spot_img
Homeਮਾਝਾਗੁਰਦਾਸਪੁਰਨੌਜਵਾਨ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਵੱਲ ਧਿਆਨ ਦੇਣ : ਐਡਵੋਕੇਟ ਜਗਰੂਪ...

ਨੌਜਵਾਨ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਵੱਲ ਧਿਆਨ ਦੇਣ : ਐਡਵੋਕੇਟ ਜਗਰੂਪ ਸਿੰਘ ਸੇਖਵਾਂ

ਕਾਦੀਆਂ 5 ਅਗਸਤ (ਮੁਨੀਰਾ ਸਲਾਮ ਤਾਰੀ) ਅੱਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਜੀ ਨੇ ਪਿੰਡ ਰਊਵਾਲ ਵਿਖੇ ਬਾਬਾ ਫਤਿਹ ਅਲੀ ਸਾਲਾਨਾ ਜੋੜ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਆਪਣੇ ਵਿਚਾਰ ਸਾਂਝੇ ਕੀਤੇ । ਇਸ ਮੌਕੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ ਪੀਰਾਂ ਦੀ ਧਰਤੀ ਹੈ ਅਤੇ ਇਸ ਧਰਤੀ ਤੇ ਹਰ ਗੁਰੂ ਪੀਰ ਪੈਗੰਬਰ ਅਤੇ ਮਹਾਂਰਿਸ਼ੀਆਂ ਦਾ ਮਾਣ ਸਨਮਾਨ ਕੀਤਾ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਵਿਚ ਖੇਡ ਕਲੱਬਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਕਈ ਤਰ੍ਹਾਂ ਦੀਆਂ ਸਕੀਮਾਂ ਮੁਹੱਈਆ ਕਰਾਈਆਂ ਜਾ ਰਹੀਆਂ ਹਨ ਤਾਂ ਜੋ ਪਿੰਡਾਂ ਵਿੱਚ ਰਹਿੰਦੇ ਲੋਕ ਨਸ਼ਿਆਂ ਨੂੰ ਛੱਡ ਕੇ ਖੇਡਾਂ ਵੱਲ ਧਿਆਨ ਦੇ ਸਕਣ।ਉਨ੍ਹਾਂ ਪਿੰਡ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਵੱਲ ਧਿਆਨ ਦੇਣ। ਇਸ ਮੌਕੇ ਪਿੰਡ ਵਾਸੀਆਂ ਵਲੋਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਜਗਰੂਪ ਸਿੰਘ ਸੇਖਵਾਂ ਨੇ ਆਏ ਹੋਏ ਪਤਵੰਤੇ ਸੱਜਣਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬਲਵੰਤ ਸਿੰਘ ਰਊਵਾਲ, ਸੋਹਣ ਸਿੰਘ ਨੈਨੇਕੋਟ, ਠਾਕੁਰ ਤਰਸੇਮ ਸਿੰਘ, ਸੋਨਾ ਬਾਜਵਾ, ਮਨਿੰਦਰਪਾਲ ਸਿੰਘ ਘੁੰਮਣ, ਕਾਮਰੇਡ ਗੁਰਮੇਜ ਸਿੰਘ, ਮੋਹਨ ਸਿੰਘ, ਬਲਵਿੰਦਰ ਸਿੰਘ, ਪਵਨ ਠਾਕੁਰ, ਸ਼ਰੀਫ਼ ਮਸੀਹ ਸਾਬਕਾ ਸਰਪੰਚ, ਅਨਿਲ ਤਿਵਾੜੀ, ਅਮਰਬੀਰ ਵੜੈਚ, ਹਰਪਾਲ ਸਿੰਘ ਚੱਕ ਯਕੂਬ, ਮਨਜੀਤ ਸਿੰਘ ਕਾਹਨੂੰਵਾਨ, ਸੁਖਦੇਵ ਸਿੰਘ ਧੰਦਲ, ਅਮਰਜੀਤ ਸਿੰਘ ਫੌਜੀ, ਰਾਣਾ ਫੌਜੀ, ਮਾਸਟਰ ਹਰਦੀਪ ਸਿੰਘ, ਕੁਲਵੰਤ ਸਿੰਘ ਬਿੱਲੂ, ਪਰਮਜੀਤ ਸਿੰਘ ਬਗੋਲ, ਅਸ਼ਵਨੀ ਵਰਮਾ, ਦਰਸ਼ਨ ਲਹੋਰੀਆ, ਜਗਮੋਹਣ ਜੱਗੀ, ਹਰਦੇਵ ਸਿੰਘ, ਬਲਦੇਵ ਸਿੰਘ ਨਿਮਾਣਾ, ਰੁਪਿੰਦਰ ਸਿੰਘ ਪੀਏ ਆਦਿ ਹਾਜ਼ਰ ਸਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments