spot_img
Homeਮਾਝਾਗੁਰਦਾਸਪੁਰਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਬੀਬੀਆਂ ਨੇ ਵਿਆਹ ਦੀ ਖੁਸ਼ੀ ਵਿੱਚ ਗੁਣੇ...

ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਬੀਬੀਆਂ ਨੇ ਵਿਆਹ ਦੀ ਖੁਸ਼ੀ ਵਿੱਚ ਗੁਣੇ ਤਿਆਰ ਕਰਕੇ ਸੰਗਤਾਂ ਨੂੰ ਵੰਡੇ

ਕਾਦੀਆਂ 26 ਅਗਸਤ (ਮੁਨੀਰਾ ਸਲਾਮ ਤਾਰੀ) :- 3 ਸਤੰਬਰ ਨੂੰ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 535ਵੇਂ ਵਿਆਹ ਪੁਰਬ ਦੀ ਸੰਗਤਾਂ ਖੂਸ਼ੀਆਂ ਮਨਾ ਰਹੀਆਂ ਹਨ। ਸੰਗਤਾਂ  ਪਰਿਵਾਰਾਂ ਸਮੇਤ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵਲੋਂ ਗੁਰੂ ਸਾਹਿਬ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਰੋਜ਼ਾਨਾ ਹਰ ਜਸ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਜਾਂਦਾ ਹੈ। ਉਥੇ ਵਿਸ਼ੇਸ਼ ਤੌਰ ਤੇ ਵੱਖ-ਵੱਖ ਸ਼ਹਿਰਾਂ ਤੋਂ ਬੀਬੀਆਂ ਦੇ ਜਥੇ ਮਿਠਾਈਆਂ ਦੇ ਡੱਬੇ ਲੈ ਕੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਅਤੇ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਵਿਆਹ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ। ਅੱਜ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੀਬੀਆਂ ਵਲੋਂ ਗੁਣੇ ਦਾ ਲੰਗਰ ਤਿਆਰ ਕਰਕੇ ਸੰਗਤਾਂ ਨੂੰ ਅਟੁੱਟ ਵਰਤਾਇਆ ਗਿਆ। ਇਸੇ ਦੌਰਾਨ ਬੀਬੀਆਂ ਵਲੋਂ ਮਾਤਾ ਸੁਲੱਖਣੀ ਜੀ ਦੇ ਪੇਕੇ ਘਰ ਇਤਿਹਾਸਕ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਗੁਣੇ ਤਿਆਰ ਕਰਕੇ ਲਿਜਾ ਕੇ ਸੰਗਤਾਂ ਨੂੰ ਵਰਤਾਇਆ ਗਿਆ।
     ਇਹ ਗੁਣਿਆ ਦਾ ਲੰਗਰ ਤਿਆਰ ਕਰਨ ਤੋਂ ਪਹਿਲਾਂ ਭਾਈ ਗੁਰਵਿੰਦਰ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਕੰਧ ਸਾਹਿਬ ਨੇ ਅਰਦਾਸ ਬੇਨਤੀ ਕੀਤੀ ਅਤੇ ਵਿਆਹ ਪੁਰਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਬੀਬੀਆਂ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਜਗਤ ਮਾਤਾ ਸੁਲੱਖਣੀ ਜੀ ਦੇ 535ਵੇੱ ਵਿਆਹ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਤੁਸੀਂ ਸੰਗਤਾਂ ਵੱਡੇ ਭਾਗਾਂ ਵਾਲੇ ਹੋ ਜਿੰਨਾ ਨੂੰ ਗੁਰੂ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਆਪਣੇ ਗੁਰੂ ਸਾਹਿਬ ਜੀ ਦਾ ਵਿਆਹ ਪੁਰਬ ਹਰ ਸਾਲ ਮਨਾਉਣ ਦਾ ਸੁਭਾਗ ਪ੍ਰਾਪਤ ਹੁੰਦਾ ਹੈ।
     ਇਸ ਮੌਕੇ ਤੇ ਬੀਬੀਆਂ ਨੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰ ਨਿਸ਼ਾਨ ਸਿੰਘ ਪੰਧੇਰ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ, ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਸ੍ਰ ਮਨਜੀਤ ਸਿੰਘ ਜਫਰਵਾਲ ਮੈਨੇਜਰ ਗੁਰਦੁਆਰਾ ਡੇਹਰਾ ਸਾਹਿਬ, ਭਾਈ ਗੁਰਵਿੰਦਰ ਸਿੰਘ ਹੈਡ ਗ੍ਰੰਥੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਵਿਆਹ ਪੁਰਬ ਦੀ ਵਧਾਈ ਦਿੱਤੀ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments