spot_img
Homeਮਾਝਾਗੁਰਦਾਸਪੁਰਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਆਜ਼ਾਦੀ ਦਿਹਾੜੇ ਮੌਕੇ ਤਿਰੰਗਾ ਝੰਡਾ ਲਹਿਰਾਇਆ

ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਆਜ਼ਾਦੀ ਦਿਹਾੜੇ ਮੌਕੇ ਤਿਰੰਗਾ ਝੰਡਾ ਲਹਿਰਾਇਆ

ਕਾਦੀਆਂ 17 ਅਗਸਤ(ਸਲਾਮ ਤਾਰੀ) 

ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਦੇਸ਼ ਦੀ ਆਜ਼ਾਦੀ ਦਾ ਦਿਹਾੜਾ ਸਮੂਹ ਸਟਾਫ ਤੇ ਵਿਦਿਆਰਥੀਆਂ ਵੱਲੋਂ ਪੂਰੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ ‍ਤੇ ਇਸ ਮੌਕੇ ਤੇ ਕਾਲਜ ਅੰਦਰ ਤਿਰੰਗਾ ਝੰਡਾ ਲਹਿਰਾਇਆ ਗਿਆ । ਆਜ਼ਾਦੀ ਦਿਹਾੜੇ ਦੇ ਮੌਕੇ ਤੇ ਕਰਵਾਏ ਸਮਾਗਮ ਦੌਰਾਨ ਮੁੱਖ ਮਹਿਮਾਨ ਸਥਾਨਕ ਪ੍ਰਬੰਧਕ ਕਮੇਟੀ ਸਕੱਤਰ ਡਾ ਬਲਚਰਨਜੀਤ ਸਿੰਘ ਭਾਟੀਆ ਵੱਲੋਂ ਆਪਣੇ ਕਰ ਕਮਲਾਂ ਨਾਲ ਤਿਰੰਗਾ ਝੰਡਾ ਲਹਿਰਾਇਆ । ਰਾਸ਼ਟਰੀ ਗਾਣ ਗਾ ਕੇ ਕਾਲਜ ਦੇ ਐੱਨ ਐੱਸ ਐੱਸ ਵਲੰਟੀਅਰਾਂ ਅਤੇ ਐਨਸੀਸੀ ਕੈਡਿਟਾਂ ਤਿਰੰਗੇ ਝੰਡੇ ਨੂੰ ਸਲਾਮੀ ਭੇਂਟ ਕੀਤੀ । ਮੁੱਖ ਮਹਿਮਾਨ ਸਕੱਤਰ ਡਾ ਬਲਚਰਨਜੀਤ ਸਿੰਘ ਭਾਟੀਆ ਤੋਂ ਇਲਾਵਾ ਪ੍ਰਿੰਸੀਪਲ ਡਾ ਹਰਪ੍ਰੀਤ ਸਿੰਘ ਹੁੰਦਲ, ਸਟੇਟ ਤੇ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਅੰਗਰੇਜ਼ ਸਿੰਘ ਬੋਪਾਰਾਏ ਸਮੇਤ ਵੱਖ ਵੱਖ ਵਿਭਾਗਾਂ ਦੇ ਮੁਖੀ ਤੇ ਸਟਾਫ ਹਾਜ਼ਰ ਸੀ । ਇਸ ਉਪਰੰਤ ਦੇਸ਼ ਦੀ 75 ਵੀਂ ਵਰ੍ਹੇਗੰਢ ਨੂੰ ਸਮਰਪਿਤ ਆਜ਼ਾਦੀ ਦਾ ਅੰਮ੍ਰਿਤ ਮਹਾਂ ਉਤਸਵ ਨੂੰ ਸਮਰਪਿਤ ਹੁੰਦਿਆਂ ਇਕ ਵਿਚਾਰ ਚਰਚਾ ਕਰਵਾਈ ਗਈ । ਕਾਲਜ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਨਾਲ ਜੁੜੇ ਗੀਤ ਕਵਿਤਾਵਾਂ ਤੇ ਭਾਸ਼ਣ ਪੇਸ਼ ਕਰਕੇ ਦੇਸ਼ ਦੀ ਆਜ਼ਾਦੀ ਨਾਲ ਜੁੜੇ ਮਹਾਨ ਸ਼ਹੀਦਾਂ ਦੇ ਪਰਵਾਨਿਆਂ ਨੂੰ ਯਾਦ ਕੀਤਾ । ਮੁੱਖ ਮਹਿਮਾਨ ਸਕੱਤਰ ਡਾ ਬਲਚਰਨਜੀਤ ਸਿੰਘ ਭਾਟੀਆ ਨੇ ਕਿਹਾ ਦੇਸ਼ ਵਾਸੀਆਂ ਖਾਸ ਕਰਕੇ ਪੰਜਾਬ ਤੇ ਬੰਗਾਲ ਵਾਸੀਆਂ ਨੇ ਸੰਨ 1947 ਵਿੱਚ ਵੱਡੀ ਕੁਰਬਾਨੀ ਦੇ ਕੇ ਆਜ਼ਾਦੀ ਪ੍ਰਾਪਤ ਕੀਤੀ ਸੀ । ਉਨ੍ਹਾਂ ਕਿਹਾ ਦੇਸ਼ ਨੂੰ ਅਸਲ ਆਜ਼ਾਦੀ ਉਦੋਂ ਹੀ ਮਿਲਣੀ ਹੈ, ਜਦੋਂ ਅਨਪੜ੍ਹਤਾ ਗ਼ਰੀਬੀ ਬੇਰੁਜ਼ਗਾਰੀ ਨਸ਼ਿਆਂ ਵਰਗੀਆਂ ਕੁਰੀਤੀਆਂ ਖ਼ਤਮ ਹੋਣਗੀਆਂ । ਨੈਸ਼ਨਲ ਤੇ ਸਟੇਟ ਐਵਾਰਡੀ ਪ੍ਰਿੰਸੀਪਲ ਅੰਗਰੇਜ਼ ਸਿੰਘ ਬੋਪਾਰਾਏ ,ਕਾਲਜ ਪ੍ਰਿੰਸੀਪਲ ਡਾ ਹਰਪ੍ਰੀਤ ਸਿੰਘ ਹੁੰਦਲ ਸਮੇਤ ਬੁਲਾਰਿਆਂ ਆਜ਼ਾਦੀ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਤੇ ਇਤਿਹਾਸਿਕ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ । ਇਸ ਮੌਕੇ ਪ੍ਰਮੁੱਖ ਸ਼ਖਸੀਅਤਾਂ ਤੋਂ ਇਲਾਵਾ ਪ੍ਰੋ ਕੁਲਵਿੰਦਰ ਸਿੰਘ ਐੱਨ ਐੱਸ ਐੱਸ ਪ੍ਰੋਗਰਾਮ ਅਫਸਰ , ਪ੍ਰੋ ਗੁਰਿੰਦਰ ਸਿੰਘ , ਪ੍ਰੋ ਸੁਖਪਾਲ ਕੌਰ , ਡਾ ਗੁਰਦੀਪ ਸਿੰਘ , ਡਾਕਟਰ ਹਰਕੰਵਲ ਸਿੰਘ ਬੱਲ , ਪ੍ਰੋ ਮਨਪ੍ਰੀਤ ਕੌਰ , ਪ੍ਰੋ ਰਾਕੇਸ਼ ਕੁਮਾਰ , ਡਾ ਸਿਮਰਤਪਾਲ ਸਿੰਘ , ਪ੍ਰੋ ਹਰਜਿੰਦਰ ਸਿੰਘ ਸਮੇਤ ਸਮੂਹ ਟੀਚਿੰਗ ਤੇ ਨਾਨ ਟੀਚਿੰਗ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ ।ਮੰਚ ਸੰਚਾਲਨ ਪ੍ਰੋ ਹਰਜਿੰਦਰ ਸਿੰਘ ਵੱਲੋਂ ਬਾਖੂਬੀ ਕੀਤਾ ਗਿਆ । ਆਈਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ ।
ਫੋਟੋ :–ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਆਜ਼ਾਦੀ ਦਿਹਾੜੇ ਮੌਕੇ ਮੁੱਖ ਮਹਿਮਾਨ ਸਥਾਨਕ ਸਕੱਤਰ ਡਾ ਬਲਚਰਨਜੀਤ ਸਿੰਘ ਭਾਟੀਆ ਪ੍ਰਿੰਸੀਪਲ ਡਾ ਹਰਪ੍ਰੀਤ ਸਿੰਘ ਹੁੰਦਲ ਤੇ ਹੋਰ ਸ਼ਖ਼ਸੀਅਤਾਂ ਤਿਰੰਗੇ ਝੰਡੇ ਨੂੰ ਸਲਾਮੀ ਦਿੰਦੇ ਹੋਏ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments