spot_img
Homeਮਾਝਾਗੁਰਦਾਸਪੁਰਮੋਰਚਾ ਗੁਰੂ ਕਾ ਬਾਗ ਦੇ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਸੁੰਦਰ ਦਸਤਾਰ...

ਮੋਰਚਾ ਗੁਰੂ ਕਾ ਬਾਗ ਦੇ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

ਕਾਦੀਆਂ 30 ਜੁਲਾਈ (ਮੁਨੀਰਾ ਸਲਾਮ ਤਾਰੀ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਬਟਾਲਾ ਤੋਂ ਧਾਰਮਿਕ ਨੁਮਾਇੰਦਗੀ ਕਰ ਰਹੇ ਧਾਰਮਿਕ ਆਗੂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ  ਮੋਰਚਾ ਗੁਰੂ ਕਾ ਬਾਗ ਤੇ ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸਾਹਿਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਸ੍ਰ ਬਲਵਿੰਦਰ ਸਿੰਘ ਕਾਹਲਵਾਂ ਸਕੱਤਰ ਧਰਮ ਪ੍ਰਚਾਰ ਕਮੇਟੀ ਅਤੇ ਸ੍ਰ ਸਤਬੀਰ ਸਿੰਘ ਧਾਮੀ ਓ ਐਸ ਡੀ ਪ੍ਰਧਾਨ ਸਾਹਿਬ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਨਾਰੋਵਾਲ ਵਿਖੇ ਨੋਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦਾ ਅਤੇ ਛੇਵੀਂ ਤੋਂ ਨੋਵੀਂ ਜਮਾਤ ਦੇ ਵੱਖ-ਵੱਖ ਦੋ ਭਾਗਾਂ ਵਿੱਚ ਮੁਕਾਬਲਾ ਕਰਵਾਇਆ ਗਿਆ।
ਇਸ ਮੌਕੇ ਤੇ ਬੱਚਿਆਂ ਵੱਲੋਂ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚ ਭਾਗ ਲੈ ਦੇ ਸੁੰਦਰ ਦਸਤਾਰਾਂ ਸਜਾਈਆਂ ਗਈਆਂ।
      ਇਸ ਮੌਕੇ ਤੇ ਸ੍ਰ ਸਿਮਰਨਜੀਤ ਸਿੰਘ ਕੋਟ ਟੋਡਰ ਮੱਲ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਸ੍ਰ ਅਰਸ਼ਪ੍ਰੀਤ ਸਿੰਘ ਸਾਹਿਬ, ਸ ਨਵਪ੍ਰੀਤ ਸਿੰਘ ਪ੍ਰਿੰਸ ਨੇ ਜੱਜ ਦੀ ਭੂਮਿਕਾ ਬਾਖੂਬੀ ਨਿਭਾਈ।ਸੁੰਦਰ ਦਸਤਾਰ ਸਜਾਉਣ ਮੁਕਾਬਲੇ ਦੇ ਜੂਨੀਅਰ ਭਾਗ ਦੇ ਵਿਦਿਆਰਥੀਆਂ ਵਿੱਚੋਂ ਪਹਿਲਾਂ ਸਥਾਨ ਸ੍ਰ ਪ੍ਰਭਜੋਤ ਸਿੰਘ, ਦੂਸਰਾ ਸਥਾਨ ਸ੍ਰ ਧਰਮਵੀਰ  ਸਿੰਘ ਅਤੇ ਸ੍ਰ ਅੰਮ੍ਰਿਤਜੋਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਤੇ ਸੀਨੀਅਰ ਗੁਰੱਪ ਦੇ ਵਿਦਿਆਰਥੀਆਂ ਦੇ ਮੁਕਾਬਲੇ ਵਿੱਚ ਪਹਿਲਾਂ ਸਥਾਨ ਸ੍ਰ ਹਰਕੀਰਤ  ਸਿੰਘ,ਦੂਸਰਾ ਸਥਾਨ ਸ੍ਰ ਕਮਲਦੀਪ ਸਿੰਘ ਅਤੇ ਸ੍ਰ ਅੰਮ੍ਰਿਤਪਾਲ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਮੁਕਾਬਲੇ ਵਿੱਚ ਪਹਿਲੇ ਤੇ ਦੂਸਰੇ ਸਥਾਨ ਤੇ ਆਉਣ ਵਾਲੇ ਦੋਹਾਂ ਭਾਗਾਂ ਦੇ ਵਿਦਿਆਰਥੀਆਂ ਨੂੰ ਫਾਈਨਲ ਮੁਕਾਬਲੇ ਵਾਸਤੇ ਸ਼ਾਮਲ ਕੀਤਾ ਗਿਆ।
ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਮੌਕੇ ਤੇ ਸੰਬੋਧਨ ਹੁੰਦਿਆਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਸ਼ਹਾਦਤਾਂ ਦੇ ਕੇ ਸਿੱਖ ਕੌਮ ਦੇ ਦਸਤਾਰ ਦੀ ਵੱਖਰੀ ਪਛਾਣ ਬਣਾਈ ਹੈ। ਉਹਨਾਂ ਕਿਹਾ ਕਿ ਦਸਤਾਰ ਹੀ ਸਿੱਖ ਦੀ ਅਸਲ ਪਹਿਚਾਣ ਅਤੇ ਸ਼ਾਨ ਹੈ। ਜਥੇਦਾਰ ਗੋਰਾ ਨੇ ਪ੍ਰਿੰਸੀਪਲ ਸ੍ਰ ਦਲਜੀਤ ਸਿੰਘ ਬਾਜਵਾ  ਅਤੇ ਸਮੂਹ ਸਕੂਲ ਦੇ ਸਟਾਫ ਵੱਲੋਂ ਦਿੱਤੇ ਗਏ ਵਿਸ਼ੇਸ਼ ਸਹਿਯੋਗ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚ ਪਹਿਲੇ, ਦੂਸਰੇ , ਤੀਸਰੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਅਤੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰ ਬਲਵਿੰਦਰ ਸਿੰਘ ਕਾਹਲਵਾਂ ਸਕੱਤਰ ਧਰਮ ਪ੍ਰਚਾਰ ਕਮੇਟੀ ਵੱਲੋਂ ਵਧਾਈ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਡਲ, ਸਨਮਾਨ ਪੱਤਰ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਤੇ ਸ੍ਰ ਦਲਜੀਤ ਸਿੰਘ ਬਾਜਵਾ ਪ੍ਰਿੰਸੀਪਲ ਨੇ ਜਥੇਦਾਰ ਗੋਰਾ ਵੱਲੋਂ ਨੋਜਵਾਨਾਂ ਨੂੰ ਸਿੱਖੀ ਨਾਲ ਜੋੜਨ ਦੇ ਕੀਤੇ ਜਾ ਰਹੇ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਤੇ ਸੈਮੀਨਾਰ ਹਰ ਸਕੂਲ ਵਿੱਚ ਲਗਾਏ ਜਾਣੇ ਚਾਹੀਦੇ ਹਨ।
ਇਸ ਮੌਕੇ ਤੇ ਸ੍ਰ ਦਲਜੀਤ ਸਿੰਘ ਬਾਜਵਾ ਪ੍ਰਿੰਸੀਪਲ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਨਾਰੋਵਾਲ, ਐਡਵੋਕੇਟ ਰਜਿੰਦਰ ਸਿੰਘ ਪਦਮ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਜਿ, ਸੰਦੀਪ ਸਿੰਘ, ਹਰਪ੍ਰੀਤ ਸਿੰਘ, ਸ੍ਰ ਗੁਰਪ੍ਰੀਤ ਸਿੰਘ, ਸ੍ਰ ਹੁਸਨਪ੍ਰੀਤ ਸਿੰਘ, ਸ੍ਰੀ ਹਨੀ, ਰਾਜੀਵ ਸਾਗਰ, ਸ੍ਰ ਸਿਮਰਨਜੀਤ ਸਿੰਘ, ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਮਨਜੀਤ ਸਿੰਘ ਕਾਦੀਆਂ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਸਿਮਰਨਜੀਤ ਸਿੰਘ ਕੋਟ ਟੋਡਰ ਮੱਲ ਪ੍ਰਚਾਰਕ, ਸ੍ਲਬੀਰ ਸਿੰਘ ਸੇਖਵਾਂ ਪ੍ਰਚਾਰਕ, ਗੁਰਮੁੱਖ ਸਿੰਘ ਖਾਲਸਾ ਪ੍ਰਚਾਰਕ, ਭਾਈ ਤਰਸੇਮ ਸਿੰਘ ਸੇਖਵਾਂ ਕਵੀਸ਼ਰ, ਭਾਈ ਮੋਹਣ ਸਿੰਘ ਕਵੀਸ਼ਰ, ਭਾਈ ਗੁਰਦੇਵ ਸਿੰਘ ਕਵੀਸ਼ਰ, ਸ੍ਰ ਅਰਸ਼ਪ੍ਰੀਤ ਸਿੰਘ ਸਾਹਿਬ,ਸ੍ਰ ਨਵਪ੍ਰੀਤ ਸਿੰਘ ਪ੍ਰਿੰਸ ਆਦਿ ਹਾਜ਼ਰ ਸਨ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments