spot_img
Homeਮਾਝਾਗੁਰਦਾਸਪੁਰਸਰਕਾਰੀ ਪ੍ਰਾਇਮਰੀ ਸਕੂਲ ਬਾਜੇਚੱਕ ਵਿਖੇ ਆਜ਼ਾਦੀ ਦੀ 75 ਵੀਂ ਵਰਗੰਡ ਨੂੰ ਸਮਰਪਿਤ...

ਸਰਕਾਰੀ ਪ੍ਰਾਇਮਰੀ ਸਕੂਲ ਬਾਜੇਚੱਕ ਵਿਖੇ ਆਜ਼ਾਦੀ ਦੀ 75 ਵੀਂ ਵਰਗੰਡ ਨੂੰ ਸਮਰਪਿਤ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

 

*ਗੁਰਦਾਸਪੁਰ 08 ਅਗਸਤ (ਸਲਾਮ ਤਾਰੀ )*

* ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ 75 ਵੀਂ ਵਰਗੰਡ ਨੂੰ ਸਮਰਪਿਤ ਪ੍ਰੋਗਰਾਮ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬਾਜੇਚੱਕ ਬਲਾਕ ਗੁਰਦਾਸਪੁਰ 1 ਵਿਖੇ ਕਰਵਾਇਆ ਗਿਆ , ਜਿਸ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਹੈੱਡ ਟੀਚਰ ਰਾਜਵਿੰਦਰਪਾਲ ਕੌਰ ਸਟੇਟ ਅਵਾਰਡੀ ਨੇ ਦੱਸਿਆ ਕਿ ਪੂਰੇ ਭਾਰਤ ਵਿੱਚ ਆਜ਼ਾਦੀ ਦੀ 75 ਵੀ ਵਰ੍ਹੇਗੰਢ ਦਾ ਜਸ਼ਨ ਮਨਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਵੀ `ਘਰ ਘਰ ਤਿਰੰਗਾ ਲਹਿਰ ‘ ਪ੍ਰੋਗਰਾਮ ਅਧੀਨ ਸਕੂਲ ਵਿੱਚ ਬੱਚਿਆਂ ਦਾ ਸੱਭਿਆਚਾਰਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ , ਕੋਰੀਓਗ੍ਰਾਫੀ ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਦੌਰਾਨ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਭਗਤਾਂ ਵੱਲੋਂ ਕੀਤੇ ਸੰਘਰਸ਼ ਤੇ ਦਿੱਤੀ ਕੁਰਬਾਨੀ ਨਾਲ ਸਾਨੂੰ ਆਜ਼ਾਦੀ ਪ੍ਰਾਪਤ ਹੋਈ ਹੈ ਅਤੇ ਬੱਚਿਆਂ ਨੂੰ ਚਾਹੀਦਾ ਹੈ ਕਿ ਉਹ ਪੜ੍ਹ ਲਿਖ ਕੇ ਦੇਸ਼ ਦੇ ਚੰਗੇ ਨਾਗਰਿਕ ਬਣਨ ਅਤੇ ਆਪਣੇ ਦੇਸ਼ , ਮਾਤਾ ਪਿਤਾ ਅਤੇ ਅਧਿਆਪਕਾਂ ਦਾ ਨਾਮ ਰੋਸ਼ਨ ਕਰਨ। ਡਿਪਟੀ ਡੀ.ਈ.ਓ. ਬਲਬੀਰ ਸਿੰਘ , ਸ਼ੋਸ਼ਲ ਵਰਕਰ ਹਰਜੀਤ ਸਿੰਘ , ਬਲਾਕ ਸੰਮਤੀ ਮੈਂਬਰ ਤੀਰਥ ਰਾਮ ਅਤੇ ਸਕੂਲ ਮੈਨਜਮੈਂਟ ਕਮੇਟੀ ਵੱਲੋਂ ਬੱਚਿਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿਕੰਦਰ ਸ਼ਰਮਾ , ਸੰਦੀਪ ਸਿੰਘ , ਸਰੋਜ ਬਾਲਾ , ਮਨਪ੍ਰੀਤ ਕੌਰ , ਸੁਰਿੰਦਰ ਕੌਰ , ਕੁਲਵਿੰਦਰ ਕੌਰ , ਮਨਜੀਤ ਕੌਰ , ਊਸ਼ਾ ਅਤੇ ਰਾਣੀ ਹਾਜ਼ਰ ਸਨ। *

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments