂ ਹਲਕਾ ਇੰਚਾਰਜ ਕਾਦੀਆਂ ਸਮੇਤ ਅਧਿਕਾਰੀ ਆਦਿ ਮੋਜੂਦ ਸਨ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ. ਧਾਲੀਵਾਲ ਨੇ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਸੂਬੇ ਵਿਚ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਪੁਖਤਾ ਨਿਗਰਾਨੀ ਅਤੇ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀਆਂ ਨੂੰ ਵੱਖ-ਵੱਖ ਜ਼ਿਲਿ੍ਹਆਂ ਦੀ ਜਿੰਮੇਵਾਰੀ ਸੋਂਪੀ ਹੈ ਅਤੇ ਉਨਾਂ ਨੂੰ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਸ ਦੇ ਚੱਲਦਿਆਂ ਅੱਜ ਪਲੇਠੀ ਮੀਟਿੰਗ ਗੁਰਦਾਸਪੁਰ ਜਿਲੇ ਦੇ ਅਧਿਕਾਰੀਆਂ ਨਾਲ ਕੀਤੀ ਗਈ ਹੈ

ਕੈਬਨਿਟ ਮੰਤਰੀ ਸ. ਧਾਲੀਵਾਲ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ ਸਮੂਹ ਅਧਿਕਾਰੀਆਂ ਕੋਲੋਂ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਗੁਰਦਾਸਪੁਰ ਜ਼ਿਲੇ ਦੇ ਸਰਬਪੱਖੀ ਵਿਕਾਸ ਕਾਰਜ ਲਈ ਸਮੂਹ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਗਈ ਹੈ ਕਿ ਉਹ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੇ ਸੁਚਾਰੂ ਢੰਗ ਨਾਲ ਪੁਜਦਾ ਕਰਨ। ਉਨਾਂ ਅਧਿਕਾਰੀਆਂ ਨੂੰ ਗੁਰਦਾਸਪੁਰ ਦੇ ਚਹੁਪੱਖੀ ਵਿਕਾਸ ਲਈ ਬਲਿਊ ਪਿ੍ਰੰਟ ਤਿਆਰ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਹਰੇਕ ਵਰਗ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨਾਂ ਕਿਹਾ ਕਿ ਉਹ ਮਹਿਨੇ ਵਿਚ ਦੋ ਵਾਰ ਗੁਰਦਾਸਪੁਰ ਦੇ ਵਿਕਾਸ ਕੰਮਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗਾਂ ਕਰਿਆ ਕਰਨਗੇ ਤਾਂ ਜੋ ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਲੋਕਪੱਖੀ ਵਿਕਾਸ ਕੰਮਾਂ ਵਿਚ ਹੋਰ ਤੇਜ਼ੀ ਲਿਆਂਦੀ ਜਾ ਸਕੇ

ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਆਪਣੇ ਵਿਭਾਗ ਨਾਲ ਸਬੰਧਤ ਜਾਣਕਾਰੀ ਪ੍ਰਦਾਨ ਕੀਤੀ ਗਈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵਲੋਂ ਛੱਪੜਾਂ ਦੀ ਸਫਾਈ, ਪਿੰਡਾਂ ਵਿਚ ਬੂਟੇ ਲਗਾਉਣ ਦੀ ਮੁਹਿੰਮ, ਸਿਵਲ ਸਰਜਨ ਵਲੋਂ ਸਿਹਤ ਸੇਵਾਵਾਂ ਸਬੰਧੀ, ਖੇਤੀਬਾੜੀ ਵਿਭਾਗ ਵਲੋਂ ਫਸਲਾਂ ਨੂੰ ਬਿਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਅਗਾਊਂ ਪ੍ਰਬੰਧਾਂ ਸਬੰਧੀ, ਪਾਵਰਕਾਮ ਵਿਭਾਗ ਵਲੋਂ ਬਿਜਲੀ ਦੀ ਸਪਲਾਈ ਸਬੰਧੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਜਾਣਕਾਰੀ ਦਿੱਤੀ ਗਈ

ਇਸ ਮੌਕੇ ਕੈਬਨਿਟ ਮੰਤਰੀ ਸ. ਧਾਲੀਵਾਲ ਨੇ ਸਮੂਹ ਬੀਡੀਪੀਓਜ਼ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ 23 ਸਤੰਬਰ 2022 ਤਕ ਛੱਪੜਾਂ ਦੇ ਵਿਕਾਸ ਕਾਰਜ ਮੁਕੰਮਲ ਕੀਤੇ ਜਾਣ। ਸਾਰੇ ਛੱਪੜਾਂ ਦੀ ਸਫਾਈ ਕਰਵਾਈ ਜਾਵੇ। ਮੋਟਰ ਲਗਾ ਕੇ ਪਾਣੀ ਬਾਹਰ ਕੱਢਿਆ ਜਾਵੇ ਅਤੇ ਜੇਸੀਬੀ ਰਾਹੀਂ ਛੱਪੜ ਦੀ ਸਫਾਈ ਕਰਵਾਈ ਜਾਵੇ। ਹਰ ਪਿੰਡ ਵਿਚ 400 ਬੂਟੇ ਲਗਾਏ ਜਾਣ। ਉਨਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਡਰੇਨਾਂ ਦੀ ਸਫਾਈ ਕਰਨ ਵਿਚ ਕੋਈ ਢਿੱਲਮੱਠ ਨਾ ਵਰਤੀ ਜਾਵੇ

ਉਨਾਂ ਸਿਹਤ ਵਿਭਾਗ ਤੇ ਪਿੰਡਾਂ ਵਿਚ ਚੱਲ ਰਹੀਆਂ ਡਿਸਪੈਂਸਰੀਆਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕ ਨੂੰ ਸਿਹਤ ਸਹੂਲਤਾਂ ਪੁਜਦਾ ਕਰਨ ਵਿਚ ਕੋਈ ਢਿੱਲਮੱਠ ਨਾ ਵਰਤੀ ਜਾਵੇ ਅਤੇ ਦਵਾਈਆਂ ਆਦਿ ਦੇ ਪੂਰੇ ਇੰਤਜ਼ਾਮ ਕੀਤੇ ਜਾਣ

ਇਸ ਮੌਕੇ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸੈਰੀ ਕਲਸੀ ਵਲੋਂ ਬਾਬਾ ਜੀ ਦੇ ਵਿਆਹ ਤੋਂ ਪਹਿਲਾਂ ਵਿਕਾਸ ਕਾਰਜਾਂ ਖਾਸਕਰਕੇ ਸੀਵਰੇਜ ਤੇ ਸੜਕਾਂ ਦੇ ਵਿਕਾਸ ਕਾਰਜ ਨੇਪਰੇ ਚਾੜ੍ਹਣ ਲਈ ਕਿਹਾ, ਜਿਸ ਸਬੰਧੀ ਕੈਬਨਿਟ ਮੰਤਰੀ ਵਲੇਂ ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਨੂੰ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਉਣ ਲਈ ਕਿਹਾ। ਇਸ ਮੋਕੇ ਗੁਰਦਾਸਪੁਰ ਹਲਕੇ ਦੇ ਇੰਚਾਰਜ ਰਮਨ ਬਹਿਲ ਵਲੋਂ ਕੈਬਨਿਟ ਮੰਤਰੀ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੁਰਾਣਾ ਸਿਵਲ ਹਸਪਤਾਲ (ਨੇੜੇ ਬੱਸ ਅੱਡਾ ਗੁਰਦਾਸਪੁਰ) ਨੂੰ ਮੁੜ ਪੁਨਰਸੁਰਜੀਤ ਕੀਤਾ ਜਾਵੇ, ਜਿਸ ਸਬੰਧੀ ਕੈਬਨਿਟ ਮੰਤਰੀ ਸ. ਧਾਲੀਵਾਲ ਵਲੋਂ ਸਿਵਲ ਸਰਜਨ ਗੁਰਦਾਸਪੁਰ ਨੂੰ ਇਸ ਬਾਬਤ ਜਲਦ ਪ੍ਰਪੋਜਲ ਬਣਾਉਣ ਦੀ ਹਦਾਇਤ ਕੀਤੀ। ਇਸੇ ਤਰਾਂ ਦੀਨਾਨਗਰ ਹਲਕੇ ਦੇ ਇੰਚਾਰਜ ਸਮਸ਼ੇਰ ਸਿੰਘ ਅਤੇ ਕਾਦੀਆਂ ਹਲਕੇ ਦੇ ਇੰਚਾਰਜ ਐਡਵੋਕੈਟ ਜਗਰੂਪ ਸਿੰਘ ਸੇਖਵਾਂ ਵਲੋਂ ਆਪਣੇ ਹਲਕੇ ਨਾਲ ਸਬੰਧਤ ਮੁੱਦੇ ਕੈਬਨਿਟ ਮੰਤਰੀ ਸ. ਧਾਲੀਵਲ ਦੇ ਧਿਆਨ ਵਿਚ ਲਿਆਂਦੇ, ਜਿਨਾਂ ਨੂੰ ਹੱਲ ਕਰਨ ਲਈ ਕੈਬਨਿਟ ਮੰਤਰੀ ਵਲੋਂ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਗਈ

ਸ. ਧਾਲੀਵਾਲ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋਕਹਿੱਤ ਲਈ ਵਿਕਾਸ ਕਾਰਜ ਕਰਨ ਵਿਚ ਕੋਈ ਢਿੱਲਮੱਠ ਨਹੀਂ ਰੱਖੇਗੀ ਅਤੇ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਨਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇ ਅਤੇ ਜੇਕਰ ਕੋਈ ਅਧਿਕਾਰੀ ਅਣਗਿਹਲੀ ਕਰੇਗਾ ਤਾਂ ਉਸ ਵਿਰੁੱਧ ਸਖਤ ਐਕਸ਼ਨ ਲਿਆ ਜਾਵੇਗਾ

ਇਸ ਮੌਕੇ ਸ੍ਰੀਮਤੀ ਅਮਨਦੀਪ ਕੋਰ ਘੁੰਮਣ ਐਸ.ਡੀ.ਐਮ ਗੁਰਦਾਸਪੁਰ, ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ, ਰਵਿੰਦਰ ਸਿੰਘ ਅਰੌੜਾ, ਐਸ.ਡੀ.ਐਮ ਡੇਰਾ ਬਾਬਾ ਨਾਨਕ, ਨਵਜੋਤ ਸਿੰਘ ਐਸ.ਪੀ, ਸੰਦੀਪ ਮਲਹੋਤਰਾ ਡੀਡੀਪੀਓ, ਐਡਵੋਕੈਟ ਰਾਜੀਵ ਮਦਾਨ, ਸੈਕਰਟਰੀ ਜਿਲਾ ਪ੍ਰੀਸ਼ਦ ਮਨਮੋਹਨ ਸਿੰਘ, ਡਾ. ਹਰਭਜਨ ਰਾਮ ਮਾਂਡੀ ਸਿਵਲ ਸਰਜਨ, ਅਰਵਿੰਦਰਜੀਤ ਸਿੰਘ ਬੋਪਾਰਾਏ ਐਸ.ਈ ਪਾਵਰਕਾਮ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments