ਸਫਾਈ ਸੇਵਕ, ਸੀਵਰਮੈਨਾ ਨੂੰ ਪੱਕੇ ਕਰਨ ਸਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਕੀਤਾ ਵਿਰੋਧ

0
239

27 ਜੂਨ ( ਰਛਪਾਲ ਸਿੰਘ ਸ਼ੇਰਪੁਰੀ)      ਅੱਜ ਸਫਾਈ ਸੇਵਕ ਯੂਨੀਅਨ ਪੰਜਾਬ ਮਿਉਂਸਪਲ ਐਕਸ਼ਨ ਕਮੇਟੀ ਦੇ ਸੱਦੇ ਤੇ 45ਵੇਂ ਦਿਨ ਹੜਤਾਲ ਜਾਰੀ ਅਤੇ ਪੰਜਾਬ ਸਰਕਾਰ ਵੱਲੋਂ ਸਫਾਈ ਸੇਵਕ, ਸੀਵਰਮੈਨਾ ਨੂੰ ਪੱਕੇ ਕਰਨ ਸਬੰਧੀ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਉਸ ਨੋਟੀਫਿਕੇਸ਼ਨ ਦਾ ਵਿਰੋਧ ਅੱਜ ਪੂਰੇ ਪੰਜਾਬ ਭਰ ਦੇ ਸਫਾਈ ਕਰਮਚਾਰੀਆਂ ਵੱਲੋਂ ਕੀਤਾ ਗਿਆ ਅਤੇ ਨਗਰ ਕੌਂਸਲ ਜਗਰਾਓਂ ਵਿਖੇ ਸਫਾਈ ਕਰਮਚਾਰੀ ਯੂਨੀਅਨ ਪੰਜਾਬ ਮਿਉਂਸਪਲ ਐਕਸ਼ਨ ਕਮੇਟੀ ਦੇ ਸੂਬਾ ਪ੍ਰਧਾਨ ਅਸ਼ੋਕ ਕੁਮਾਰ ਸਾਰਵਾਨ, ਕਨਵੀਨਰ ਰਮੇਸ਼ ਗੇਚੰਡ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਇਸ ਫੈਸਲੇ ਦੇ ਵਿਰੋਧ ਵਿੱਚ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਉਨ੍ਹਾਂ ਵੱਲੋਂ ਐਲਾਨ ਕੀਤਾ ਗਿਆ ਕਿ 29 ਜੂਨ ਬਠਿੰਡਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ ਅਤੇ 6 ਜੁਲਾਈ ਨੂੰ ਪਟਿਆਲਾ ਵਿਖੇ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਮੰਤਰੀ ਬ੍ਰਹਮ ਮਹਿੰਦਰਾ ਜੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ ਜਦੋਂ ਤੱਕ ਪੰਜਾਬ ਸਰਕਾਰ ਵੱਲੋਂ ਸਫਾਈ ਸੇਵਕਾਂ ਦੀਆਂ ਹੱਕੀ ਮੰਗਾਂ ਨੂੰ ਬਿਨਾਂ ਕਿਸੇ ਸ਼ਰਤ ਤੋਂ ਪੂਰੀਆਂ ਨਹੀਂ ਕਰ ਦਿੰਦੀ ਹੜਤਾਲ ਇਸੇ ਤਰ੍ਹਾਂ ਜਾਰੀ ਰਹੇਗੀ ਇਸ ਦੌਰਾਨ ਜ਼ਿਲਾ ਪ੍ਰਧਾਨ ਅਰੁਣ ਗਿੱਲ ਵੱਲੋਂ ਵੀ ਕਿਹਾ ਗਿਆ ਕਿ ਜਦੋਂ ਤੱਕ ਪੰਜਾਬ ਸਰਕਾਰ ਵੱਲੋਂ ਜੱਥੇਬੰਦੀ ਦੇ ਨਾਲ ਗੱਲਬਾਤ ਕਰਕੇ ਆਹਮਣੇ ਸਾਹਮਣੇ ਬੇਠਕੇ ਕੋਈ ਫੈਸਲਾ ਨਹੀਂ ਲਿਆ ਜਾਂਦਾ ਅਤੇ ਪੰਜਾਬ ਦੇ ਪੁਰੇ ਮੁਲਾਜਮ ਜੋ ਹੜਤਾਲ ਤੇ ਬੈਠੇ ਹਨ ਦੀ ਤਨਖਾਹ ਜਾਰੀ ਕਰਨ ਸਬੰਧੀ ਚਿੱਠੀ ਜਾਰੀ ਨਹੀਂ ਕੀਤੀ ਜਾਂਦੀ ਉਦੋਂ ਤੱਕ ਹੜਤਾਲ ਇਸੇ ਤਰ੍ਹਾਂ ਜਾਰੀ ਰਹੇਗੀ ਇਸ ਮੌਕੇ ਸਫਾਈ ਯੂਨੀਅਨ ਦੇ ਸਰਪ੍ਰਸਤ ਸੁਤੰਤਰ ਗਿਲ ਸੈਕਟਰੀ ਰਜਿੰਦਰ ਕੁਮਾਰ ਚੇਅਰਮੈਨ ਰਾਜ ਕੁਮਾਰ ਪ੍ਰਧਾਨ ਗੋਵਰਧਨ ਸੀਵਰੇਜ ਯੂਨੀਅਨ ਪ੍ਰਧਾਨ ਲਖਵੀਰ ਸਿੰਘ ਰਾਜ ਕੁਮਾਰ ਅਤੇ ਸਮੂਹ ਮਿਊਂਸਪਲ ਕਾਮੇ ਹਾਜਰ ਸਨ

Previous articleਅਰਜਨ ਪ੍ਰਤਾਪ ਸਿੰਘ ਬਾਜਵਾ ਨੇ ਨੌਕਰੀ ਠੁਕਰਾ ਕੇ ਵਿਰੋਧੀਆਂ ਦੀ ਬੋਲਤੀ ਬੰਦ ਕੀਤੀ ,ਕਰਨ ਕਾਲੀਆ ,
Next articleਕ੍ਰਾਂਤੀਕਾਰੀ ਸੰਤ ਬਾਬਾ ਗੁਰਵਿੰਦਰ ਸਿੰਘ ਜੀ ਸ਼ਰਧਾਂਜਲੀ ਸਮਾਗਮ ਆਯੋਜਿਤ (ਵੱਖ-ਵੱਖ ਜਥੇਬੰਦੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ)

LEAVE A REPLY

Please enter your comment!
Please enter your name here