spot_img
Homeਮਾਝਾਗੁਰਦਾਸਪੁਰਬੰਦੀ ਸਿੰਘਾਂ ਦੀ ਰਿਹਾਈ ਲਈ ਹਵਾਰਾ ਕਮੇਟੀ ਰਿਹਾਈ ਫਰੰਟ ਨੇ ਵਿਧਾਇਕ ਤ੍ਰਿਪਤ...

ਬੰਦੀ ਸਿੰਘਾਂ ਦੀ ਰਿਹਾਈ ਲਈ ਹਵਾਰਾ ਕਮੇਟੀ ਰਿਹਾਈ ਫਰੰਟ ਨੇ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਦਿੱਤਾ ਮੰਗ ਪੱਤਰ।

ਕਾਦੀਆਂ 29 ਜੁਲਾਈ(ਸਲਾਮ ਤਾਰੀ ) ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਸਰਕਾਰ ਵੱਲੋਂ ਅਜੇ ਤੱਕ ਨਾ ਛੱਡੇ ਜਾਣ ਦੇ ਮੁੱਦੇ ਨੂੰ ਸਿਆਸੀ ਗਲਿਆਰੇ ਤੱਕ ਪਹੁੰਚਾਉਣ ਲਈ ਹਵਾਰਾ ਕਮੇਟੀ ਰਿਹਾਈ ਫਰੰਟ ਨੇ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਉਨ੍ਹਾਂ ਦੇ ਨਿਵਾਸ ਸਥਾਨ ਤੇ ਮੰਗ ਪੱਤਰ ਦਿੱਤਾ।ਇਸ ਮੌਕੇ ਤੇ ਫਰੰਟ ਦੇ ਆਗੂ ਪ੍ਰੋਫੈਸਰ ਬਲਜਿੰਦਰ ਸਿੰਘ, ਬਲਦੇਵ ਸਿੰਘ ਨਵਾਪਿੰਡ, ਮਹਾਂਬੀਰ ਸਿੰਘ ਸੁਲਤਾਨਵਿੰਡ ਅਤੇ ਰਘਬੀਰ ਸਿੰਘ ਭੁੱਚਰ ਨੇ ਕਿਹਾ ਕਿ ਅਸੀ ਪੰਜਾਬ ਦੇ ਸਮੂਹ ਵਿਧਾਇਕਾਂ ਨੂੰ ਇਹ ਮੰਗ ਪੱਤਰ ਦੇ ਕੇ ਬੇਨਤੀ ਕਰ ਰਹੇ ਹਾਂ ਕਿ ਉਹ ਆਪਣੇ ਸੰਵਿਧਾਨਿਕ ਅਧਿਕਾਰ ਦੀ ਵਰਤੋਂ ਕਰਦੇ ਹੋਏ ਵਿਧਾਨ ਸਭਾ ਵਿੱਚ ਰਿਹਾਈਆਂ ਦੇ ਹੱਕ ਵਿੱਚ ਮਤਾ ਪਾਸ ਕਰਨ। ਜਿਕਰਯੋਗ ਹੈ ਕਿ ਸਤੰਬਰ 2018 ਵਿੱਚ ਤਾਮਿਲਨਾਡੂ ਵਿਧਾਨ ਸਭਾ ਨੇ ਰਾਜੀਵ ਗਾਂਧੀ ਦੇ ਹਤਿਆਰਿਆਂ ਦੀ ਰਿਹਾਈ ਦੇ ਹੱਕ ਵਿੱਚ ਮਤਾ ਪਾਸ ਕੀਤਾ ਸੀ ਤੇ ਇਕ ਦੋਸ਼ੀ ਏ ਜੀ ਪੈਰਾਰੀਵਲਨ ਨੂੰ ਸਿਖਰਲੀ ਅਦਾਲਤ ਨੇ ਇਸ ਸਾਲ ਮਈ ਮਹੀਨੇ ਵਿੱਚ ਰਿਹਾ ਕਰ ਦਿੱਤਾ ਸੀ। ਪੱਤਰ ਵਿੱਚ ਲਿਖਿਆ ਹੈ ਪੰਜਾਬ ਦੇ ਵਿਧਾਇਕ ਪਾਰਟੀ ਪੱਧਰ ਤੋਂ ਉੱਪਰ ਉਠ ਕੇ ਮਨੁੱਖਤਾ ਦੇ ਭਲੇ ਲਈ ਇੰਨ੍ਹਾਂ ਦੇ ਹੱਕ ਵਿੱਚ ਆਵਾਜ ਬੁਲੰਦ ਕਰਨ।ਸੰਵਿਧਾਨ ਅਨੁਸਾਰ ਸਜ਼ਾ ਖਤਮ ਹੋਣ ਦੇ ਬਾਅਦ ਉਹ ਆਮ ਨਾਗਰਿਕ ਹਨ ਅਤੇ ਉਨ੍ਹਾਂ ਨੂੰ ਵੀ ਆਪਣੇ ਪਰਿਵਾਰ ਨਾਲ ਜਿਉਣ ਦਾ ਹੱਕ ਹੈ। ਇਸ ਮੌਕੇ ਤੇ ਵਿਧਾਇਕ ਬਾਜਵਾ ਨੇ ਫਰੰਟ ਦੇ ਆਗੂਆਂ ਦੀ ਗੱਲ ਬੜੇ ਧਿਆਨ ਨਾਲ ਸੁਣੀ ਅਤੇ ਭਰੋਸਾ ਦਿੱਤਾ ਕਿ ਉਹ ਰਿਹਾਈਆਂ ਲਈ ਮਦਦ ਕਰਨਗੇ।

ਫੋਟੋ ਕੈਪਸਨ—ਵਿਧਾਇਕ ਸ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਮੰਗ ਪੱਤਰ ਦਿੰਦੇ ਹੋਏ ਪ੍ਰੋਫ਼ੈਸਰ ਬਲਜਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments