spot_img
Homeਮਾਝਾਗੁਰਦਾਸਪੁਰਸਿਹਤ ਵਿਭਾਗ ਕਾਦੀਆਂ ਵਲੋਂ ਨਸ਼ਿਆਂ ਖਿਲਾਫ ਜਾਗਰੂਕਤਾ ਸੈਮੀਨਾਰ ਲਗਾਇਆ

ਸਿਹਤ ਵਿਭਾਗ ਕਾਦੀਆਂ ਵਲੋਂ ਨਸ਼ਿਆਂ ਖਿਲਾਫ ਜਾਗਰੂਕਤਾ ਸੈਮੀਨਾਰ ਲਗਾਇਆ

ਕਾਦੀਆਂ 28 ਜੁਲਾਈ (ਮੁਨੀਰਾ ਸਲਾਮ ਤਾਰੀ) :- ਸਿਹਤ ਵਿਭਾਗ ਕਾਦੀਆਂ ਵੱਲੋਂ ਸਿਵਲ ਸਰਜਨ ਗੁਰਦਾਸਪੁਰ ਡਾ ਹਰਭਜਨ ਰਾਮ ਮੰਡੀ ਦੇ ਦਿਸ਼ਾ ਨਿਰਦੇਸ਼ ਹੇਠ ਨੋਡਲ ਅਫਸਰ ਡਾ ਸ਼ੁਭਨੀਤ ਕੁਮਾਰ ਦੀ ਅਗਵਾਈ ਹੇਠ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਟੀਮ ਵੱਲੋਂ ਨਗਰ ਕੌਂਸਲ ਕਾਦੀਆਂ ਦੇ ਬਾਹਰ ਨਿਰਮਾਣ ਮਜ਼ਦੂਰ ਮਿਸਤਰੀਆਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਦਿਆਂ ਇਕ ਸੈਮੀਨਾਰ ਕਰਾਇਆ  ਗਿਆ। ਇਸ ਮੌਕੇ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਨੇ ਮਿਸਤਰੀਆਂ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਨੂੰ ਤਿਆਗ ਕੇ ਸਮਾਜ ਦੇ ਚੰਗੇ ਨਾਗਰਿਕ ਬਣਨ ਨਸ਼ਿਆਂ ਕਾਰਨ ਸਰੀਰ ਵਿੱਚ ਕਈ ਤਰ੍ਹਾਂ ਦੀਆਂ ਬਿਮਾਰੀਆਂ ਆਪਣਾ ਸਥਾਨ ਬਣਾ ਦਿੰਦੀਆਂ ਹਨ ਜਿਨ੍ਹਾਂ ਦੇ ਉੱਪਰ ਪੈਸੇ ਦੀ ਬਰਬਾਦੀ ਤੇ ਹੁੰਦੀ ਹੈ ਕਈ ਘਰਾਂ ਦੇ ਘਰ ਵੀ ਤਬਾਹ ਹੋ ਜਾਂਦੇ ਹਨ ਅਤੇ ਕਈ ਤਰ੍ਹਾਂ ਦੀਆਂ ਹੋਰ ਸਮਾਜਿਕ ਕੁਰੀਤੀਆਂ ਨਾਲ ਨਾਲ ਹੋਰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਪੈਦਾ ਹੋ ਜਾਂਦੀਆਂ ਹਨ ਅਤੇ ਸਰੀਰ ਉੱਪਰ ਮਾੜਾ ਪ੍ਰਭਾਵ ਪੈਂਦਾ ਹੈ। ਨਸ਼ਿਆਂ ਕਾਰਨ  ਸਿਹਤ ਤੇ ਮਾੜੇ ਅਸਰ ਦੇ ਨਾਲ ਨਾਲ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਕਾਰਨ ਸਰੀਰ ਦੇ ਅੰਗ ਨਕਾਰਾ ਹੋ ਜਾਂਦੇ ਹਨ।  ਉਨ੍ਹਾਂ ਅੱਗੇ ਕਿਹਾ ਕਿ ਜੇਕਰ  ਕੋਈ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਇਸ ਵਾਸਤੇ ਕਮਿਊਨਿਟੀ ਹੈਲਥ ਸੈਂਟਰ ਕਾਦੀਆਂ ਨਾਲ ਸੰਪਰਕ ਕਰ ਸਕਦਾ ਹੈ। ਜਿੱਥੇ ਨਸ਼ਾ ਛੁਡਾਊ ਸੈਂਟਰ ਅੰਦਰ ਮੁਫ਼ਤ ਇਲਾਜ ਤੇ ਦਵਾਈ ਦਿੱਤੀ ਜਾਂਦੀ ਹੈ। ਹੈਲਥ ਇੰਸਪੈਕਟਰ ਕੁਲਬੀਰ ਸਿੰਘ ਨੇ ਨਿਰਮਾਣ ਮਜ਼ਦੂਰ ਤੇ ਮਿਸਤਰੀਆਂ ਨੂੰ ਨਸ਼ਿਆਂ ਕਾਰਨ ਕੰਮ ਦੇ ਉੱਪਰ ਪੈਂਦੇ ਪ੍ਰਭਾਵ ਤੇ ਦੁਰਘਟਨਾ ਹੋਣ ਦੇ ਸੰਭਾਵੀ ਖਤਰੇ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਦੇ ਨਾਲ ਲਖਬੀਰ ਸਿੰਘ, ਬਲਵਿੰਦਰ ਸਿੰਘ, ਨਰਿੰਦਰ ਸਿੰਘ, ਸੁਖਵਿੰਦਰ ਸਿੰਘ, ਜੁਗਰਾਜ ਸਿੰਘ ਹਾਜ਼ਰ ਸਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments