spot_img
Homeਮਾਝਾਗੁਰਦਾਸਪੁਰਪੰਜਵੀਂ ਕਲਾਸ ਦੀ ਵਿਦਿਆਰਥਣ ਨੇ ਜ਼ਿਲ੍ਹੇ ਵਿੱਚ ਪੇਂਟਿੰਗ ਮੁਕਾਬਲੇ ਵਿੱਚ ਪਹਿਲਾ ਸਥਾਨ...

ਪੰਜਵੀਂ ਕਲਾਸ ਦੀ ਵਿਦਿਆਰਥਣ ਨੇ ਜ਼ਿਲ੍ਹੇ ਵਿੱਚ ਪੇਂਟਿੰਗ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

ਕਾਦੀਆਂ 20 ਅਗਸਤ (ਸਲਾਮ ਤਾਰੀ)
ਕਾਦੀਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਵਿਦਿਆਰਥਣ ਪ੍ਰਾਚੀ ਸਪੁੱਤਰੀ ਵਰਿੰਦਰਪਾਲ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੇਂਟਿੰਗ ਦੇ ਹੋਏ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ । ਕਾਦੀਆਂ ਦੇ ਰੇਲਵੇ ਰੋਡ ਤੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦੀ ਪ੍ਰਾਚੀ ਵਿਦਿਆਰਥਣ ਹੈ । ਇੱਥੇ ਜ਼ਿਕਰਯੋਗ ਹੈ ਕਿ ਇਹ ਬੱਚੀ ਪ੍ਰਾਚੀ ਆਪਣੇ ਪੈਰਾਂ ਨਾਲ ਚੱਲਣ ਫਿਰਨ ਤੋਂ ਅਸਮਰੱਥ ਹੈ । ਅਤੇ ਇਸ ਦੀ ਮਾਤਾ ਨਿਸ਼ਾ ਸੂਰੀ ਦੀ ਮਿਹਨਤ ਅਤੇ ਪ੍ਰਾਚੀ ਦੀ ਲਗਨ ਨੇ ਇਹ ਮੁਕਾਮ ਦਿਵਾਇਆ ਹੈ । ਪ੍ਰਾਚੀ ਪ੍ਰਾਇਮਰੀ ਸਕੂਲ ਵਿਚ ਪੰਜਵੀਂ ਕਲਾਸ ਦੀ ਵਿਦਿਆਰਥਣ ਹੈ ।

ਇਸ ਦੇ ਸਕੂਲਦੀ ਇੰਚਾਰਜ ਮੈਡਮ ਦਾ ਭਰਪੂਰ ਸਹਿਯੋਗ ਰਿਹਾ ਹੈ। ਅਤੇ ਪ੍ਰਾਚੀ ਦੀ ਕਲਾਸ ਟੀਚਰ ਨੇ ਇਸ ਨੂੰ ਪੂਰਾ ਸਹਿਯੋਗ ਦਿੱਤਾ ਹੈ । ਅਤੇ ਇਸ ਦੀ ਭਰਪੂਰ ਹੌਸਲਾ ਅਫ਼ਜਾਈ ਕੀਤੀ , ਜਿਸ ਨਾਲ ਇਹ ਬੱਚੀ ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਹਿਲੇ ਸਥਾਨ ਤੇ ਰਹੀ ਹੈ । ਪ੍ਰਾਚੀ ਨੂੰ ਪੇਂਟਿੰਗ ਮੁਕਾਬਲੇ ਵਿੱਚ ਪਹਿਲੇ ਸਥਾਨ ਤੇ ਆਉਣ ਤੇ ਗੁਰਦਾਸਪੁਰ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਮਰਜੀਤ ਸਿੰਘ ਭਾਟੀਆ ਵਲੋਂ ਸਨਮਾਨਿਤ ਕੀਤਾ ਗਿਆ ਹੈ । ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਕੋਹਾੜ ਨੇ ਦੱਸਿਆ ਹੈ ਕਿ ਪ੍ਰਾਚੀ ਨੇ ਪਹਿਲਾ ਕਲੱਸਟਰ ਪੱਧਰ ਤੋਂ ਫਿਰ ਬਲਾਕ ਪੱਧਰ ਤੇ ਹੁਣ ਜ਼ਿਲ੍ਹਾ ਪੱਧਰ ਤੇ ਵਿੱਦਿਅਕ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ । ਉਨ੍ਹਾਂ ਨੇ ਇਸ ਮੌਕੇ ਪ੍ਰਾਚੀ ਅਤੇ ਉਸਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਹੈ । ਇਸ ਮੌਕੇ ਸਕੂਲ ਅਧਿਆਪਕਾ ਸ਼੍ਰੀਮਤੀ ਪ੍ਰਵੀਨ ਰਾਣੀ ,ਮੈਡਮ ਅਦਿਤੀ ਗੁਪਤਾ , ਅਮਨਦੀਪ ਕੌਰ , ਪਰਮਜੀਤ ਕੌਰ ਨੇ ਵੀ ਵਧਾਈ ਦਿੱਤੀ ਹੈ । ਅਤੇ ਭਵਿੱਖ ਵਿੱਚ ਹੋਰ ਤਰੱਕੀ ਕਰਨ ਦੀ ਸ਼ੁੱਭਕਾਮਨਾਵਾਂ ਦਿੱਤੀਆਂ ਹਨ ।ਉਨ੍ਹਾਂ ਇਸ ਮੌਕੇ ਹੋਰਨਾਂ ਬੱਚਿਆਂ ਨੂੰ ਵੀ ਪ੍ਰਾਚੀ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ ਹੈ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments