spot_img
Homeਮਾਝਾਗੁਰਦਾਸਪੁਰਸਬਸਿਡੀ ’ਤੇ ਖੇਤੀ ਮਸ਼ੀਨਰੀ ਲੈਣ ਲਈ ਕਿਸਾਨ 15 ਅਗਸਤ ਤੱਕ ਆਨਲਾਈਨ ਵਿਧੀ...

ਸਬਸਿਡੀ ’ਤੇ ਖੇਤੀ ਮਸ਼ੀਨਰੀ ਲੈਣ ਲਈ ਕਿਸਾਨ 15 ਅਗਸਤ ਤੱਕ ਆਨਲਾਈਨ ਵਿਧੀ ਰਾਹੀਂ ਦੇ ਸਕਦੇ ਹਨ ਅਰਜ਼ੀਆਂ – ਜਗਰੂਪ ਸੇਖਵਾਂ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ) :- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਫਸਲਾਂ ਦੀ ਰਹਿੰਦ-ਖੂਹੰਦ ਦੀ ਖੇਤਾਂ ਵਿੱਚ ਸਾਂਭ-ਸੰਭਾਲ ਲਈ ਸਬਸਿਡੀ ’ਤੇ ਖੇਤੀ ਮਸ਼ੀਨਰੀ ਦੇਣ ਦਾ ਫੈਸਲਾ ਕੀਤਾ ਹੈ। ਸਬਸਿਡੀ ’ਤੇ ਖੇਤੀ ਮਸ਼ੀਨਰੀ ਲੈਣ ਦੇ ਚਾਹਵਾਨ ਕਿਸਾਨ 15 ਅਗਸਤ 2022 ਤੱਕ ਆਨ-ਲਾਈਨ ਪੋਰਟਲ ’ਤੇ ਅਪਲਾਈ ਕਰ ਸਕਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਕਾਦੀਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਪੱਤਰਕਾਰਾਂ ਨਾਲ ਵਿਸ਼ੇਸ਼ ਭੇਟਵਾਰਤਾ ਦੌਰਾਨ ਕੀਤਾ ਉਨ੍ਹਾਂ ਅੱਗੇ ਕਿਹਾ ਕਿ ਇਹ ਦਰਖ਼ਾਸਤਾਂ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ  https://agrimachinerypb.com ’ਤੇ ਦਿੱਤੀਆਂ ਜਾ ਸਕਦੀਆਂ ਹਨ। ਉਨਾਂ ਦੱਸਿਆ ਕਿ ਇਹ ਖੇਤੀ ਮਸ਼ੀਨਰੀ ਇੰਨ ਸੀਟੂ ਸੀ.ਆਰ.ਐਮ. ਸਕੀਮ ਅਤੇ ਐਸ.ਐਮ.ਏ.ਐਮ. ਸਕੀਮ ਸਾਲ 2022-23 ਦੌਰਾਨ ਦਿੱਤੀ ਜਾਵੇਗੀ।
       ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਗੇ ਦੱਸਿਆ ਕਿ ਇਹਨਾਂ ਵਿੱਚ ਮੁੱਖ ਤੌਰ ’ਤੇ ਬੇਲਰ, ਰੇਕ, ਹੈਪੀ ਸੀਡਰ, ਜੀਰੋ ਡਰਿੱਲ, ਸੁਪਰ ਸੀਡਰ, ਉਲਟਾਵੇਂ ਹੱਲ, ਪੈਡੀ ਚੌਪਰ, ਮਲਚਰ, ਸ਼ਰਬ ਮਾਸਟਰ, ਰੋਟਰੀ ਸਲੈਸ਼ਰ, ਕਰਾਪ ਰੀਪਰ, ਸੁਪਰ ਐਸ.ਐਮ.ਐਸ ਆਦਿ ਮਸ਼ੀਨਾਂ ਦਿੱਤੀਆਂ ਜਾਣਗੀਆਂ। ਉਨਾਂ ਦੱਸਿਆ ਕਿ ਜੋ ਵੀ ਕਿਸਾਨ ਨਿੱਜੀ ਤੌਰ ’ਤੇ ਜਾਂ ਕਸਟਮ ਹਾਇਰਿੰਗ ਸੈਂਟਰ ਮਸ਼ੀਨਰੀ ਲੈਣਾ ਚਾਹੁੰਦੇ ਹਨ, ਉਹ ਆਪਣੇ ਆਪ ਨੂੰ ਉੱਪਰ ਦਿੱਤੇ ਪੋਰਟਲ ’ਤੇ ਰਜਿਸਟਰ ਕਰ ਲੈਣ। ਜੋ ਵੀ ਕਿਸਾਨ ਜਾਂ ਗਰੁੱਪ ਇਸ ਪੋਰਟਲ ਰਾਹੀਂ ਆਪਣੀਆਂ ਅਰਜੀਆਂ ਦੇਣਗੇ ਸਿਰਫ ਉਹ ਹੀ ਖੇਤੀ ਮਸ਼ੀਨਰੀ ਸਬਸਿਡੀ ’ਤੇ ਹਾਸਲ ਕਰਨ ਦੇ ਯੋਗ ਹੋਣਗੇ। ਉਨਾਂ ਦੱਸਿਆ ਕਿ ਕਿਸਾਨਾਂ ਕੋਲੋਂ ਕਿਸੇ ਵੀ ਤਰਾਂ ਦੇ ਕਾਗਜਾਤ ਜਾਂ ਅਰਜ਼ੀਆਂ ਦਸਤੀ ਤੌਰ ’ਤੇ ਖੇਤੀਬਾੜੀ ਦਫਤਰਾਂ ਵਿੱਚ ਨਹੀ ਲਏ ਜਾਣਗੇ, ਇਸ ਲਈ ਸਿਰਫ਼ ਆਨ ਲਾਈਨ ਅਪਲਾਈ ਕਰਨਾ ਜਰੂਰੀ ਹੈ। ਉਨਾਂ ਦੱਸਿਆ ਕਿ ਜੇਕਰ ਕਿਸਾਨਾਂ ਨੂੰ ਆਨ-ਲਾਈਨ ਅਪਲਾਈ ਕਰਨ ਸਮੇਂ ਕੋਈ ਮੁਸ਼ਕਿਲ ਆਉਂਦੀ ਹੈ, ਤਾਂ ਉਹ ਆਪਣੇ ਨੇੜਲੇ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments