spot_img
Homeਮਾਝਾਗੁਰਦਾਸਪੁਰਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਦਵਾਈਆਂ ਤੇ 100 ਤੋਂ ਵੱਧ ਕਲੀਨਿਕਲ ਟੈਸਟਾਂ...

ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਦਵਾਈਆਂ ਤੇ 100 ਤੋਂ ਵੱਧ ਕਲੀਨਿਕਲ ਟੈਸਟਾਂ ਵਰਗੀਆਂ ਸਿਹਤ ਸੰਭਾਲ ਸੇਵਾਵਾਂ ਮੁਫ਼ਤ ਮਿਲਣਗੀਆਂ – ਵਿਧਾਇਕ ਅਮਰਪਾਲ ਸਿੰਘ

ਸ੍ਰੀ ਹਰਗੋਬਿੰਦਪੁਰ/ਬਟਾਲਾ, 25 ਜੁਲਾਈ ( ਮੁਨੀਰਾ ਸਲਾਮ ਤਾਰੀ) – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਹਿਲੇ ਪੜਾਅ ਵਿੱਚ 15 ਅਗਸਤ ਨੂੰ 75ਵੇਂ ਸੁਤੰਤਰਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਹ ਕਲੀਨਿਕ ਸੂਬੇ ਭਰ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਫ਼ਤ ਵਿੱਚ ਮੁਹੱਈਆ ਕਰਨਗੇ।

ਇਹ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਹਰੇਕ ਆਮ ਆਦਮੀ ਕਲੀਨਿਕ ਵਿੱਚ ਮਰੀਜ਼ਾਂ ਦੇ ਇਲਾਜ ਤੇ ਬਿਮਾਰੀਆਂ ਦਾ ਪਤਾ ਲਾਉਣ ਲਈ ਐਮ.ਬੀ.ਬੀ.ਐਸ. ਡਾਕਟਰ, ਫਾਰਮਾਸਿਸਟ, ਨਰਸ ਤੇ ਹੋਰਾਂ ਸਣੇ ਸਟਾਫ਼ ਦੇ 4-5 ਵਿਅਕਤੀ ਹੋਣਗੇ। ਉਨ੍ਹਾਂ ਦੱਸਿਆ ਕਿ ਇਨਾਂ ਆਮ ਆਦਮੀ ਕਲੀਨਿਕਾਂ ਵਿੱਚ ਤਕਰੀਬਨ 100 ਕਲੀਨਿਕਲ ਟੈਸਟਾਂ ਨਾਲ 41 ਪੈਕੇਜ਼ ਲੋਕਾਂ ਨੂੰ ਮੁਫ਼ਤ ਦਿੱਤੇ ਜਾਣਗੇ।

ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਇਨਾਂ ਕਲੀਨਿਕਾਂ ਦੇ ਸਥਾਪਤ ਹੋਣ ਨਾਲ ਆਮ ਆਦਮੀ ਪਾਰਟੀ ਆਪਣਾ ਇਕ ਹੋਰ ਵੱਡਾ ਚੋਣ ਵਾਅਦਾ ਪੂਰਾ ਕਰੇਗੀ। ਉਨਾਂ ਉਮੀਦ ਜ਼ਾਹਰ ਕੀਤੀ ਕਿ ਇਨਾਂ ਕਲੀਨਿਕਾਂ ਨਾਲ ਪੰਜਾਬ ਵਿੱਚ ਸਿਹਤ ਸੰਭਾਲ ਢਾਂਚੇ ਵਿੱਚ ਮਿਸਾਲੀ ਸੁਧਾਰ ਹੋਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਇਨਾਂ ਕਲੀਨਿਕਾਂ ਵਿੱਚ 90 ਫੀਸਦੀ ਮਰੀਜ਼ਾਂ ਦਾ ਇਲਾਜ ਹੋਵੇਗਾ, ਜਿਸ ਨਾਲ ਹਸਪਤਾਲਾਂ ਤੋਂ ਬੋਝ ਘਟੇਗਾ।

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਇਹ ਸਾਰੇ 75 ਆਮ ਆਦਮੀ ਕਲੀਨਿਕ ਇੱਕੋ ਤਰਜ਼ ਉਤੇ ਬਣਾਏ ਜਾ ਰਹੇ ਹਨ, ਜਿਨਾਂ ਵਿੱਚ ਡਾਕਟਰ ਦਾ ਕਮਰਾ, ਰਿਸੈਪਸ਼ਨ-ਕਮ-ਵੇਟਿੰਗ ਏਰੀਆ, ਫਾਰਮੇਸੀ ਦੇ ਨਾਲ-ਨਾਲ ਸਟਾਫ਼ ਤੇ ਮਰੀਜ਼ਾਂ ਲਈ ਵੱਖਰੇ ਪਖਾਨਿਆਂ ਵਰਗੀਆਂ ਬੁਨਿਆਦੀ ਸਹੂਲਤਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਨਾਂ ਕਲੀਨਿਕਾਂ ਵਿੱਚ ਮਰੀਜ਼ਾਂ ਲਈ ਆਨਲਾਈਨ ਅਪਾਇੰਟਮੈਂਟ ਦੀ ਸਹੂਲਤ ਵੀ ਮੁਹੱਈਆ ਹੋਵੇਗੀ।

ਵਿਧਾਇਕ ਅਮਰਪਾਲ ਸਿੰਘ ਨੇ ਅੱਗੇ ਦੱਸਿਆ ਕਿ ਇਹ ਕਲੀਨਿਕ ਲੋਕਾਂ ਨੂੰ ਦਵਾਈਆਂ ਤੇ ਬਿਮਾਰੀਆਂ ਦੇ ਟੈਸਟਾਂ ਦੀ ਸਹੂਲਤ ਮੁਫ਼ਤ ਵਿੱਚ ਮੁਹੱਈਆ ਕਰਨਗੇ। ਉਨਾਂ ਕਿਹਾ ਕਿ ਸਿਰਫ਼ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਹੀ ਅੱਗੇ ਹਸਪਤਾਲਾਂ ਵਿੱਚ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਲਈ ਡਾਕਟਰਾਂ/ਪੈਰਾ ਮੈਡੀਕਲ ਸਟਾਫ਼ ਦੀਆਂ ਸੇਵਾਵਾਂ ਲੈਣ ਦੀ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ ਅਤੇ ਹੁਣ ਤੱਕ ਤਕਰੀਬਨ 2140 ਡਾਕਟਰਾਂ ਨੇ ਇਨਾਂ ਆਸਾਮੀਆਂ ਲਈ ਬਿਨੈ ਕੀਤਾ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments