spot_img
Homeਮਾਝਾਗੁਰਦਾਸਪੁਰਐਸ ਐਸ ਪੀ ਬਟਾਲਾ ਨੇ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਤੇ ਮੈਨੇਜਰ ਸਾਹਿਬਾਨ...

ਐਸ ਐਸ ਪੀ ਬਟਾਲਾ ਨੇ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਤੇ ਮੈਨੇਜਰ ਸਾਹਿਬਾਨ ਨਾਲ ਕੀਤੀ ਮੀਟਿੰਗ

ਕਾਦੀਆਂ 23 ਅਗਸਤ (ਸਲਾਮ ਤਾਰੀ ) :- ਸ੍ਰੀ ਗੁਰੂ ਨਾਨਕ ਦੇਵ ਜੀ ਦਾ 3 ਸਤੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਾਏ ਜਾ ਰਹੇ ਵਿਆਹ ਪੁਰਬ ਦੇ ਸਬੰਧ ਵਿੱਚ ਸ੍ਰ ਸਤਿੰਦਰ ਪਾਲ ਸਿੰਘ ਐਸ ਐਸ ਪੀ ਬਟਾਲਾ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਏ।
ਇਸ ਮੌਕੇ ਤੇ ਸ੍ਰ ਸਤਿੰਦਰ ਪਾਲ ਸਿੰਘ ਐਸ ਐਸ ਪੀ ਨੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਗੁਰਨਾਮ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸ੍ਰ ਨਿਸ਼ਾਨ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ, ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਸ੍ਰ ਮਨਜੀਤ ਸਿੰਘ ਜਫਰਵਾਲ ਮੈਨੇਜਰ ਗੁਰਦੁਆਰਾ ਡੇਹਰਾ ਸਾਹਿਬ ਸਤਿਕਰਤਾਰੀਆਂ ਅਤੇ ਸ੍ਰ ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਓਠੀਆਂ ਸਾਹਿਬ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਜ਼ਰੂਰੀ ਮੀਟਿੰਗ ਕੀਤੀ। ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਜਥੇਦਾਰ ਜੱਸਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਤੇ ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਅਤੇ ਗੁਰਦੁਆਰਾ ਡੇਹਰਾ ਸਾਹਿਬ ਤੋਂ ਸਜਾਏ ਜਾਣ ਵਾਲੇ ਮਹਾਨ ਨਗਰ ਕੀਰਤਨ ਦੇ ਸਮੁੱਚੇ ਰੂਟ ਦੀ ਰੂਪ ਰੇਖਾ ਅਤੇ ਗੁਰਦੁਆਰਾ ਸਾਹਿਬਾਨ ਵਿਖੇ ਮਨਾਏ ਜਾਣ ਵਾਲੇ ਸਮੁੱਚੇ ਸਮਾਗਮਾਂ ਦੀ ਜਾਣਕਾਰੀ ਦਿੰਦਿਆਂ ਸੰਗਤਾਂ ਦੀ ਸੁਰੱਖਿਆ ਅਤੇ ਟਰੈਫਿਕ ਸਬੰਧੀ ਪ੍ਰਬੰਧ ਕਰਨ ਲਈ ਬੇਨਤੀ ਕੀਤੀ।
ਇਸ ਮੌਕੇ ਤੇ ਸ੍ਰ ਸਤਿੰਦਰ ਪਾਲ ਸਿੰਘ ਐਸ ਐਸ ਪੀ ਬਟਾਲਾ ਨੇ ਜਥੇਦਾਰ ਗੋਰਾ, ਜਥੇਦਾਰ ਜੱਸਲ ਅਤੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਸਾਹਿਬਾਨ ਨੂੰ ਵਿਆਹ ਪੁਰਬ ਮੌਕੇ ਦੇਸ਼ ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੀ ਸੁਰੱਖਿਆ ਅਤੇ ਮਹਾਨ ਨਗਰ ਕੀਰਤਨ ਦੇ ਸਮੁੱਚੇ ਰੂਟ ਤੇ ਹਰ ਪ੍ਰਕਾਰ ਦੀ ਟ੍ਰੈਫਿਕ ਦੇ ਪੁਖਤਾ ਪ੍ਰਬੰਧ ਕਰਨ ਦਾ ਭਰੋਸਾ ਦਿਵਾਇਆ।ਇਸ ਮੌਕੇ ਤੇ ਐਸ ਐਸ ਪੀ ਬਟਾਲਾ ਨੇ ਮੈਡਮ ਪਰਵਿੰਦਰ ਕੌਰ ਡੀ ਐਸ ਪੀ ਬਟਾਲਾ, ਸ੍ਰੀ ਲਲਿਤ ਡੀ ਐਸ ਪੀ ਬਟਾਲਾ, ਸ੍ਰ ਸਿੰਘ ਐਸ ਐਚ ਓ ਸਿਟੀ, ਸ੍ਰ ਸੁਰਿੰਦਰ ਪਾਲ ਸਿੰਘ ਐਸ ਐਚ ਓ ਬਟਾਲਾ ਅਤੇ ਸ੍ਹ ਬਲਬੀਰ ਸਿੰਘ ਐਸ ਐਚ ਓ ਟਰੈਫਿਕ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਤੇ ਮਹਾਨ ਨਗਰ ਕੀਰਤਨ ਮੌਕੇ ਸੰਗਤਾਂ ਦੀ ਸਹੂਲਤ ਲਈ ਹਰ ਪ੍ਰਕਾਰ ਦੇ ਪ੍ਰਬੰਧ ਕਰਨ ਦਾ ਮੋਕੇ ਤੇ ਆਦੇਸ਼ ਜਾਰੀ ਕੀਤੇ।
ਇਸ ਦੋਰਾਨ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਗੁਰਨਾਮ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸ੍ਰ ਨਿਸ਼ਾਨ ਸਿੰਘ ਪੰਧੇਰ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ, ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਸ੍ਰ ਮਨਜੀਤ ਸਿੰਘ ਜਫਰਵਾਲ ਮੈਨੇਜਰ ਗੁਰਦੁਆਰਾ ਡੇਹਰਾ ਸਾਹਿਬ ਸਤਿਕਰਤਾਰੀਆਂ, ਸ੍ਰ ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਓਠੀਆਂ ਸਾਹਿਬ ਨੇ ਸ੍ਰ ਸਤਿੰਦਰ ਪਾਲ ਸਿੰਘ ਐਸ ਐਸ ਪੀ ਬਟਾਲਾ ਨੂੰ ਸਿਰੋਪਾਓ ਤੇ ਤਸਵੀਰ ਦੇ ਕੇ ਸਨਮਾਨਿਤ ਕੀਤਾ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments