spot_img
Homeਮਾਲਵਾਫਰੀਦਕੋਟ-ਮੁਕਤਸਰਪੰਜਾਬ ਸਰਕਾਰ 85ਵੀਂ ਸੰਵਿਧਾਨਕ ਸੋਧ ਨੂੰ ਲਾਗੂ ਕਰਨ ਅਤੇ ਅਬਾਦੀ ਦੇ ਅਨੁਸਾਰ...

ਪੰਜਾਬ ਸਰਕਾਰ 85ਵੀਂ ਸੰਵਿਧਾਨਕ ਸੋਧ ਨੂੰ ਲਾਗੂ ਕਰਨ ਅਤੇ ਅਬਾਦੀ ਦੇ ਅਨੁਸਾਰ ਰਾਖਵਾਂ ਕਰਨ ਵਧਾਉਣ ਨੂੰ ਲੈ ਕੇ ਅਰਥੀ ਫੂਕ ਮੁਜਾਹਰਾ ਕਰ ਐਸ ਡੀ ਐਮ ਨੂੰ ਦਿੱਤਾ ਮੰਗ ਪੱਤਰ।

 

ਫਰੀਦਕੋਟ 23 ਜੂਨ ( ਧਰਮ ਪ੍ਰਵਾਨਾਂ ) ਐੱਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਪੰਜਾਬ, ਜ਼ਿਲ੍ਹਾ ਫ਼ਰੀਦਕੋਟ ਵੱਲੋਂ ਸ: ਜਗਤਾਰ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਐੱਸ. ਸੀ./ਬੀ. ਸੀ. ਮੁਲਾਜ਼ਮਾਂ ਅਤੇ ਵਿਦਿਆਰਥੀਆਂ ਦੇ ਭੱਖਦੇ ਮਸਲਿਆਂ ਨੂੰ ਅਣਗੌਲਿਆਂ ਕਰਨ ਦੇ ਰੋਸ ਵਜੋਂ ਪੰਜਾਬ ਸਰਕਾਰ ਅਤੇ ਪ੍ਰੋਸੋਨਲ ਵਿਭਾਗ ਵਿਰੁੱਧ ਰੋਹ ਭਰਪੂਰ ਅਰਥੀ-ਫੂਕ-ਮੁਜਾਹਰਾ ਕੀਤਾ ਗਿਆ। ਇਸ ਸਮੇਂ ਧਰਨੇ ਨੂੰ ਸੰਬੋਧਨ ਕਰਦਿਆਂ ਗੁਰਮੀਤ ਸਿੰਘ, ਜੁਗਿੰਦਰ ਪਾਲ, ਸ਼ਮਿੰਦਰ ਸਿੰਘ ਮਾਨ, ਤਰਸੇਮ ਸਿੰਘ, ਗੁਰਟੇਕ ਸਿੰਘ, ਜਸਵੰਤ ਸਿੰਘ, ਵਰਿੰਦਰ ਅਮਰ, ਰਵਿੰਦਰ ਸਿੰਘ, ਜਗਜੀਵਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ 85ਵੀਂ ਸੰਵਿਧਾਨਕ ਸੋਧ ਨੂੰ ਲਾਗੂ ਕਰਨ, ਅਬਾਦੀ ਦੇ ਅਨੁਸਾਰ ਰਾਖਵਾਂਕਰਨ ਵਧਾਉਣ,10/10/2014 ਦਾ ਗੈਰ ਸੰਵਿਧਾਨਕ ਪੱਤਰ ਰੱਦ ਕਰਨ,ਬੈਕਲਾਗ ਜਲਦ ਭਰਨ, ਵਿਦਿਆਰਥੀਆਂ ਨੂੰ ਮਿਲਦੀਆਂ ਸਹੂਲਤਾਂ(,ਕਿਤਾਬਾਂ, ਵਜ਼ੀਫਾ, ਵਰਦੀਆਂ)ਸਮੇਂ ਸਿਰ ਦੇਣ , ਜਾਅਲੀ ਐੱਸ. ਸੀ.ਸਰਟੀਫਿਕੇਟ ਬਣਾਕੇ ਸਰਕਾਰੀ ਨੌਕਰੀ ਕਰ ਰਹੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ,ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਵੱਖ-ਵੱਖ ਸਕੂਲਾਂ ਵਿੱਚੋਂ ਚੁੱਪ ਚਪੀਤੇ ਅਕਾਰ ਘਟਾਈ ਤਹਿਤ ਖ਼ਤਮ ਕੀਤੀਆਂ ਲੈਕਚਰਾਰ , ਪੀ.ਟੀ.ਆਈ.328 ਅਤੇ ਐੱਚ.ਟੀ. ਦੀਆਂ ਅਸਾਮੀਆਂ ਬਹਾਲ ਕਰਨ, ਸਿੱਖਿਆ ਨੀਤੀ 2020 ਰੱਦ ਕਰਨ, ਆਦਿ ਵਰਗੇ ਭਖਦੇ ਮਸਲਿਆਂ ਨੂੰ ਹੱਲ ਕਰਨ ਪ੍ਰਤੀ ਨਾਕਾਮ ਰਹੀ ਹੈ। ਜਿਸ ਕਾਰਨ ਐੱਸ.ਸੀ./ ਬੀ. ਸੀ. ਮੁਲਾਜ਼ਮਾਂ ਅਤੇ ਆਮ ਲੋਕਾਂ ਵਿੱਚ ਭਾਰੀ ਰੋਸ ਹੈ। ਉੱਕਤ ਮਸਲਿਆਂ ਨੂੰ ਹੱਲ ਕਰਾਉਣ ਲਈ ਵਿੱਢੇ ਸੰਘਰਸ਼ ਦੀ ਕੜੀ ਵਜੋਂ ਅੱਜ ਮਿਤੀ 21/6/21 ਨੂੰ ਜ਼ਿਲ੍ਹਾ ਪੱਧਰੀ ਅਰਥੀ-ਫੂਕ-ਰੋਸ ਮੁਜ਼ਾਹਰਾ ਕਰਨ ਉਪਰੰਤ ਮੁੱਖ ਮੰਤਰੀ ਸਾਹਿਬ ਪੰਜਾਬ ਦੇ ਨਾਮ ਐੱਸ. ਡੀ. ਐੱਮ. ਸਾਹਿਬਾਂ ਮਿਸ ਪੂਨਮ ਸਿੰਘ ਰਾਹੀਂ ਮੰਗ ਪੱਤਰ ਦਿੱਤਾ ਗਿਆ। ਅੰਤ ਵਿੱਚ ਜਗਤਾਰ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਐੱਸ. ਸੀ./ ਬੀ.ਸੀ. ਮੁਲਾਜ਼ਮਾਂ, ਵਿਦਿਆਰਥੀਆਂ ਅਤੇ ਸਮਾਜ ਦੇ ਮਸਲਿਆਂ ਨੂੰ ਹੱਲ ਕਰਨ ਲਈ ਸੁਹਿਰਦ ਯਤਨ ਨਾ ਕੀਤੇ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਰੋਸ ਪ੍ਰਦਰਸ਼ਨ ਵਿੱਚ ਵਕੀਲ ਸਿੰਘ, ਕੁਲਵੰਤ ਸਿੰਘ, ਅੰਗਰੇਜ ਸਿੰਘ, ਹਰਵਿੰਦਰ ਸਿੰਘ ਬੇਦੀ, ਜਗਸੀਰ ਸਿੰਘ, ਹਰਜੀਤ ਸਿੰਘ ਅਤੇ ਲੇਖਰਾਜ ਹਾਜ਼ਰ ਸਨ।

RELATED ARTICLES
- Advertisment -spot_img

Most Popular

Recent Comments