spot_img
Homeਮਾਝਾਗੁਰਦਾਸਪੁਰਕਾਂਗਰਸੀ ਸੁਪਰੀਮੋ ਸੋਨੀਆ ਗਾਂਧੀ ਅਧੀਰ ਰੰਜਨ ਚੌਧਰੀ ਨੂੰ ਪਾਰਟੀ ਤੋਂ ਬਰਖਾਸਤ ਕਰੇ...

ਕਾਂਗਰਸੀ ਸੁਪਰੀਮੋ ਸੋਨੀਆ ਗਾਂਧੀ ਅਧੀਰ ਰੰਜਨ ਚੌਧਰੀ ਨੂੰ ਪਾਰਟੀ ਤੋਂ ਬਰਖਾਸਤ ਕਰੇ ਅਤੇ ਆਪ ਖੁਦ ਦੇਸ਼ ਤੋਂ ਮੁਆਫ਼ੀ ਮੰਗੇ : ਕੁਲਵਿੰਦਰ ਕੌਰ ਗੁਰਾਇਆ

ਕਾਦੀਆਂ 31 ਜੁਲਾਈ (ਮੁਨੀਰਾ ਸਲਾਮ ਤਾਰੀ) :- ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਖਿਲਾਫ ਗਲਤ ਟਿੱਪਣੀ ਕਰਨ ਦੇ ਰੋਸ ਵਜੋਂ ਭਾਰਤੀ ਜਨਤਾ ਪਾਰਟੀ ਜਿਲਾ ਗੁਰਦਾਸਪੁਰ ਮਹਿਲਾ ਵਿੰਗ ਦੀ ਪ੍ਰਧਾਨ ਸ਼੍ਰੀਮਤੀ ਕੁਲਵਿੰਦਰ ਕੌਰ ਗੁਰਾਇਆ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਾਂਗਰਸ ਦੇ ਬੁਲਾਰੇ ਅਧੀਰ ਰੰਜਨ ਚੌਧਰੀ ਦੀ ਇਸ ਗੱਲ ‘ਤੇ ਦੁੱਖ ਪ੍ਰਗਟ ਕੀਤਾ ਕਿ ਰਾਸ਼ਟਰਪਤੀ ਭਾਰਤ ਦਾ ਸਰਵਉੱਚ ਸੰਵਿਧਾਨਕ ਅਹੁਦਾ ਹੈ। ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਨੇ ਉਨਾਂ ਖਿਲਾਫ ਅਪਸਬਦ ਬੋਲੇ ਹਨ ਜਿਸ ਤੋਂ ਸਾਬਤ ਹੋ ਗਿਆ ਹੈ ਕਿ ਕਾਂਗਰਸ ਪਾਰਟੀ ਅਤੇ ਇਸ ਦੇ ਵਰਕਰਾਂ ਦੀ ਸੋਚ ਕੀ ਹੈ ਅਤੇ ਕਾਂਗਰਸ ਦਾ ਸੱਭਿਆਚਾਰ ਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਹਾ ਕਿ ਕਾਂਗਰਸ ਪਾਰਟੀ ਦੀ ਸੁਪਰੀਮੋ ਸੋਨੀਆ ਗਾਂਧੀ ਵਲੋਂ ਅਧੀਰ ਰੰਜਨ ਚੌਧਰੀ ਨੂੰ ਪਾਰਟੀ ਤੋਂ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ ਅਤੇ ਖ਼ੁਦ ਆਪ ਸੋਨੀਆ ਗਾਂਧੀ ਨੂੰ ਸਮੂਹ ਭਾਰਤ ਦੇਸ਼ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਕਿਉਂਕਿ ਅਧੀਰ ਰੰਜਨ ਚੌਧਰੀ ਸੋਨੀਆ ਗਾਂਧੀ ਦੀ ਪਾਰਟੀ ਦਾ ਨੇਤਾ ਹੈ ਇਸ ਲਈ ਸਾਰੀ ਜ਼ਿੰਮੇਵਾਰੀ ਸੋਨੀਆ ਗਾਂਧੀ ਦੀ ਹੀ ਬਣਦੀ ਹੈ। ਕੁਲਵਿੰਦਰ ਕੌਰ ਗੁਰਾਇਆ ਨੇ ਅੱਗੇ ਕਿਹਾ ਕਿ ਨਾ ਭਾਰਤ ਦੇਸ਼ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ  ਨੂੰ ਰਾਸ਼ਟਰਪਤਨੀ ਕਹਿਣਾ ਕਾਂਗਰਸ ਦੀ ਮਾੜੀ ਸੋਚ ਹੈ। ਉਨਾਂ ਕਿਹਾ ਕਿ ਰਾਸ਼ਟਰਪਤੀ ਦੇ ਅਹੁਦੇ ਦੀ ਗਰਿਮਾ ਨੂੰ ਸਮਝਦੇ ਹੋਏ ਹਰ ਭਾਰਤੀ ਦਾ ਫਰਜ਼ ਬਣਦਾ ਹੈ ਕਿ ਉਹ ਰਾਸ਼ਟਰਪਤੀ ਦਾ ਪੂਰਾ ਮਾਨ ਸਤਿਕਾਰ ਕਰਨ।ਉਨਾਂ ਕਿਹਾ ਕਿ ਕਾਂਗਰਸ ਹਾਈਕਮਾਨ ਨੂੰ ਚਾਹੀਦਾ ਹੈ ਕਿ ਉਹ ਅਧੀਰ ਰੰਜਨ ਚੌਧਰੀ ਨੂੰ ਕਾਂਗਰਸ ‘ਚੋਂ ਬਾਹਰ ਦਾ ਰਸਤਾ ਵਿਖਾਵੇ ਤਾਂ ਜੋ ਅੱਗੇ ਤੋਂ ਕਿਸੇ ਵੀ ਪਾਰਟੀ ਦੇ ਨੇਤਾ ਵੱਲੋਂ ਰਾਸ਼ਟਰਪਤੀ ਦੇ ਉਹਦੇ ਦਾ ਅਪਮਾਨ ਕਰਨ ਦੀ ਜੂਰਰਤ ਨਾ ਕਰੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments