ਕਪੂਰਥਲਾ, 25 ਜੂਨ ( ਮੀਨਾ ਗੋਗਨਾ )
ਸਿਵਲ ਸਰਜਨ ਕਪੂਰਥਲਾ ਡਾ.ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲੇ ਵਿਚ 27, 28 ਅਤੇ 29 ਜੂਨ ਨੂੰ ਤਿੰਨ ਦਿਨ੍ਹਾਂ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਤਿੰਨ ਦਿਨ੍ਹਾਂ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਕੁੱਲ 144501 ਪ੍ਰਵਾਸੀ ਮਜਦੂਰਾਂ ਦੀ ਆਬਾਦੀ ਨੂੰ ਕਵਰ ਕੀਤਾ ਜਾਏਗਾ। ਇਸ ਮੁਹਿੰਮ ਦੌਰਾਨ ਪ੍ਰਵਾਸੀ ਮਜਦੂਰਾਂ ਦੇ -0-5 ਸਾਲ ਦੇ 34949 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ ਦੇ ਮੱਦੇਨਜਰ ਸੋਸ਼ਲ ਡਿਸਟੈਂਸ ਮੈਨਟੈਨ ਕਰ ਕੇ ਰੱਖਣ, ਮਾਸਕ ਪਾ ਕੇ ਰੱਖਣ, ਬੂੰਦਾਂ ਪਿਲਾਉਣ ਆਈਆਂ ਟੀਮਾਂ ਨਾਲ ਸਹਿਯੋਗ ਕਰਨ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਪਾਲਣ ਕਰਨ।
ਇਸ ਸੰਬੰਧ ਵਿਚ ਅੱਜ ਮਾਈਕਿੰਗ ਰਿਕਸ਼ਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਜਿਹੜੀ ਕਿ ਪ੍ਰਵਾਸੀ ਮਜਦੂਰਾਂ ਦੇ ਵੱਖ ਵੱਖ ਟਿਕਾਣਿਆਂ ਤੇ ਜਾ ਕੇ ਉਨ੍ਹਾਂ ਨੂੰ ਇਸ ਮੁਹਿੰਮ ਵਾਸਤੇ ਜਾਗਰੂਕ ਕਰੇਗੀ।
ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ.ਅਨੂ ਸ਼ਰਮਾ, ਜਿਲਾ ਸਿਹਤ ਅਫਸਰ ਡਾ.ਕੁਲਜੀਤ ਸਿੰਘ, ਡਾ.ਰਾਜ ਸੋਢੀ, ਡਾ.ਸੁਖਵਿੰਦਰ ਕੌਰ, ਡਾ.ਸ਼ੁਭਰਾ ਸਿੰਘ, ਜੋਤੀ ਆਨੰਦ, ਰਵਿੰਦਰ ਜੱਸਲ, ਰਾਮ ਸਿੰਘ ਤੇ ਰਜਨੀ ਹਾਜਰ ਸਨ।
ਜਿਲਾ ਟੀਕਾਕਰਨ ਅਫਸਰ ਡਾ. ਰਣਦੀਪ ਸਿੰਘ ਨੇ ਦੱਸਿਆ ਕਿ ਮੁਹਿੰਮ ਨੂੰ ਮੁਕੰਮਲ ਕਰਨ ਵਾਸਤੇ 157 ਮੋਬਾਈਲ ਟੀਮਾਂ ਲਗਾਈਆਂ ਗਈਆਂ ਹਨ ਜਿਸ ਵਿਚ 314 ਟੀਮ ਮੈਂਬਰ ਹਨ ਤੇ 39 ਸੁਪਰਵਾਈਜਰ ਲਗਾਏ ਗਏ ਹਨ। ਡਾ. ਰਣਦੀਪ ਨੇ ਇਹ ਵੀ ਦੱਸਿਆ ਕਿ ਕੋਵਿਡ ਦੇ ਮੱਦੇਨਜਰ ਟੀਮਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਕੋਵਿਡ ਤੋਂ ਬਚਾਅ ਲਈ ਸਾਰੀਆਂ ਗਾਈਡਲਾਈਨਜ ਦਾ ਪਾਲਣ ਕਰਨ ।