spot_img
Homeਮਾਝਾਗੁਰਦਾਸਪੁਰਅੰਤਰ ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ

ਅੰਤਰ ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ

ਹਰਚੋਵਾਲ ,26 ਜੂਨ (ਸੁਰਿੰਦਰ ਕੌਰ )
ਸਿਵਲ ਸਰਜਨ ਗੁਰਦਾਸਪੁਰ ਡਾ.ਹਰਭਜਨ ਰਾਮ ਮਾਂਡੀ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਸੀ ਐਚ ਸੀ ਭਾਮ ਵਿਖੇ ਅੰਤਰ-ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਦੇ ਸਬੰਧ ਵਿਚ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ।
ਸਿਹਤ ਬਲਾਕ ਭਾਮ ਦੇ ਬਲਾਕ ਐਜੂਕੇਟਰ ਸੁਰਿੰਦਰ ਕੌਰ ਅਤੇ ਕਾਉਂਸਲਰ ਅਨਿਲ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵੱਖ-ਵੱਖ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ । ਨਸ਼ਿਆਂ ਨਾਲ ਪੀੜਤ ਵਿਅਕਤੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ ਜਿਸਨੂੰ ਕਿ ਇਲਾਜ ਦੀ ਸਖਤ ਜਰੂਰਤ ਹੁੰਦੀ ਹੈ ਅਤੇ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਸ ਨਾਲ ਵਿਤਕਰੇ ਦੀ ਥਾਂ ਤੇ ਪਿਆਰ ਅਤੇ ਅਪਣੱਤ ਦੀ ਭਾਵਨਾ ਨਾਲ ਉਸਨੂੰ ਇਸ ਸਮੱਸਿਆ ਵਿਚੋਂ ਕੱਢਣ ਦਾ ਯਤਨ ਕਰੇ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਸਮੱਸਿਆ ਦੇ ਖਾਤਮੇ ਲਈ ਓਟ ਕੇਂਦਰ, ਨਸ਼ਾ ਛੁਡਾਊ ਕੇਂਦਰ ਅਤੇ ਪੁਨਰਵਸੇਬਾ ਕੇਂਦਰਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ਼ ਚਲਾਇਆ ਜਾ ਰਿਹਾ ਹੈ । ਇਨ੍ਹਾਂ ਕੇਂਦਰਾ ਵਿਚ ਇਲਾਜ ਦੇ ਨਾਲ ਨਾਲ ਮਾਹਿਰ ਕਾਊਂਸਲਰਾਂ ਅਤੇ ਮਨੋਰੋਗ ਮਾਹਿਰਾਂ ਵੱਲੋਂ ਉਨ੍ਹਾਂ ਦੀ ਕਾਊਂਸਲਿਂਗ ਵੀ ਕੀਤੀ ਜਾਂਦੀ ਹੈ ਤਾਂ ਜੋ ਉਹ ਨਸ਼ਾ ਛੱਡਣ ਲਈ ਮਾਨਸਿਕ ਤੌਰ ਤੇ ਵੀ ਮਜਬੂਤ ਹੋ ਸਕਣ ।ਸਮਾਜ ਦੇ ਆਮ ਲੋਕਾਂ ਅਤੇ ਸਕੂਲੀ ਬੱਚਿਆਂ ਨੂੰ ਇਸ ਸਮੱਸਿਆ ਬਾਰੇ ਜਾਗਰੂਕ ਕਰਨ ਲਈ ਡੈਪੋ (DAPO) ਅਤੇ ਬਡੀ (Buddy) ਪ੍ਰੋਗਰਾਮਾਂ ਨੂੰ ਵੀ ਸਫ਼ਲਤਾ ਪੂਰਵਕ ਚਲਾਇਆ ਗਿਆ ਜਿਸ ਨਾਲ ਸਮਾਜ ਦੀ ਸੋਚ ਨੂੰ ਕਾਫ਼ੀ ਹਦ ਤੱਕ ਬਦਲਿਆ ਗਿਆ ਹੈ ।
ਐਸ ਐਮ ਓ ਡਾਕਟਰ ਪਰਮਿੰਦਰ ਸਿੰਘ ਨੇ ਅਪੀਲ ਕੀਤੀ ਕਿ ਆਮ ਲੋਕ ਵੀ ਸਰਕਾਰ ਦੀ ਇਸ ਨਸ਼ਾ ਵਿਰੋਧੀ ਮੁਹਿੰਮ ਵਿਚ ਆਪਣਾ ਸਹਿਯੋਗ ਦੇਣ ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇਸ ਨਸ਼ਿਆਂ ਰੂਪੀ ਦਲਦਲ ਤੋਂ ਬਚਾਇਆ ਜਾ ਸਕੇ ਅਤੇ ਪੰਜਾਬ ਤਰੱਕੀ ਦੇ ਰਾਹ ਤੇ ਵਧ ਸਕੇ । ਇਸ ਮੌਕੇ ਤੇ ਐਸ ਐਮ ਓ ਡਾਕਟਰ ਪਰਮਿੰਦਰ ਸਿੰਘ, ਬੀ ਈ ਈ ਸੁਰਿੰਦਰ ਕੌਰ, ਕਾਉਂਸਲਰ ਅਨਿਲ ਕੁਮਾਰ,ਹੈਲਥ ਇੰਸਪੈਕਟਰ ਹਰਪਿੰਦਰ ਸਿੰਘ,ਬਲਵਿੰਦਰ ਸਿੰਘ ਛੀਨਾ, ਜਸਬੀਰ ਸਿੰਘ, ਦਲੀਪ ਕੁਮਾਰ, ਸਵਿੰਦਰ ਕੌਰ, ਸ਼੍ਰੀਮਤੀ ਗੁਲਸ਼ਨ, ਪ੍ਰਭਜੋਤ ਕੌਰ,ਰਾਜਵਿੰਦਰ ਕੌਰ, ਸਰਬਜੀਤ ਸਿੰਘ ਆਦਿ ਮੌਜੂਦ ਰਹੇ।

RELATED ARTICLES
- Advertisment -spot_img

Most Popular

Recent Comments