spot_img
Homeਮਾਝਾਗੁਰਦਾਸਪੁਰ15 ਅਗਸਤ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 75 ‘ਆਮ ਆਦਮੀ ਕਲੀਨਿਕ’...

15 ਅਗਸਤ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 75 ‘ਆਮ ਆਦਮੀ ਕਲੀਨਿਕ’ ਪੰਜਾਬ ਦੀ ਜਨਤਾ ਨੂੰ ਸੁਪੁਰਦ ਕਰੇਗੀ : ਜਗਰੂਪ ਸੇਖਵਾਂ

ਕਾਦੀਆਂ 27 ਜੁਲਾਈ (ਮੁਨੀਰਾ ਸਲਾਮ ਤਾਰੀ) :- ਸਿਹਤ ਪ੍ਰਣਾਲੀ ਵਿੱਚ ਫ਼ੈਲੀਆਂ ਅਸਮਾਨਤਾਵਾਂ ਨੂੰ ਦੂਰ ਕਰਨ ਲਈ ਅਤੇ ਪੰਜਾਬ ਦੇ ਪ੍ਰਾਇਮਰੀ ਹੈਲਥ ਕੇਅਰ ਸਿਸਟਮ ਨੂੰ ਮਜ਼ਬੂਤ ਕਰਨ ਲਈ, ਸੂਬੇ ਭਰ ਵਿੱਚ 15 ਅਗਸਤ ਨੂੰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਤਾਂ ਜੋ ਹਰ ਕਿਸੇ ਨੂੰ ਮੁਫ਼ਤ ਅਤੇ ਚੰਗਾ ਇਲਾਜ ਮੁਹਈਆ ਕਰਵਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਕਾਦੀਆਂ ਆਮ ਆਦਮੀ ਪਾਰਟੀ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
      ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਗੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਜਨਤਾ ਦੇ ਨਾਲ ਕੀਤਾ ਹੋਇਆ ਇੱਕ ਹੋਰ ਵੱਡੀ ਚੋਣ ਗਾਰੰਟੀ ਨੂੰ ਪੂਰਾ ਕਰਦਿਆਂ ਅਤੇ ਪੰਜਾਬ ਦੀ ਖਰਾਬ ਸਿਹਤ ਪ੍ਰਣਾਲੀ ਨੂੰ ਸੁਧਾਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 15 ਅਗਸਤ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 75 ‘ਆਮ ਆਦਮੀ ਕਲੀਨਿਕ’ ਪੰਜਾਬ ਦੀ ਜਨਤਾ ਨੂੰ ਸੁਪੁਰਦ ਕਰੇਗੀ।
         ਉਨ੍ਹਾਂ ਕਿਹਾ ਕਿ ਇਸ ਵਿੱਤੀ ਸਾਲ ਦੇ ਅੰਤ ਤੱਕ ਸੂਬੇ ਵਿੱਚ 109 ਮੁਹੱਲਾ ਕਲੀਨਿਕ ਸਥਾਪਿਤ ਕੀਤੇ ਜਾਣਗੇ ਤਾਂ ਜੋ ਸੂਬੇ ਵਿੱਚ ਆਮ ਲੋਕ ਕਿਸੇ ਵੀ ਕਾਰਨਾਂ ਕਰਕੇ ਮੁੱਢਲੀਆਂ ਸਿਹਤ ਸਹੂਲਤਾਂ ਤੋਂ ਵਾਂਝਾ ਨਾ ਰਹੇ। ਆਮ ਆਦਮੀ ਕਲੀਨਿਕਾਂ ਦੇ ਖੁੱਲਣ ਨਾਲ ਲੋਕਾਂ ਨੂੰ ਹਰ ਤਰ੍ਹਾਂ ਦਾ ਐਮਰਜੈਂਸੀ ਇਲਾਜ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਲ ਜਾਵੇਗਾ ਅਤੇ ਉਨ੍ਹਾਂ ਨੂੰ ਦੂਰ ਵੱਡੇ ਹਸਪਤਾਲਾਂ ਵਿੱਚ ਸਿਰਫ ਉਦੋਂ ਹੀ ਜਾਣਾ ਪਵੇਗਾ ਜਦੋਂ ਕੋਈ ਵੱਡੀ ਸਰਜਰੀ ਹੋਵੇਗੀ। ਸਿੱਟੇ ਵਜੋਂ ਇਹ ਕਲੀਨਿਕਾਂ ਨਾਲ ਵੱਡੇ ਸਰਕਾਰੀ ਹਸਪਤਾਲਾਂ ‘ਤੇ ਬੋਝ ਘਟੇਗਾ।
ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਪੰਜਾਬ ਵਿੱਚ ਵਿਰੋਧੀ ਪਾਰਟੀਆਂ ਤੇ ਹਮਲਾ ਕਰਦਿਆਂ ਕਿਹਾ ਕਿ ਉਹ ਆਪਣੇ ਬੇਬੁਨਿਆਦ ਦੋਸ਼ਾਂ ਨਾਲ ਪੰਜਾਬ ਦੇ ਲੋਕਾਂ ਦੀ ਆਪਣੀ ਪਾਰਟੀ ਆਮ ਆਦਮੀ ਪਾਰਟੀ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਲੋਕਾਂ ਦੀ ਸਹੂਲਤ ਲਈ ਸਿਹਤ ਪ੍ਰਣਾਲੀ ਦੀ ਕਾਇਆ ਕਲਪ ਕਰਨ ਅਤੇ ਭ੍ਰਿਸ਼ਟ ਨੀਤੀਆਂ ਨੂੰ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੂੰ ਸਿਰਫ਼ ਸਫੇਦੀ ਨਹੀਂ ਕੀਤੀ ਜਾ ਰਹੀ, ਸਗੋਂ ‘ਆਪ’ ਸਰਕਾਰ ਵੱਲੋਂ ਆਮ ਬਿਮਾਰੀਆਂ ਦੇ ਇਲਾਜ, ਸੱਟਾਂ ਲਈ ਮੁਢਲੀ ਸਹਾਇਤਾ ਅਤੇ ਮਾਮੂਲੀ ਜ਼ਖ਼ਮਾਂ ਦੀ ਡ੍ਰੈਸਿੰਗ ਲਈ ਦੇਖਭਾਲ ਆਦਿ ਮਾਹਰ ਡਾਕਟਰ ਵੱਲੋਂ ਲੋਕਾਂ ਦੇ ਦਰਵਾਜ਼ੇ ‘ਤੇ ਮੁਹੱਈਆ ਕਰਵਾਈ ਜਾਵੇਗੀ। ਜਿੱਥੇ ਪਹਿਲਾਂ ਲੋਕਾਂ ਨੂੰ ਮੁੱਢਲਾ ਇਲਾਜ ਕਰਵਾਉਣ ਲਈ ਵੀ ਮੀਲਾਂ ਦਾ ਸਫ਼ਰ ਤੈਅ ਕਰਨਾ ਪੈਂਦਾ ਸੀ। ਇਹਨਾਂ ਕਲੀਨਿਕਾਂ ਵਿੱਚ ਜ਼ਰੂਰੀ ਦਵਾਈਆਂ ਅਤੇ ਟੈਸਟ ਵੀ ਮੁਫ਼ਤ ਉਪਲਬਧ ਕਰਵਾਏ ਜਾਣਗੇ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments