spot_img
Homeਮਾਝਾਗੁਰਦਾਸਪੁਰਅਜ਼ਾਦੀ ਦਿਹਾੜੇ ਮੌਕੇ 75 ਆਮ ਆਦਮੀ ਕਲੀਨਿਕਾਂ ਨੂੰ ਕੀਤਾ ਜਾਵੇਗਾ ਲੋਕ ਅਰਪਣ...

ਅਜ਼ਾਦੀ ਦਿਹਾੜੇ ਮੌਕੇ 75 ਆਮ ਆਦਮੀ ਕਲੀਨਿਕਾਂ ਨੂੰ ਕੀਤਾ ਜਾਵੇਗਾ ਲੋਕ ਅਰਪਣ – ਜਗਰੂਪ ਸੇਖਵਾਂ

ਕਾਦੀਆਂ 12 ਅਗਸਤ (ਮੁਨੀਰਾ ਸਲਾਮ ਤਾਰੀ) :- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਹਿਲੇ ਪੜਾਅ ਵਿੱਚ 15 ਅਗਸਤ ਨੂੰ 75ਵੇਂ ਸੁਤੰਤਰਤਾ ਦਿਵਸ ਮੌਕੇ ਸੂਬੇ ਭਰ ਵਿੱਚ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।
       ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਕਾਦੀਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਹ ਕਲੀਨਿਕ ਸੂਬੇ ਭਰ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਫ਼ਤ ਵਿੱਚ ਮੁਹੱਈਆ ਕਰਨਗੇ। ਉਨਾਂ ਕਿਹਾ ਕਿ ਹਰੇਕ ਆਮ ਆਦਮੀ ਕਲੀਨਿਕ ਵਿੱਚ ਮਰੀਜ਼ਾਂ ਦੇ ਇਲਾਜ ਤੇ ਬਿਮਾਰੀਆਂ ਦਾ ਪਤਾ ਲਾਉਣ ਲਈ ਐਮ.ਬੀ.ਬੀ.ਐਸ. ਡਾਕਟਰ, ਫਾਰਮਾਸਿਸਟ, ਨਰਸ ਤੇ ਹੋਰਾਂ ਸਣੇ ਸਟਾਫ਼ ਦੇ 4-5 ਵਿਅਕਤੀ ਹੋਣਗੇ। ਉਨਾਂ ਦੱਸਿਆ ਕਿ ਇਨਾਂ ਕਲੀਨਿਕ ਵਿੱਚ ਡਾਕਟਰ ਦਾ ਕਮਰਾ, ਰਿਸੈਪਸ਼ਨ-ਕਮ-ਵੇਟਿੰਗ ਏਰੀਆ, ਫਾਰਮੇਸੀ ਦੇ ਨਾਲ-ਨਾਲ ਸਟਾਫ਼ ਤੇ ਮਰੀਜ਼ਾਂ ਲਈ ਵੱਖਰੇ ਪਖਾਨਿਆਂ ਵਰਗੀਆਂ ਬੁਨਿਆਦੀ ਸਹੂਲਤਾਂ ਹਨ।
ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਗੇ ਕਿਹਾ ਕਿ ਇਨਾਂ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਦਵਾਈਆਂ ਤੇ ਬਿਮਾਰੀਆਂ ਦੇ ਟੈਸਟਾਂ ਦੀ ਸਹੂਲਤ ਮੁਫ਼ਤ ਵਿੱਚ ਮਿਲੇਗੀ। ਉਨਾਂ ਕਿਹਾ ਕਿ ਸਿਰਫ਼ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਹੀ ਅੱਗੇ ਹਸਪਤਾਲਾਂ ਵਿੱਚ ਭੇਜਿਆ ਜਾਵੇਗਾ। ਉਨਾਂ ਉਮੀਦ ਜ਼ਾਹਰ ਕੀਤੀ ਕਿ ਇਨਾਂ ਕਲੀਨਿਕਾਂ ਨਾਲ ਪੰਜਾਬ ਵਿੱਚ ਸਿਹਤ ਸੰਭਾਲ ਢਾਂਚੇ ਵਿੱਚ ਮਿਸਾਲੀ ਸੁਧਾਰ ਹੋਣਗੇ ਅਤੇ ਇਨਾਂ ਕਲੀਨਿਕਾਂ ਵਿੱਚ ਮਰੀਜ਼ਾਂ ਦਾ ਇਲਾਜ ਹੋਣ ਨਾਲ ਹਸਪਤਾਲਾਂ ਤੋਂ ਬੋਝ ਘਟੇਗਾ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments