spot_img
Homeਮਾਝਾਗੁਰਦਾਸਪੁਰ‘ਖੇਡਾਂ ਵਤਨ ਪੰਜਾਬ ਦੀਆਂ’ ਚਾਹਵਾਨ ਖਿਡਾਰੀ ਵੱਧ ਤੋਂ ਵੱਧ ਆਪਣੀ ਰਜਿਸਟਰੇਸ਼ਨ ਕਰਵਾਉਣ...

‘ਖੇਡਾਂ ਵਤਨ ਪੰਜਾਬ ਦੀਆਂ’ ਚਾਹਵਾਨ ਖਿਡਾਰੀ ਵੱਧ ਤੋਂ ਵੱਧ ਆਪਣੀ ਰਜਿਸਟਰੇਸ਼ਨ ਕਰਵਾਉਣ : ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ

ਬਟਾਲਾ, 23 ਅਗਸਤ  ( ਮੁਨੀਰਾ ਸਲਾਮ ਤਾਰੀ)   ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਉਮਰ ਵਰਗ ਦੇ ਲੋਕਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨਾਲ ਪੰਜਾਬ ਵਿੱਚ 29 ਅਗਸਤ ਤੋਂ ਆਰੰਭ ਹੋਣ ਵਾਲੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਜ਼ਿਲਾ ਗੁਰਦਾਸਪੁਰ ਦੇ ਵੱਧ ਤੋਂ ਵੱਧ ਖਿਡਾਰੀਆਂ ਦੀ ਸ਼ਮੂਲੀਅਤ ਹੋਣੀ ਚਾਹੀਦੀ ਹੈ ਤਾਂ ਜੋ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਵਿੱਚ ਸਫ਼ਲਤਾ ਹਾਸਲ ਹੋ ਸਕੇ।

ਵਧੀਕ  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 25 ਅਗਸਤ ਤੱਕ ਰਜਿਸਟਰੇਸ਼ਨ ਪ੍ਰਕਿਰਿਆ ਖੁੱਲੀ ਹੈ ਇਸ ਲਈ ਖੇਡਾਂ ਲਈ ਨਿਰਧਾਰਿਤ ਹਰੇਕ ਵਰਗ ਤੱਕ ਪਹੁੰਚ ਕੀਤੀ ਜਾਵੇ ਤਾਂ ਜੋ ਕੋਈ ਵੀ ਯੋਗ ਅਤੇ ਚਾਹਵਾਨ ਖਿਡਾਰੀ ਆਪਣੀ ਰਜਿਸਟਰੇਸ਼ਨ ਕਰਵਾਉਣ ਤੋਂ ਵਾਂਝਾ ਨਾ ਰਹੇ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨਾਂ ਖੇਡਾਂ ਵਿੱਚ ਭਾਗ ਲੈਣ ਲਈ ਵੱਖ-ਵੱਖ ਉਮਰ ਵਰਗ ਦੇ ਚਾਹਵਾਨ ਖਿਡਾਰੀ ਖੇਡ ਵਿਭਾਗ ਪੰਜਾਬ ਦੇ ਪੋਰਟਲ  www.punjabkhedmela2022.in     ’ਤੇ ਆਨਲਾਈਨ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਅੰਡਰ-14 (ਲੜਕੇ ਤੇ ਲੜਕੀਆਂ), ਅੰਡਰ-17 (ਲੜਕੇ ਤੇ ਲੜਕੀਆਂ), ਅੰਡਰ-21 (ਲੜਕੇ ਤੇ ਲੜਕੀਆਂ), 21 ਤੋਂ 40 ਸਾਲ (ਓਪਨ ਵਰਗ), 50 ਸਾਲ ਤੋਂ ਵੱਧ (ਓਪਨ ਵਰਗ) ਦੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈ ਸਕਦੇ ਹਨ ਪਰ 41 ਤੋਂ 50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਦੇ ਵਰਗ ਲਈ ਕੇਵਲ ਟੇਬਲ ਟੈਨਿਸ, ਲਾਅਨ ਟੈਨਿਸ, ਵਾਲੀਬਾਲ, ਬੈਡਮਿੰਟਨ ਤੇ ਅਥਲੈਟਿਕਸ ਦੇ ਹੀ ਮੁਕਾਬਲੇ ਹੋਣਗੇ। ਉਨਾਂ ਦੱਸਿਆ ਕਿ ਇਨਾਂ ਖੇਡਾਂ ’ਚ ਹੁਣ ਪੰਜਾਬ ਦੀ ਰਵਾਇਤੀ ਖੇਡ ਸਰਕਲ ਸਟਾਇਲ ਕਬੱਡੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments