spot_img
Homeਮਾਲਵਾਚੰਡੀਗੜ੍ਹਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ 'ਤੇ ਰੱਖਿਆ...

ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ’

ਚੰਡੀਗੜ੍ਹ-ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ਪੰਜਾਬ ਤੇ ਹਰਿਆਣਾ ਵਿਚਕਾਰ ਸਹਿਮਤੀ ਬਣ ਗਈ ਹੈ। ਚੰਡੀਗੜ੍ਹ ਏਅਰਪੋਰਟ ਦੇ ਨਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ।

ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਦਿੱਤੀ। ਸੀਐਮ ਮਾਨ ਨੇ ਟਵਿੱਟ ਕੀਤਾ ਕਿ ਚੰਡੀਗੜ੍ਹ ਅੰਤਰ ਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ ਤੇ ਰੱਖਣ ਲਈ ਪੰਜਾਬ-ਹਰਿਆਣਾ ਦੀ ਬਣੀ ਸਹਿਮਤੀ। ਅੱਜ ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ਼੍ਰੀ ਦੁਸ਼ੰਤ ਚੌਟਾਲਾ ਨਾਲ ਮੀਟਿੰਗ ਹੋਈ ਹੈ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪਹਿਲਾਂ ਵੀ ਹਵਾਈ ਅੱਡੇ ਦਾ ਨਾਂ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਆਖਿਆ ਸੀ ਪਰ ਹਰਿਆਣਾ ਸਰਕਾਰ ਇਸ ਦਾ ਨਾਂ ਮੰਗਲ ਸੇਨ ਦੇ ਨਾਂ ’ਤੇ ਰੱਖਣਾ ਚਾਹੁੰਦੀ ਸੀ। ਇਸ ਨਾਂ ‘ਤੇ ਪੰਜਾਬ ਅਤੇ ਹਰਿਆਣਾ ਵਿਚਾਲੇ ਕੋਈ ਸਮਝੌਤਾ ਨਹੀਂ ਹੋ ਸਕਿਆ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪੁਜਿਆ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਨੂੰ ਮਿਲ ਬੈਠ ਕੇ ਏਅਰਪੋਰਟ ਦੇ ਨਾਂ ‘ਤੇ ਸਹਿਮਤੀ ਬਣਾਉਣ ਲਈ ਕਿਹਾ ਸੀ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments