spot_img
Homeਮਾਝਾਗੁਰਦਾਸਪੁਰਬਟਾਲਵੀ ਅੱਜ ਲੈਣਗੇ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਨਾ ਕਰਨ ਦਾ ਅਹਿਦ

ਬਟਾਲਵੀ ਅੱਜ ਲੈਣਗੇ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਨਾ ਕਰਨ ਦਾ ਅਹਿਦ

ਕਾਦੀਆਂ 4 ਅਗਸਤ (ਮੁਨੀਰਾ ਸਲਾਮ ਤਾਰੀ) :- ਬਟਾਲਵੀਆਂ ਸਮੇਤ ਸਮੁੱਚੇ ਜ਼ਿਲ੍ਹਾ ਨਿਵਾਸੀ 5 ਅਗਸਤ ਨੂੰ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਨਾ ਕਰਨ ਦਾ ਅਹਿਦ ਲੈਣਗੇ। ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ 5 ਅਗਸਤ ਨੂੰ ਸੂਬੇ ਭਰ ਵਿੱਚ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਨਾ ਕਰਨ ਬਾਰੇ ਵਿਸ਼ੇਸ਼ ਜਾਗਰੂਕਤਾ ਸਮਾਗਮ ਕੀਤੇ ਜਾ ਰਹੇ ਹਨ ਜਿਸ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਸ਼ਿਵ ਬਟਾਲਵੀ ਆਡੀਟੋਰੀਅਮ ਵਿਖੇ ਕਰਵਾਇਆ ਜਾ ਰਿਹਾ ਹੈ।



ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀਮਤੀ ਅਮਨਦੀਪ ਕੌਰ ਵੱਲੋਂ ਅੱਜ ਸਥਾਨਕ ਸ਼ਿਵ ਬਟਾਲਵੀ ਆਡੀਟੋਰੀਅਮ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਸਬੰਧਤ ਵਿਭਾਗਾਂ ਨੂੰ ਸਮਾਗਮ ਦੀ ਸਫਲਤਾ ਲਈ ਹਦਾਇਤਾਂ ਦਿੱਤੀਆਂ। ਮੀਟਿੰਗ ਦੌਰਾਨ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਰਾਜੇਸ਼ ਕੁਮਾਰ, ਐੱਸ.ਡੀ.ਓ. ਵਿਨੋਦ ਕੁਮਾਰ, ਜੀ.ਐੱਮ. ਇੰਡਸਟਰੀ ਸੁਖਪਾਲ ਸਿੰਘ, ਸੈਕਟਰੀ ਨਗਰ ਨਿਗਮ ਅਨਿਲ ਅਰੋੜਾ, ਪ੍ਰਿੰਸੀਪਲ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਬਲਵਿੰਦਰ ਕੌਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਏ.ਡੀ.ਸੀ. (ਯੂ.ਡੀ.) ਸ੍ਰੀਮਤੀ ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 5 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੰਗਰੂਰ ਵਿਖੇ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਨਾ ਕਰਨ ਬਾਰੇ ਰਾਜ ਪੱਧਰੀ ਜਾਗਰੂਕਤਾ ਸਮਾਗਮ ਕੀਤਾ ਜਾ ਰਿਹਾ ਹੈ ਅਤੇ ਓਸੇ ਹੀ ਦਿਨ ਹਰ ਜ਼ਿਲ੍ਹੇ ਵਿੱਚ ਅਜਿਹੇ ਸਮਾਗਮ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਬਟਾਲਾ ਵਿਖੇ ਹੋ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ, ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਸ਼ਾਮਲ ਹੋਣਗੇ ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਇਸ ਸਮਾਗਮ ਵਿੱਚ ਕਾਰੋਬਾਰੀ, ਪਲਾਸਟਿਕ ਦੇ ਡੀਲਰ, ਦੁਕਾਨਦਾਰ, ਰੈਸਟੋਰੈਂਟ, ਹੋਟਲ ਮਾਲਕ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦੇ ਵੀ ਸ਼ਾਮਲ ਹੋਣਗੇ।
 
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੇਸ਼ ਭਰ ਵਿੱਚ ਪਹਿਲੀ ਜੁਲਾਈ ਤੋਂ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੀਆਂ ਪਲਾਸਟਿਕ ਵਸਤਾਂ ’ਤੇ ਪਾਬੰਦੀ ਲਗਾਈ ਜਾ ਚੁੱਕੀ ਹੈ ਅਤੇ ਹੁਣ ਇਸ ਪਾਬੰਦੀ ਨੂੰ ਜ਼ਿਲਾ ਗੁਰਦਾਸਪੁਰ ਵਿੱਚ ਵੀ ਸਖਤੀ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 19 ਤਰਾਂ ਦੇ ‘ਸਿੰਗਲ ਯੂਜ਼ ਪਲਾਸਟਿਕ’ (ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬੱਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ-ਕ੍ਰੀਮ ਸਟਿਕਸ, ਸਜਾਵਟ ਲਈ ਪੋਲੀਸਟੀਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਪਾਈਪ, ਮਿਠਾਈਆਂ ਦੇ ਡੱਬਿਆਂ, ਇਨਵੀਟੇਸ਼ਨ ਕਾਰਡ, ਸਿਗਰੇਟ ਪੈਕੇਟ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, 100 ਮਾਈਕਰੋਨ ਤੋਂ ਘੱਟ ਪਲਾਸਟਿਕ ਜਾਂ ਪੀ.ਵੀ.ਸੀ ਬੈਨਰ, ਸਟਿੱਕਰ ਦੀ ਮੈਨੂਫੈਕਚਰਿੰਗ, ਆਯਾਤ, ਭੰਡਾਰ, ਵਿਤਰਣ, ਵਿਕਰੀ ਅਤੇ ਵਰਤੋਂ ’ਤੇ ਪੂਰੀ ਤਰਾਂ ਪਾਬੰਦੀ ਲਗਾਈ ਗਈ ਹੈ। ਉਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਨਾ ਕਰਕੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments