spot_img
Homeਵਿਦੇਸ਼ਪਾਕਿਸਤਾਨਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ , ਕਿਸੇ ਵੀ ਸਮੇਂ ਹੋ...

ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ , ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਮਰਾਨ ਖਾਨ ਦੇ ਖਿਲਾਫ ਅੱਤਵਾਦ ਰੋਕੂ ਕਾਨੂੰਨ (Anti Terror Act) ਦੇ ਤਹਿਤ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ।

20 ਅਗਸਤ ਨੂੰ ਇਮਰਾਨ ਖਾਨ ਨੇ ਆਈਜੀ ਅਤੇ ਇਕ ਜੱਜ ਨੂੰ ਧਮਕੀ ਦਿੱਤੀ ਸੀ, ਜਿਸ ਤੋਂ ਬਾਅਦ ਇਮਰਾਨ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਦੇਰ ਰਾਤ ਇਸਲਾਮਾਬਾਦ ਦੇ ਆਈਜੀ ਵੱਲੋਂ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਸੂਚਨਾ ਦਿੱਤੀ ਗਈ ਹੈ।ਇਮਰਾਨ ਖਾਨ ਨੇ ਸ਼ਾਹਬਾਜ਼ ਗਿੱਲ (Shahbaz Gill) ਦੀ ਗ੍ਰਿਫਤਾਰੀ ਖਿਲਾਫ 20 ਅਗਸਤ ਨੂੰ ਇਸਲਾਮਾਬਾਦ ‘ਚ ਰੈਲੀ ਕੀਤੀ ਸੀ। ਇਸ ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਰੈਲੀ ਨੂੰ ਸਾਰੇ ਟੀਵੀ ਨਿਊਜ਼ ਚੈਨਲਾਂ ਨੇ ਪ੍ਰਸਾਰਿਤ ਕੀਤਾ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ 20 ਅਗਸਤ ਨੂੰ ਇਸਲਾਮਾਬਾਦ ਵਿਚ ਇਕ ਰੈਲੀ ਵਿਚ ਦੇਸ਼ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਅਤੇ ਪਾਕਿਸਤਾਨ ਦੀ ਸ਼ਾਂਤੀ ਪ੍ਰਣਾਲੀ ਨੂੰ ਭੰਗ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ। ਇੰਨਾ ਹੀ ਨਹੀਂ ਇਸਲਾਮਾਬਾਦ ਦੇ ਆਈਜੀ ਸਮੇਤ ਕਈ ਪੁਲਿਸ ਅਧਿਕਾਰੀਆਂ ਨੂੰ ਧਮਕੀਆਂ ਦੇਣ ਦਾ ਵੀ ਇਲਜ਼ਾਮ ਹੈ।

ਪਾਕਿਸਤਾਨ ਦੇ ਜੀਓ ਨਿਊਜ਼ ਮੁਤਾਬਕ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ, ਜਾਂ ਉਨ੍ਹਾਂ ਨੂੰ ਘਰ ਵਿੱਚ ਨਜ਼ਰਬੰਦ ਕੀਤਾ ਜਾ ਸਕਦਾ ਹੈ। ਇਸਲਾਮਾਬਾਦ ਦੇ ਐੱਫ-9 ਪਾਰਕ ‘ਚ ਸ਼ਨੀਵਾਰ ਨੂੰ ਇਕ ਭਾਸ਼ਣ ਦੌਰਾਨ ਪੁਲਿਸ, ਜੱਜ, ਪਾਕਿਸਤਾਨ ਦੇ ਚੋਣ ਕਮਿਸ਼ਨ ਅਤੇ ਸਿਆਸੀ ਵਿਰੋਧੀਆਂ ਨੂੰ ਧਮਕੀ ਦੇਣ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਗਿਆ ਹੈ।ਐਫਆਈਆਰ ਵਿੱਚ ਕਿਹਾ ਗਿਆ ਹੈ ਕਿ ਇਮਰਾਨ ਦੇ ਭਾਸ਼ਣ ਨੇ ਪੁਲਿਸ, ਜੱਜਾਂ ਅਤੇ ਦੇਸ਼ ਵਿੱਚ ਡਰ ਅਤੇ ਅਨਿਸ਼ਚਿਤਤਾ ਪੈਦਾ ਕਰ ਦਿੱਤੀ ਸੀ। ਇਸ ਲਈ ਇਸਲਾਮਾਬਾਦ ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਜੱਜਾਂ ਨੂੰ ਧਮਕਾਉਣ ਅਤੇ ਦੇਸ਼ ਵਿੱਚ ਸ਼ਾਂਤੀ ਭੰਗ ਕਰਨ ਦੇ ਦੋਸ਼ ਵਿੱਚ ਅੱਤਵਾਦ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments