ਪਿੰਡ ਬਿਧੀਪੁਰ ਵਿਖੇ ਸ਼੍ਰੋਮਣੀ ਭਗਤ ਕਬੀਰ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

0
258

ਧਾਰੀਵਾਲ/ਨੌਸ਼ਹਿਰਾ ਮੱਝਾ ਸਿੰਘ, 24 ਜੂਨ (ਰਵੀ ਭਗਤ) ਨਜ਼ਦੀਕੀ ਪਿੰਡ ਬਿਧੀਪੁਰ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਾਂਝੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਕਬੀਰ ਜੀ ਦੇ 623ਵਾਂ ਪ੍ਰਕਾਸ਼ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਵਿੱਚ ਅਖੰਡ ਪਾਠ ਸਾਹਿਬ ਦੇ ਭੋਗ ਤੇ ਅਰਦਾਸ ਉਪਰੰਤ ਗ੍ਰੰਥੀ ਸਿੰਘਾਂ ਵੱਲੋਂ ਭਗਤ ਕਬੀਰ ਜੀ ਦੀ ਜੀਵਣੀ ਤੇ ਚਾਨਣਾ ਪਾ ਕੇ ਸੰਗਤਾਂ ਨੂੰ ਰੱਬੀ ਬਾਣੀ ਨਾਲ ਜੋੜਿਆ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਵੱਖ-ਵੱਖ ਪਦਾਰਥਾਂ ਦੇ ਅਟੁੱਤ ਲੰਗਰ ਵੀ ਵਰਤਾਏ ਗਏ। ਇਸ ਮੌਕੇ ਮੁੱਖ ਸੇਵਾਦਾਰ ਭਗਤ ਮੋਹਨ ਲਾਲ ਜੀ, ਡਾ. ਸੰਤੋਖ ਰਾਜ ਭਗਤ, ਬਾਬਾ ਦਲਜੀਤ ਸਿੰਘ, ਮਨਜੀਤ ਸਿੰਘ , ਰਵੇਲ ਸਿੰਘ, ਹਰਪਿੰਦਰ ਸਿੰਘ, ਰਜਿੰਦਰ ਸਿੰਘ, ਨਿਰਮਲ ਸਿੰਘ, ਸੋਮ ਦਾਸ, ਨਿਸ਼ਾਨ ਸਿੰਘ, ਪਵਿੱਤਰ ਸਿੰਘ, ਅਭੀਜੀਤ ਤੋ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Previous articleਜ਼ਿਲ੍ਹਾ ਗੁਰਦਾਸਪੁਰ ਦੇ 29 ਪਿੰਡਾਂ ਅੰਦਰ 100 ਫੀਸਦੀ ਵੈਕਸੀਨੇਸ਼ਨ ਹੋਈ – ਚੇਅਰਮੈਨ ਰਵੀਨੰਦਨ ਬਾਜਵਾ
Next articleगुरु नानक पुरा में श्री गुरु अर्जन देव जी के शहीदी दिवस को समर्पित ठंडे मीठे जल की छबील लगाई

LEAVE A REPLY

Please enter your comment!
Please enter your name here