spot_img
Homeਮਾਝਾਗੁਰਦਾਸਪੁਰਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਸਰਕਾਰੀ ਸਕੂਲ ਬਹਾਦਰਪੁਰ ਰਜੋਆ ਦੀ ਨਵੀਂ ਬਣੀ...

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਸਰਕਾਰੀ ਸਕੂਲ ਬਹਾਦਰਪੁਰ ਰਜੋਆ ਦੀ ਨਵੀਂ ਬਣੀ ਇਮਾਰਤ ਦਾ ਕੀਤਾ ਉਦਘਾਟਨ

ਕਾਦੀਆਂ 28  ਅਗਸਤ (ਮੁਨੀਰਾ ਸਲਾਮ ਤਾਰੀ) :- ਪਿੰਡ ਬਹਾਦਰਪੁਰ ਰਜੋਆ ਦੇ ਸਰਕਾਰੀ ਸਕੂਲ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਤੇ ਪ੍ਰਿੰਸੀਪਲ ਰਾਮ ਲਾਲ ਵੱਲੋਂ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਕੂਲ ਦੇ ਪ੍ਰਬੰਧਾਂ ਦੇ ਬਾਰੇ ਜਾਣਕਾਰੀ ਦਿਤੀ ਗਈ। ਇਸ ਮੌਕੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵੱਲੋਂ ਸਕੂਲ ਦੇ ਪ੍ਰਬੰਧਾਂ ਦੀ ਪ੍ਰਸ਼ੰਸਾ ਕੀਤੀ ਗਈ। ਲੈਕਚਰਾਰ ਦਿਲਬਾਗ ਸਿੰਘ ਵੱਲੋਂ ਉਨ੍ਹਾਂ ਨੂੰ ਸਕੂਲ ਵਿੱਚ ਕੀਤੇ ਗਏ ਕਾਰਜਾਂ ਸਬੰਧੀ ਆਵਗਤ ਕਰਵਾਇਆ ਗਿਆ। ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵੱਲੋਂ ਜਿੱਥੇ ਸਕੂਲ ਨੂੰ ਹੋਰ ਵਧੀਆ ਬਣਾਉਣ ਲਈ ਸਹਿਯੋਗ ਦੇਣ ਦਾ ਵਿਸ਼ਵਾਸ ਦਿੱਤਾ ਗਿਆ। ਉਥੇ ਸਕੂਲ ਨੂੰ ਓਪਨ ਜਿਮਨੇਜ਼ੀਅਮ ਬਣਾ ਦੇਣ ਦਾ ਵੀ ਭਰੋਸਾ ਦਿੱਤਾ। ਇਸ ਮੌਕੇ ਪ੍ਰਿੰਸੀਪਲ ਰਾਮਲਾਲ ਨੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੂੰ ਸਨਮਾਨ ਚਿੰਨ੍ਹ ਅਤੇ ਦੋਸ਼ਾਲਾ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਸਕੂਲ ਆਉਣ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਤੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦੇ ਨਾਲ ਪਿੰਡ ਦੇ ਮਾਸਟਰ ਗੁਰਦੀਪ ਸਿੰਘ, ਮਾਸਟਰ ਰਣਬੀਰ ਸਿੰਘ, ਹੈੱਡਮਾਸਟਰ ਨਿਰਮਲ ਸਿੰਘ, ਹੈੱਡਮਾਸਟਰ ਕੁਲਭੂਸ਼ਣ, ਸਰਪੰਚ ਭਗਵੰਤ ਕੌਰ ਉਨ੍ਹਾਂ ਦੇ ਪੰਚਾਇਤ ਮੈਂਬਰ ਸ਼ਹਿਬਾਜ਼ ਸਿੰਘ ਅਤੇ ਇਲਾਕੇ ਦੀਆਂ ਹੋਰਨਾਂ ਸ਼ਖ਼ਸੀਅਤਾਂ ਤੋਂ ਇਲਾਵਾ ਕਮਲਜੀਤ ਕੌਰ, ਰਮਨਦੀਪ ਕੌਰ, ਸੁਨੀਤਾ, ਅਮਨਦੀਪ ਕੌਰ, ਮਨਿੰਦਰਜੀਤ ਸਿੰਘ ਬਚਿੱਤਰ ਸਿੰਘ ਅਮਰਿੰਦਰ ਸਿੰਘ, ਮਨਿੰਦਰਪਾਲ ਸਿੰਘ, ਪਰਗਟ ਸਿੰਘ, ਮਨਜਿੰਦਰ ਸਿੰਘ, ਹਰਵਿੰਦਰ ਕੌਰ ਆਦ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments