spot_img
Homeਮਾਝਾਗੁਰਦਾਸਪੁਰਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਗੁਰਦੁਆਰਾ ਸਿੰਘ ਸਭਾ ਕਾਦੀਆਂ ਵਿਖੇ ਸਮੂਹ ਸੰਗਤਾਂ ਵਲੋਂ ਪੂਰੀ ਸ਼ਰਧਾ ਨਾਲ ਮਨਾਇਆ ਗਿਆ । ਗੁਰਦੁਆਰਾ ਸਿੰਘ ਸਭਾ ਕਾਦੀਆਂ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪੁੱਜੀਆਂ ਹੋਈਆਂ ਸਨ । ਪਾਵਨ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥਾ ਭਾਈ ਜਗਜੀਤ ਸਿੰਘ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ । ਗ੍ਰੰਥੀ ਭਾਈ ਲਖਵਿੰਦਰ ਸਿੰਘ ਵੱਲੋਂ ਗੁਰਮਤਿ ਵਿਚਾਰਾਂ ਨਾਲ ਜੋਡ਼ਿਆ ਗਿਆ । ਰਾਗੀ ਜਥੇ ਤੇ ਗ੍ਰੰਥੀ ਸਿੰਘਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕਰਕੇ ਗੁਰੂ ਘਰ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ ।ਗੁਰਦੁਆਰਾ ਕਮੇਟੀ ਪ੍ਰਧਾਨ ਭਾਈ ਤਰਲੋਕ ਸਿੰਘ , ਕਰਤਾਰ ਸਿੰਘ ਬਾਜਵਾ ਸੈਕਟਰੀ , ਭਾਈ ਸਰਬਜੀਤ ਸਿੰਘ, ਪ੍ਰਿੰਸੀਪਲ ਅੰਗਰੇਜ਼ ਸਿੰਘ ਬੋਪਾਰਾਏ , ਹਰਚਰਨ ਸਿੰਘ ਭਾਟੀਆ , ਅਮਰਜੀਤ ਸਿੰਘ, ਦਰਸ਼ਨ ਸਿੰਘ ਭਾਟੀਆ , ਬਲਦੇਵ ਸਿੰਘ , ਸੁਖਵਿੰਦਰ ਸਿੰਘ ਸਮੇਤ ਬੀਬੀਆਂ ਦਾ ਜਥਾ ਅਤੇ ਸੰਗਤਾਂ ਹਾਜ਼ਰ ਸਨ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments