spot_img
Homeਮਾਝਾਗੁਰਦਾਸਪੁਰਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਯੋਜਕਾਂ ਦੀ ਹੋਈ ਮੀਟਿੰਗ

ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਯੋਜਕਾਂ ਦੀ ਹੋਈ ਮੀਟਿੰਗ

ਕਾਦੀਆਂ 21 ਅਗਸਤ (ਮੁਨੀਰਾ ਸਲਾਮ ਤਾਰੀ) :- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਦੇ ਸੰਯੋਜਕਾਂ ਦੀ ਇਕ ਜ਼ਰੂਰੀ ਮੀਟਿੰਗ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਸ. ਪਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਗਿੱਲ ਹਾਊਸ ਗੁਰਦਾਸਪੁਰ ਵਿਖੇ ਹੋਈ। ਜਿਸ ਵਿੱਚ ਪਾਰਟੀ ਦੇ ਆ ਰਹੇ ਅਗਾਮੀ ਪ੍ਰੋਗਰਾਮਾਂ ਦੀ ਰੂਪ ਰੇਖਾ ਤਿਆਰ ਕੀਤੀ ਗਈ ਅਤੇ 2024 ਵਿੱਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਜ਼ਿਲ੍ਹਾ ਗੁਰਦਾਸਪੁਰ ਭਾਰਤੀ ਜਨਤਾ ਪਾਰਟੀ ਦੀ ਇਕਾਈ ਇਕ ਬਹੁਤ ਵੱਡਾ ਰੋਲ ਅਦਾ ਕਰੇਗੀ ਅਤੇ ਗੁਰਦਾਸਪੁਰ ਲੋਕ ਸਭਾ ਦੀ ਸੀਟ ਭਾਰੀ ਬਹੁਮਤ ਨਾਲ ਜਿੱਤ ਕੇ ਸ੍ਰੀ ਨਰਿੰਦਰ ਮੋਦੀ ਜੀ ਦੀ ਝੋਲੀ ਵਿੱਚ ਪਾਈ ਜਾਵੇਗੀ। ਇਸ ਮੀਟਿੰਗ ਵਿੱਚ ਪਰਮਿੰਦਰ ਸਿੰਘ ਗਿੱਲ ਨੇ ਅੱਗੇ ਦੱਸਿਆ ਕਿ ਪਾਰਟੀ ਹਾਈ ਕਮਾਨ ਵੱਲੋਂ ਗੁਰਦਾਸਪੁਰ ਦਾ ਸੰਯੋਜਕ ਮੈਨੂੰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਸੰਯੋਜਕ ਡਾ ਕਮਲ ਜੋਤੀ ਸ਼ਰਮਾ, ਹਲਕਾ ਦੀਨਾਨਗਰ ਤੋਂ ਸੰਯੋਜਕ ਰੇਨੂੰ ਕਸ਼ਅਪ ਜੀ, ਹਲਕਾ ਡੇਰਾ ਬਾਬਾ ਨਾਨਕ ਤੋਂ ਸੰਯੋਜਕ ਸਰਦਾਰ ਕੁਲਦੀਪ ਸਿੰਘ ਕਹਲੋਂ ਜੀ ਨੂੰ ਨਿਯੁਕਤ ਕੀਤਾ ਗਿਆ ਹੈ। ਅਤੇ ਸੰਯੋਜਕਾਂ ਦੀ ਪੂਰੀ ਟੀਮ ਆਪਸ ਵਿਚ ਮਿਲ ਕੇ ਲੋਕ ਸਭਾ ਹਲਕਾ ਗੁਰਦਾਸਪੁਰ ਨੂੰ ਇਕ ਮਜ਼ਬੂਤ ਹਲਕਾ ਬਣਾ ਕੇ ਪਾਰਟੀ ਵਿੱਚ ਇਕ ਮਿਸਾਲ ਪੈਦਾ ਕਰੇਗੀ ਅਤੇ ਪਾਰਟੀ ਨੂੰ ਬੁਲੰਦੀਆਂ ਤੱਕ ਲੈਜਾਵੇਗੀ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments