ਲੋਕਾਂ ਨੂੰ ਮੂਰਖ ਬਣਾ ਰਹੀ ‘ਆਪ’ ਸਰਕਾਰ : ਰਾਜਾ ਵੜਿੰਗ

0
220

ਚੰਡੀਗੜ੍ਹ-  ਅੱਜ ਪੰਜਾਬ ਕਾਂਗਰਸ ਨੇ ਪੰਜਾਬ ਦੇ ਵੱਖ-ਵੱਖ ਮੁੱਦਿਆਂ ਉਤੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਜਾ ਰਿਹਾ ਹੈ। ਵੜਿੰਗ ਨੇ ਕਿਹਾ ਮਾਨ ਸਰਕਾਰ ਵੱਲੋਂ ਵਿਰੋਧੀਆਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਬਦਲਾਖੋਰੀ ਦੀ ਭਾਵਨਾ ਨੂੰ ਛੱਡਿਆ ਜਾਵੇ।  ਉਨ੍ਹਾਂ ਕਿਹਾ ਕਿ ਅਸੀਂ ਸੋਮਵਾਰ ਨੂੰ ਖੁਦ ਵਿਜੀਲੈਂਸ ਨੂੰ ਗ੍ਰਿਫਤਾਰੀਆਂ ਦੇਵਾਂਗੇ

ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਿਨਾ ਨੇ ਦਿੱਲੀ ਵਿੱਚ ਐਕਸਾਈਜ਼ ਪਾਲਿਸੀ ਬਣਾਈ, ਉਨ੍ਹਾਂ ਨੇ ਪੰਜਾਬ ਵਿੱਚ ਵੀ ਪਾਲਿਸੀ ਬਣਾਈ ਹੈ। ਅਸੀਂ ਰਾਜਪਾਲ ਤੋਂ ਸਮਾਂ ਮੰਗਿਆ ਹੈ।  ਅਸੀਂ ਰਾਜਪਾਲ ਨੂੰ ਮੰਗ ਕਰਾਂਗੇ ਕਿ ਪੰਜਾਬ ਦੀ ਐਕਸਾਈਜ਼ ਪਾਲਿਸੀ ਦੀ ਜਾਂਚ ਕਰਵਾਈ ਜਾਵੇ। ਨਾਜਾਇਜ਼ ਮਾਈਨਿੰਗ ਬਾਰੇ ਗੱਲ ਕਰਦਾ ਉਨ੍ਹਾਂ ਕਿਹਾ ਕਿ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਨਾਜਾਇਜ਼ ਮਾਈਨਿੰਗ ਬੰਦ ਹੋ ਗਈ ਹੈ, ਦੂਜੇ ਪਾਸੇ ਬੀਐਸਐਫ ਨੇ ਕਿਹਾ ਕਿ ਬਰਸਾਤਾਂ ਵਿੱਚ ਨਾਜਾਇਜ਼ ਮਾਈਨਿੰਗ ਚਲ ਰਹੀ ਹੈ। ਅਸੀਂ ਰਾਜਪਾਲ ਨੂੰ ਮੰਗ ਕਰਾਂਗੇ ਇਸ ਦੀ ਜਾਂਚ ਐਨਆਈਏ ਤੋਂ ਕਰਵਾਈ ਜਾਵੇ।

Previous articleਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ’
Next articlePak PM: Want permanent peace with India, war not an option
Editor-in-chief at Salam News Punjab

LEAVE A REPLY

Please enter your comment!
Please enter your name here