Home ਗੁਰਦਾਸਪੁਰ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਕੂਲ ਵਿੱਚ ਪੌਦੇ ਲਗਾਏ ਗਏ

ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਕੂਲ ਵਿੱਚ ਪੌਦੇ ਲਗਾਏ ਗਏ

19
0

*ਬਟਾਲਾ 12 ਅਗਸਤ (ਮੁਨੀਰਾ ਸਲਾਮ ਤਾਰੀ )

ਸਮਾਜ ਸੇਵਾ ਵਿੱਚ ਮੋਹਰੀ ਰਹਿਣ ਵਾਲੀ ਸੰਸਥਾ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਰਕਾਰੀ ਸੀਨੀਃ ਸੈਕੰਃ ਸਕੂਲ ਮਸਾਣੀਆਂ ਵਿਖੇ ਵੱਖ ਵੱਖ ਤਰ੍ਹਾਂ ਦੇ ਪੌਦੇ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਲਾਇਨ ਭਾਰਤ ਭੂਸ਼ਨ ਨੇ ਦੱਸਿਆ ਕਿ ਇਸ ਵਾਰ ਕਲੱਬ ਵੱਲੋਂ ਸਰਕਾਰੀ ਸੀਨੀਃ ਸੈਕੰਃ ਸਕੂਲ ਮਸਾਣੀਆਂ ਵਿਖੇ ਆਯੁਰਵੈਦਿਕ ਵੱਖ-ਵੱਖ ਪ੍ਰਕਾਰ ਦੇ ਪੌਦੇ ਲਗਾਏ ਹਨ ਤਾਂ ਜੋ ਵਾਤਾਵਰਨ ਦੇ ਨਾਲ ਨਾਲ ਸਿਹਤ ਲਈ ਗੁਣਕਾਰੀ ਸਾਬਤ ਹੋਣ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਕਰਨ ਲਈ ਹਰ ਮਨੁੱਖ ਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਅਤੇ ਇਨ੍ਹਾਂ ਦੀ ਸਾਂਭ-ਸੰਭਾਲ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਆਉਣ ਵਾਲੇ ਸਮੇਂ ਵਿੱਚ ਸਮਾਜ ਸੇਵਾ ਲਈ ਕਲੱਬ ਵੱਲੋਂ ਹੋਰ ਵੀ ਪ੍ਰੋਜੈਕਟ ਉਲੀਕੇ ਜਾਣਗੇ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਕੁਮਾਰ ਵੱਲੋਂ ਕਲੱਬ ਮੈਂਬਰਾਂ ਦਾ ਸਕੂਲ ਵਿੱਚ ਪੌਦੇ ਲਗਾਉਣ ਲਈ ਧੰਨਵਾਦ ਕੀਤਾ ਅਤੇ ਯਕੀਨ ਦੁਆਇਆ ਕਿ ਲਗਾਏ ਗਏ ਪੌਦਿਆਂ ਦੀ ਹਰ ਪੱਖੋਂ ਸਾਂਭ ਸੰਭਾਲ ਕੀਤੀ ਜਾਵੇਗੀ। ਇਸ ਮੌਕੇ ਲਾਇਨ ਬਰਿੰਦਰ ਸਿੰਘ ਅਠਵਾਲ , ਲਾਇਨ ਪਰਵਿੰਦਰ ਸਿੰਘ , ਲਾਇਨ ਗਗਨਦੀਪ ਸਿੰਘ , ਲਾਇਨ ਬਲਕਾਰ ਸਿੰਘ , ਲਾਇਨ ਰਣਜੀਤ ਸਿੰਘ, ਲਾਇਨ ਗੋਬਿੰਦ ਸੈਣੀ, ਲਾਇਨ ਸ਼ੁਸ਼ੀਲ ਮਹਾਜਨ , ਲਾਇਨ ਸਤਿੰਦਰ ਸਿੰਘ ਬੇਦੀ ਲੈਕਚਰਾਰ ਜਤਿੰਦਰ ਸਿੰਘ

Previous articleਸਰਕਾਰੀ ਪ੍ਰਇਮਰੀ ਸਮਾਰਟ ਸਕੂਲ ਭੰਗਵਾਂ ਵਿਖੇ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਪ੍ਰੋਗਰਾਮ ਆਯੋਜਿਤ
Next articleਦੇਸ਼ ਦੇ 75 ਵੇਂ ਅਜ਼ਾਦੀ ਦਿਵਸ ਨੂੰ ਸਮਰਪਿਤ ਸੇਂਟ ਜੋਸਫ ਕਾਨਵੈਂਟ ਸਕੂਲ ਡੱਲਾ ਮੋੜ ਵਿੱਖੇ ਰੰਗਾ ਰੰਗ ਪ੍ਰੋਗਾਮ ਦਾ ਆਯੋਜਨ

LEAVE A REPLY

Please enter your comment!
Please enter your name here